Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਕੈਨੇਡਾ ਦੇ ਪੀਐੱਮ ਨੇ ਕਿਹਾ – ਜੀ 7 ਦੇਸ਼ ਵੀ ਰੂਸ ‘ਤੇ ਲਗਾਉਣਗੇ ਸਖ਼ਤ ਪਾਬੰਦੀਆਂ

ਕੀਵ ਏਜੰਸੀਆਂ: ਯੂਕਰੇਨ ‘ਤੇ ਹਮਲੇ ਲਈ ਕਈ ਯੂਰਪੀ ਦੇਸ਼ਾਂ ਨੇ ਰੂਸ ‘ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੀ-7 ਦੇਸ਼ਾਂ ਦੇ ਨਾਲਦਲ ਕੇ ਸਖ਼ਤ ਪਾਬੰਦੀਆਂ ਲਗਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਲੋਕਾਂ ਨਾਲ ਖੜ੍ਹਨ ਲਈ ਕੈਨੇਡਾ ਤੇ ਸਾਡੇ ਜੀ-7 ਭਾਈਵਾਲ ਦੇਸ਼ ਅਜਿਹੇ ਹੋਰ ਕਦਮ ਚੁੱਕਣ ਲਈ ਵਚਨਬੱਧ ਹਨ ਜੋ ਰੂਸ ਨੂੰ ਆਰਥਿਕ ਤੌਰ ‘ਤੇ ਤਹਿਸ -ਨਹਿਸ ਕਰ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੁਤਿਨ ਤੇ ਉਨ੍ਹਾਂ ਦੇ ਹਮਾਇਤੀਆਂ ‘ਤੇ ਦਬਾਅ ਬਣਾਵਾਂਗੇ।

ਦੂਜੇ ਪਾਸੇ ਪੂਰਬੀ ਯੂਕਰੇਨ ਦੇ ਲੁਹਾਂਸਕ ਓਬਲਾਸਟ ਦੇ 70 ਫੀਸਦੀ ਹਿੱਸੇ ‘ਤੇ ਰੂਸ ਦਾ ਕੰਟਰੋਲ ਹੋ ਚੁੱਕਾ ਹੈ। ਖ਼ਬਰ ਏਜੰਸੀ ਏਐਫਪੀ ਨੇ ਲੁਹਾਨਸਕ ਓਬਲਾਸਟ ਦੇ ਗਵਰਨਰ ਸੇਰਹੀ ਹੈਦਾਈ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

ਜ਼ੇਲੈਂਸਕੀ ਨੇ ਰੂਸ ‘ਤੇ ਮੇਅਰ ਨੂੰ ਅਗਵਾ ਕਰਨ ਦਾ ਲਗਾਇਆ ਦੋਸ਼

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਸ਼ੁੱਕਰਵਾਰ ਨੂੰ ਰੂਸ ‘ਤੇ ਮੇਲੀਟੋਪੋਲ ਸ਼ਹਿਰ ਦੇ ਮੇਅਰ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਹੈ। ਉਸ ਨੇ ਇਸ ਘਟਨਾ ਨੂੰ ਆਈਐਸਆਈਐਸ ਦੇ ਦਹਿਸ਼ਤਗਰਦਾਂ ਦੀਆਂ ਕਾਰਵਾਈਆਂ ਵਰਗਾ ਦੱਸਿਆ ਹੈ। ਜ਼ੇਲੈਂਸਕੀ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਵੀਡੀਓ ਸੰਬੋਧਨ ‘ਚ ਕਿਹਾ ਕਿ ਉਹ ਦਹਿਸ਼ਤ ਦੇ ਇੱਕ ਨਵੇਂ ਪੜਾਅ ‘ਚ ਦਾਖਲ ਹੋ ਗਏ ਹਨ, ਜਿਸ ‘ਚ ਉਹ ਯੂਕਰੇਨ ਦੇ ਜਾਇਜ਼ ਸਥਾਨਕ ਅਧਿਕਾਰੀਆਂ ਦੇ ਨੁਮਾਇੰਦਿਆਂ ਨੂੰ ਸਰੀਰਕ ਤੌਰ ‘ਤੇ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।

ਯੂਕਰੇਨ ਦੇ ਰਾਸ਼ਟਰਪਤੀ ਦਫਤਰ ਦੇ ਉਪ ਮੁਖੀ ਕਿਰਿਲ ਟਿਮੋਸ਼ੇਂਕੋ ਨੇ ਸੋਸ਼ਲ ਮੀਡੀਆ ਸਾਈਟ ਟੈਲੀਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤਾ। ਇਸ ਵੀਡੀਓ ‘ਚ ਮੇਅਰ ਇਵਾਨ ਫੇਡੋਰੋਵ ਨੂੰ ਇੱਕ ਚੌਰਾਹੇ ‘ਤੇ ਲਿਜਾਂਦੇ ਹੋਏ ਹਥਿਆਰਬੰਦ ਵਿਅਕਤੀਆਂ ਦੇ ਇੱਕ ਸਮੂਹ ਨੂੰ ਦਿਖਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੋਲੇ- ਪੰਜਾਬ ‘ਚ ਆਪ ਦਾ ਤੂਫਾਨ ਸੀ, ਜਿਸ ਦਾ ਸਭ ਨੂੰ ਹੋਇਆ ਨੁਕਸਾਨ

Read Next

ਸੁਖਬੀਰ ਬੋਲੇ-ਉਸਾਰੂ ਕੰਮਾਂ ਲਈ ਭਗਵੰਤ ਮਾਨ ਨੂੰ ਪੂਰਾ ਸਹਿਯੋਗ ਦੇਵਾਂਗੇ, ਕੋਰ ਕਮੇਟੀ ਦੀ ਮੀਟਿੰਗ 14 ਨੂੰ