Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਕਾਂਗਰਸ ਕਰਵਾ ਗਈ ਮੁਫ਼ਤ ਯਾਤਰਾ, ਪੰਜਾਬ ਰੋਡਵੇਜ਼ ਦੇ ਕੋਲ ਡੀਜਲ ਦੇ ਪੈਸੇ ਨਹੀਂ, 57 ਕਰੋਡ਼ ਸਰਕਾਰ ਦੇ ਕੋਲ ਫਸੇ

ਜਲੰਧਰ: ਚੋਣਾਂ ਦੇ ਵਰ੍ਹੇ ਸਰਕਾਰੀ ਬੱਸਾਂ ‘ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਵਾਲੀ ਕਾਂਗਰਸ ਸੱਤਾ ਤੋਂ ਦੂਰ ਹੋ ਗਈ ਤੇ ਹੁਣ ਪੰਜਾਬ ਰੋਡਵੇਜ਼ ਕੋਲ ਆਪਣੀਆਂ ਬੱਸਾਂ ਵਿੱਚ ਡੀਜ਼ਲ ਭਰਨ ਲਈ ਵੀ ਪੈਸੇ ਨਹੀਂ ਬਚੇ। ਪੰਜਾਬ ਰੋਡਵੇਜ਼ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਮੁਫ਼ਤ ਯਾਤਰਾ ਦੀ ਸਹੂਲਤ ਦਾ ਭੁਗਤਾਨ ਨਹੀਂ ਕੀਤਾ ਗਿਆ। ਅਕਤੂਬਰ ਮਹੀਨੇ ਤੋਂ ਹੁਣ ਤੱਕ ਪੰਜਾਬ ਰੋਡਵੇਜ਼ ਦੇ ਕਰੀਬ 57 ਕਰੋੜ ਰੁਪਏ ਸਰਕਾਰ ਕੋਲ ਫਸੇ ਹੋਏ ਹਨ। ਕਾਂਗਰਸ ਸਰਕਾਰ ਵਲੋਂ, ਪੰਜਾਬ ਸੂਬੇ ਨਾਲ ਸਬੰਧਤ ਔਰਤਾਂ ਨੂੰ 1 ਅਪ੍ਰੈਲ, 2021 ਤੋਂ ਸੂਬੇ ਦੀਆਂ ਸਰਕਾਰੀ ਬੱਸਾਂ ‘ਚ ਪੰਜਾਬ ਅੰਦਰ ਮੁਫਤ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ।

ਪੰਜਾਬ ਰੋਡਵੇਜ਼ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ ਬੱਸਾਂ ‘ਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਸਰਕਾਰ ਵੱਲੋਂ ਭੁਗਤਾਨ ਕਰਨਾ ਪਿਆ। ਸੂਬੇ ‘ਚ ਪੰਜਾਬ ਰੋਡਵੇਜ਼ ਦੇ 18 ਡਿਪੂ ਹਨ ਤੇ ਇਸ ਸਮੇਂ ਤਕਰੀਬਨ ਹਰ ਡਿਪੂ ਕੋਲ ਡੀਜ਼ਲ ਭਰਨ ਲਈ ਪੈਸੇ ਨਹੀਂ ਹਨ। ਤੇਲ ਕੰਪਨੀਆਂ ਵੱਲੋਂ ਵੱਡੇ ਖਰੀਦਦਾਰਾਂ ਨੂੰ ਛੋਟ ਦੇਣ ਤੋਂ ਬਾਅਦ ਹੁਣ ਪੰਜਾਬ ਰੋਡਵੇਜ਼ ਦੇ ਡਿਪੂ ਬਾਜ਼ਾਰ ‘ਚੋਂ ਆਪਣੀਆਂ ਬੱਸਾਂ ‘ਚ ਡੀਜ਼ਲ ਭਰ ਰਹੇ ਹਨ, ਜਿਸ ਦੀ ਅਦਾਇਗੀ ਵੀ ਕੁਝ ਦਿਨਾਂ ‘ਚ ਕਰਨੀ ਪੈਂਦੀ ਹੈ।

ਪੰਜਾਬ ਰੋਡਵੇਜ਼ ਹੈੱਡਕੁਆਰਟਰ ਦੇ ਅਧਿਕਾਰੀਆਂ ਅਨੁਸਾਰ ਪੰਜਾਬ ਰੋਡਵੇਜ਼ ‘ਤੇ ਪਿਆ ਆਰਥਿਕ ਸੰਕਟ ਵੀ ਆਉਣ ਵਾਲੇ ਸਮੇਂ ‘ਚ ਦੂਰ ਹੋਣ ਦੀ ਸੰਭਾਵਨਾ ਨਹੀਂ ਹੈ। ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਦੇ ਗਠਨ ਨੂੰ ਅਜੇ ਕੁਝ ਦਿਨ ਬਾਕੀ ਹਨ ਤੇ ਉਸ ਤੋਂ ਬਾਅਦ ਹੀ ਆਮ ਕੰਮ ਸ਼ੁਰੂ ਹੋ ਸਕਦਾ ਹੈ। ਪੰਜਾਬ ਰੋਡਵੇਜ਼ ਦੀ ਬਕਾਇਆ ਪੇਮੈਂਟ ਦਾ ਭੁਗਤਾਨ ਸਰਕਾਰ ਦਾ ਰੁਟੀਨ ਕੰਮ ਸ਼ੁਰੂ ਹੋਣ ਤੋਂ ਬਾਅਦ ਹੀ ਸੰਭਵ ਹੋ ਸਕਦਾ ਹੈ। ਇਸ ਕਾਰਨ ਮੌਜੂਦਾ ਸਮੇਂ ‘ਚ ਮਜ਼ਬੂਰੀ ਵੱਸ ਡੀਜ਼ਲ ਬੱਸਾਂ ‘ਚ ਕਰਜ਼ਾ ਭਰਿਆ ਜਾ ਰਿਹਾ ਹੈ ਤੇ ਕਿਸੇ ਨਾ ਕਿਸੇ ਤਰ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਅਦਾਇਗੀ ਹੀ ਸੰਭਵ ਹੋ ਰਹੀ ਹੈ।

Vinkmag ad
Share Our Daily Posts

News Desk

Read Previous

ਖੰਨਾ ਮੰਡੀ ‘ਚ ਮੱਝਾਂ ਵੇਚ ਕੇ ਘਰ ਵਾਪਸ ਆ ਰਹੇ ਵਪਾਰੀ ਤੋਂ ਲੁੱਟੇ 2 ਲੱਖ ਰੁਪਏ

Read Next

HDFC ਬੈਂਕ ਦੇ ਗਾਹਕਾਂ ਨੂੰ ਹੁਣ ਮਿਲਣਗੀਆਂ ਹੋਰ ਸ਼ਾਨਦਾਰ ਸੇਵਾਵਾਂ, RBI ਨੇ ਹਟਾਈ ਪਾਬੰਦੀ