Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੋਲੇ- ਪੰਜਾਬ ‘ਚ ਆਪ ਦਾ ਤੂਫਾਨ ਸੀ, ਜਿਸ ਦਾ ਸਭ ਨੂੰ ਹੋਇਆ ਨੁਕਸਾਨ

ਮੁਕਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੋ ਚੋਣ ਨਤੀਜੇ ਆਏ ਹਨ, ਉਨ੍ਹਾਂ ਨੂੰ ਸਵੀਕਾਰ ਕਰਦਾ ਹੈ। ਲੋਕਾਂ ਦੀ ਆਵਾਜ਼ ਪਰਮਾਤਮਾ ਦੀ ਆਵਾਜ਼ ਵਰਗੀ ਹੈ। ਉਹ ਇਸ ਫਤਵੇ ਨੂੰ ਸਿਰ ਝੁਕਾ ਕੇ ਸਵੀਕਾਰ ਕਰਦਾ ਹੈ। ਪਾਰਟੀ ਦੇ ਮੁਖੀ ਹੋਣ ਦੇ ਨਾਤੇ ਉਹ ਇਸ ਹਾਰ ਦੀ ਜ਼ਿੰਮੇਵਾਰੀ ਵੀ ਲੈਂਦੇ ਹਨ। ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਹ ਇਸ ਲਈ ਭਗਵੰਤ ਮਾਨ ਨੂੰ ਵੀ ਵਧਾਈ ਦਿੰਦੇ ਹਨ। ਉਹ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਜੰਗ ‘ਚ ਡਟ ਕੇ ਸੰਘਰਸ਼ ਕੀਤਾ। ਇਸ ਲੜਾਈ ‘ਚ ਅਕਾਲੀ ਵਰਕਰਾਂ ਨੇ ਦਿਨ ਰਾਤ ਮਿਹਨਤ ਕੀਤੀ ਹੈ। ਚੋਣਾਂ ‘ਚ ਹਰ ਵਰਕਰ, ਆਗੂ ਤੇ ਉਮੀਦਵਾਰ ਨੇ ਸਖ਼ਤ ਮਿਹਨਤ ਕੀਤੀ ਹੈ, ਪਰ ਨਤੀਜਾ ਪ੍ਰਮਾਤਮਾ ਦੇ ਹੱਥ ਹੈ। ਫਿਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੋਮਵਾਰ ਨੂੰ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ‘ਚ ਆਗੂਆਂ, ਸਾਰੇ ਉਮੀਦਵਾਰਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਜਿਸ ‘ਚ ਹਾਰ ਦਾ ਮੰਥਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਚੋਣ ਨਤੀਜਿਆਂ ਤੋਂ ਬਾਅਦ ਉਹ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ।

ਉਨ੍ਹਾਂ ਕਿਹਾ ਕਿ ਸਾਡੇ ‘ਚ ਕੁਝ ਕਮੀਆਂ ਹੋਣਗੀਆਂ, ਜਿਨ੍ਹਾਂ ਨੂੰ ਅਸੀਂ ਦੇਖ ਤੇ ਸਮਝ ਨਹੀਂ ਸਕੇ। ਮੀਟਿੰਗ ‘ਚ ਵਿਚਾਰ ਵਟਾਂਦਰਾ ਕਰਕੇ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ, ਅਕਾਲੀ ਦਲ ਆਪਣੀ ਭੂਮਿਕਾ ਸਾਕਾਰਾਤਮਕ ਢੰਗ ਨਾਲ ਨਿਭਾਏਗਾ। ਉਨ੍ਹਾਂ ਨੂੰ ਜਿੱਥੇ ਵੀ ਜਾਣ ਦੀ ਲੋੜ ਹੈ, ਉਹ ਜਾਣਗੇ। ਇਹ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਹੈ ਕਿ ਪੰਜਾਬ ਸਰਹੱਦੀ ਸੂਬਾ ਹੈ। ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਲੋੜ ਹੈ। ਅਕਾਲੀ ਦਲ ਦੀ ‘ਆਪ’ ਸਰਕਾਰ ਨੂੰ ਪੂਰੀ ਹਿਮਾਇਤ ਮਿਲੇਗਾ। ਪਰ ਜੋ ਵੀ ਉਨ੍ਹਾਂ ਦੀਆਂ ਕਮੀਆਂ ਹਨ, ਉਹ ਉਨ੍ਹਾਂ ਨੂੰ ਵੀ ਦੂਰ ਕਰਨਗੇ। ਪਹਿਲੀ ਵਾਰ ਵਿਧਾਨ ਸਭਾ ‘ਚ ਨਾ ਆਉਣ ਦੇ ਸਵਾਲ ‘ਤੇ ਸੁਖਬੀਰ ਨੇ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਹੋਵੇ ਜਾਂ ਬਾਹਰ ਕੋਈ ਫਰਕ ਨਹੀਂ ਪੈਂਦਾ, ਅਕਾਲੀ ਦਲ ਪੰਜਾਬੀਆਂ, ਸਿੱਖਾਂ ਤੇ ਖਾਲਸਾ ਪੰਥ ਦੀ ਆਵਾਜ਼ ਹੈ, ਇਹ ਆਵਾਜ਼ ਹਮੇਸ਼ਾ ਬੁਲੰਦ ਰਹੇਗੀ। ਅਕਾਲੀ ਦਲ ਅੱਗੇ ਜਾ ਕੇ ਲੜੇਗਾ। ਜੰਗਾਂ ਜਿੱਤੀਆਂ ਅਤੇ ਹਾਰੀਆਂ ਜਾਂਦੀਆਂ ਹਨ, ਪਰ ਫ਼ੌਜਾਂ ਬਚ ਜਾਂਦੀਆਂ ਹਨ।

ਅਕਾਲੀ ਦਲ ਦੀ ਫ਼ੌਜ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਬੇਸ਼ੱਕ ਉਹ ਇਸ ਵਾਰ ਹਾਰ ਗਏ ਹਨ ਪਰ ਕੋਈ ਗੱਲ ਨਹੀਂ ਇਹ ਫੌਜ ਭਵਿੱਖ ‘ਚ ਫਤਹਿ ਵੀ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਹਨੇਰੀ ਆਈ ਹੈ, ਜਿਸ ਦਾ ਖਮਿਆਜ਼ਾ ਸਾਰੀਆਂ ਪਾਰਟੀਆਂ ਨੂੰ ਝੱਲਣਾ ਪਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਰ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਜਿੱਤ-ਹਾਰ ‘ਤੇ ਨਿਰਭਰ ਨਹੀਂ ਹੈ। ਉਹ 16 ਸਾਲ ਜੇਲ੍ਹ ‘ਚ ਬਿਤਾ ਚੁੱਕੇ ਹਨ। ਬਾਦਲ ਇੱਕ ਨਿਰਸਵਾਰਥ ਆਗੂ ਹੈ। ਇੱਕ ਸਵਾਲ ਦੇ ਜਵਾਬ ‘ਚ ਕਿ ਕੀ ਉਹਨਾਂ ਨੂੰ ਹੌਟ ਸੀਟਾਂ ‘ਚ ਅਜਿਹੇ ਨਤੀਜੇ ਦੀ ਉਮੀਦ ਸੀ, ਉਸਨੇ ਕਿਹਾ ਕਿ ਜੰਗ ‘ਚ ਕੁਝ ਵੀ ਸਮਭਵ ਹੈ। ਕਿਉਂਕਿ ਇੱਥੇ ਕੋਈ ਕਮੀ ਨਹੀਂ ਸੀ ਤੇ ਸਾਰੇ ਵਰਕਰਾਂ ਦੇ ਹੌਸਲੇ ਬੁਲੰਦ ਸਨ। ਉਨ੍ਹਾਂ ਕਿਹਾ ਕਿ ਹਾਰਨ ਦਾ ਮਤਲਬ ਇਹ ਨਹੀਂ ਕਿ ਉਹ ਘਰ ਬੈਠ ਜਾਣਗੇ।

Vinkmag ad
Share Our Daily Posts

News Desk

Read Previous

Paytm ਪੇਮੈਂਟਸ ਬੈਂਕ ਨਹੀਂ ਜੋੜ ਸਕੇਗਾ ਨਵੇਂ ਗਾਹਕ, RBI ਦੀ ਲਾਈ ਪਾਬੰਦੀ

Read Next

ਕੈਨੇਡਾ ਦੇ ਪੀਐੱਮ ਨੇ ਕਿਹਾ – ਜੀ 7 ਦੇਸ਼ ਵੀ ਰੂਸ ‘ਤੇ ਲਗਾਉਣਗੇ ਸਖ਼ਤ ਪਾਬੰਦੀਆਂ