ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ। ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਅੱਜ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਵਜੋਂ ਅਸਤੀਫ਼ਾ ਦੇ ਦੇਣਗੇ ਭਗਵੰਤ ਮਾਨ ਅੱਜ ਦਿੱਲੀ ਜਾ ਰਹੇ ਹਨ।
ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਉਸ ਦਿਨ ਇਕੱਲੇ ਭਗਵੰਤ ਮਾਨ ਨੇ ਸਹੁੰ ਚੁੱਕਣਗੇ। ਉਨ੍ਹਾਂ ਦੇ ਮੰਤਰੀ ਮੰਡਲ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਸ ਤੋਂ ਪਹਿਲਾਂ ਅੱਜ ਉਹ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣਗੇ।
ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ
‘ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।
Punjab CM designate Bhagwant Mann to tender his resignation from MP post tomorrow (March 14) in Delhi.
He is a Member of Parliament from the Sangrur Lok Sabha constituency.
(File pic) pic.twitter.com/I28CPLmp65
— ANI (@ANI) March 13, 2022
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਮਾਗਮ ਵਿੱਚ ਇੱਕ ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਗਿਣਤੀ ਇਸ ਤੋਂ ਵੀ ਵੱਧ ਹੋ ਸਕਦੀ ਹੈ। ਇਸ ਕਾਰਨ ਪ੍ਰਸ਼ਾਸਨ ਵੀ ਵਾਧੂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। 40 ਏਕੜ ਵਿੱਚ ਪੰਡਾਲ ਬਣਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਭਗਵੰਤ ਮਾਨ ਇਸ ਸਮੇਂ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਹੁਣ ਉਹ ਵਿਧਾਇਕ ਚੁਣੇ ਗਏ ਹਨ ਅਤੇ ਆਮ ਆਦਮੀ ਪਾਰਟੀ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਹੁਣ ਉਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਅਜਿਹੇ ‘ਚ ਮਾਨ ਹੁਣ ਅੱਜ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣਗੇ।
