Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

Acid Attack : ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ, ਜੇਲ੍ਹ ‘ਚੋਂ ਜ਼ਮਾਨਤ ‘ਤੇ ਬਾਹਰ ਆਏ ਮੁਲਜ਼ਮ ਨੇ ਮਹਿਲਾ ਵਕੀਲ ‘ਤੇ ਸੁੱਟਿਆ ਤੇਜ਼ਾਬ

ਅੰਮ੍ਰਿਤਸਰ : ਹੱਤਿਆ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਤੋਂ ਜ਼ਮਾਨਤ ‘ਤੇ ਛੁੱਟ ਕੇ ਆਏ ਮੁਲਜ਼ਮ ਨੇ ਸ਼ਨਿੱਚਰਵਾਰ ਸ਼ਾਮ ਨੂੰ ਮਜੀਠਾ ਰੋਡ ਇਲਾਕੇ ‘ਚ ਮਹਿਲਾ ਵਕੀਲ ਨੂੰ ਰੋਕ ਕੇ ਉਸ ਉੱਤੇ ਤੇਜ਼ਾਬ ਸੁੱਟ ਦਿੱਤਾ। ਵਕੀਲ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਸਾਰਾ ਤੇਜ਼ਾਬ ਉਸਦੇ ਚਿਹਰੇ ਉੱਤੇ ਡਿੱਗਣ ਦੀ ਬਜਾਏ ਜੈਕੇਟ ਉੱਤੇ ਡਿੱਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿੱਚ ਮੁਲਜ਼ਮ ਆਪਣੇ ਸਾਥੀ ਦੇ ਨਾਲ ਉੱਥੋਂ ਫ਼ਰਾਰ ਹੋ ਗਿਆ। ਏਐਸਆਈ ਦਲਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਪੀਡ਼ਤਾ ਦੀ ਸ਼ਿਕਾਇਤ ਉੱਤੇ ਮਜੀਠਾ ਥਾਣੇ ਦੀ ਪੁਲਸ ਨੇ ਫਤਿਹਗਡ਼੍ਹ ਚੂਡ਼ੀਆਂ ਦੇ ਪਿੰਡ ਬਾਗਾਂ ਵਾਲੀ ਗਲੀ ਵਾਸੀ ਕਰਨ ਅਤੇ ਇਸ ਦੇ ਇੱਕ ਹੋਰ ਸਾਥੀ ਉਤੇ ਮਾਮਲਾ ਦਰਜ ਕਰ ਲਿਆ ਹੈ। ਪੀੜਤਾ ਨੇ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਵਕਾਲਤ ਦੀ ਪੜ੍ਹਾਈ ਪੂਰੀ ਕੀਤੀ ਹੈ। ਪੰਜਾਬ ਅਤੇ ਚੰਡੀਗਡ਼੍ਹ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰ ਰਹੀ ਹੈ।

ਪੀੜਤਾ ਨੇ ਦੋਸ਼ ਲਗਾਇਆ ਕਿ ਕਰਨ ਉਸ ਨੂੰ ਕਈ ਵਾਰ ਪਹਿਲਾਂ ਪ੍ਰੇਸ਼ਾਨ ਕਰ ਚੁੱਕਾ ਹੈ। ਪੀਡ਼ਤਾ ਨੇ ਦੱਸਿਆ ਕਿ ਸ਼ਨਿਚਰਵਾਰ ਸ਼ਾਮ ਉਹ ਆਪਣੇ ਭਰਾ ਨਾਲ ਮੋਟਰਸਾਈਕਲ ਉੱਤੇ ਸਵਾਰ ਰੋਕੇ ਮਹੰਦੀਪੁਰ ਪਿੰਡ ਤੋਂ ਘਰ ਪਰਤ ਰਹੀ ਸੀ। ਰਸਤੇ ਵਿੱਚ ਕਰਨ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਪਰ ਉਸ ਨੂੰ ਇਸਦੀ ਜਾਣਕਾਰੀ ਨਹੀਂ ਸੀ। ਮੌਕਾ ਮਿਲਦੇ ਹੀ ਉਸ ਨੂੰ ਮੁਲਜ਼ਮ ਨੇ ਉਸਦਾ ਨਾਂ ਲੈ ਕੇ ਆਵਾਜ਼ ਮਾਰੀ ਅਤੇ ਜਿਵੇਂ ਹੀ ਉਸ ਨੇ ਮੁਲਜ਼ਮ ਵੱਲ ਵੇਖਿਆ, ਕਰਨ ਨੇ ਉਸ ਦੇ ਚਿਹਰੇ ਉੱਤੇ ਬੋਤਲ ਵਿਚ ਰੱਖਿਆ ਤੇਜ਼ਾਬ ਸੁੱਟ ਦਿੱਤਾ। ਉਸ ਨੇ ਬੜੀ ਤੇਜ਼ੀ ਨਾਲ ਆਪਣੇ ਹੱਥ ਨਾਲ ਚਿਹਰੇ ਨੂੰ ਢੱਕ ਲਿਆ ਮਅਤੇ ਸਾਰਾ ਤੇਜ਼ਾਬ ਉਸ ਦੀ ਜੈਕਟ ਦੀਆਂ ਬਾਹਾਂ ਉੱਤੇ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਆਪਣਾ ਬਚਾਅ ਕਰਨ ਲੱਗੀ ਰਹੀ ਅਤੇ ਕਰਨ ਨੇ ਉਸ ਨੂੰ ਗੱਲ ਨਾ ਕਰਨ ਦਾ ਸਬਕ ਸਿਖਾਉਣ ਦੀਆਂ ਧਮਕੀਆਂ ਦਿੱਤੀਆਂ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਆਪਣੇ ਮੋਟਰਸਾਈਕਲ ਉਤੇ ਬੈਠ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਵਕੀਲ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ : ਬਾਰ ਐਸੋਸੀਏਸ਼ਨ

ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਢੰਡ ਤੇ ਸਾਬਕਾ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਕੇਸ ਦੀ ਪੈਰਵਾਈ ਕਰਨਗੇ। ਸਰਕਾਰ ਅਤੇ ਪੁਲਿਸ ਨੂੰ ਚਾਹੀਦਾ ਹੈ ਕਿ ਵਕੀਲ ਅਤੇ ਉਸ ਦੀ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਹ ਇਸ ਬਾਰੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਵੀ ਗੱਲ ਕਰਨਗੇ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਮਿਲੇਗਾ ਮਾਂ ਦੇ ਹੱਥਾਂ ਦਾ ਬਣਿਆ ਖਾਣਾ, ਨਗਰ ਨਿਗਮ ਨੇ ਸ਼ੁਰੂ ਕੀਤੀ ‘ਮੌਮ ਟਿਫਿਨ’ ਸਰਵਿਸ, ਇਨ੍ਹਾਂ ਨੰਬਰਾਂ ‘ਤੇ ਕਰੋ ਕਾਲ

Read Next

16 ਮਾਰਚ ਨੂੰ ਖਟਕੜਕਲਾਂ ‘ਚ 40 ਏਕੜ ਦੇ ਪੰਡਾਲ ‘ਚ ਇਕੱਲੇ ਭਗਵੰਤ ਮਾਨ ਚੁੱਕਣਗੇ ਸਹੁੰ