Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਤਾਲਿਬਾਨ ਨੇ ਵਿਦਿਆਰਥੀਆਂ ਦੇ ਮੇਕ-ਅਪ, ਛੋਟੇ ਕੱਪੜਿਆਂ ’ਤੇ ਲਾਈ ਪਾਬੰਦੀ

ਕਾਬੁਲ (ਏਜੰਸੀ) : ਅਫ਼ਗਾਨ ਮਹਿਲਾਵਾਂ ’ਤੇ ਇਕ ਹੋਰ ਪਾਬੰਦੀ ਥੋਪਦੇ ਹੋਏ ਤਾਲਿਬਾਨ ਨੇ ਹੇਰਾਤ ਯੂਨੀਵਰਸਿਟੀਆਂ ਦੀਆਂ ਵਿਦਿਆਰਥਣਾਂ ਨੂੰ ਮੇਕ-ਅਪ ਨਾ ਕਰਨ ਤੇ ਛੋਟੇ ਕੱਪੜੇ ਨਾ ਪਹਿਨਣ ਲਈ ਕਿਹਾ ਹੈ। ਇਸ ਤੋਂ ਇਲਾਵਾ ਤਾਲਿਬਾਨ ਨੇ ‘ਗ਼ੈਰ ਮਹਿਰਮ’ ਮਰਦ ਪ੍ਰੋਫੈਸਰਾਂ ਦੀ ਆਵਾਜ਼ ਰਿਕਾਰਡ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਿਹੜੇ ਮਰਦੇ ਰਿਸ਼ਤੇ ’ਚ ਨਹੀਂ ਹੁੰਦੇ ਉਹ ਗ਼ੈਰ ਮਹਿਰਮ ਹਨ।

ਪਿਛਲੇ ਸਾਲ ਅਗਸਤ ’ਚ ਅਫ਼ਗਾਨਿਸਤਾਨ ’ਤੇ ਕਬਜ਼ਾ ਕਰਨ ਵਾਲੇ ਤਾਲਿਬਾਨ ਨੇ ਮਹਿਲਾਵਾਂ ਦੇ ਅਧਿਕਾਰ ਤੇ ਉਨ੍ਹਾਂ ਦੀ ਆਜ਼ਾਦੀ ’ਚ ਕਟੌਤੀ ਕਰ ਦਿੱਤੀ ਹੈ। ਆਰਥਿਕ ਸੰਕਟ ਤੇ ਪਾਬੰਦੀਆਂ ਕਾਰਨ ਮਹਿਲਾਵਾਂ ਕੰਮ ਵਾਲੀਆਂ ਥਾਵਾਂ ’ਤੋਂ ਵੱਡੀ ਗਿਣਤੀ ’ਚ ਬਾਹਰ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ’ਚ ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਦੁਨੀਆ ਦੇ ਘੱਟੋ-ਘੱਟ 17 ਦੇਸ਼ਾਂ ਦੀਆਂ ਮਹਿਲਾ ਵਿਦੇਸ਼ ਮੰਤਰੀਆਂ ਨੇ ਅਫ਼ਗਾਨਿਸਤਾਨ ’ਚ ਮਨੁੱਖੀ ਅਧਿਕਾਰ ਦੀ ਉਲੰਘਣਾ ਤੇ ਮਹਿਲਾਵਾਂ ਖ਼ਿਲਾਫ਼ ਪਾਬੰਦੀ ’ਤੇ ਗੰਭੀਰ ਚਿੰਤਾ ਪ੍ਰਗਟਾਈਸੀ। ਵਿਦੇਸ਼ ਮੰਤਰੀਆਂ ਨੇ ਤਾਲਿਬਾਨ ਨੂੰ ਸਾਰੀਆਂ ਪਾਬੰਦੀਆਂ ਖ਼ਾਸ ਤੌਰ ’ਤੇ ਸਿੱਖਿਆ ’ਤੇ ਪਾਬੰਦੀ ਖ਼ਤਮ ਕਰਨ ਲਈ ਕਿਹਾ ਸੀ।

 

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ 28 ‘ਚੋਂ 27 ਉਮੀਦਵਾਰ ਨਹੀਂ ਬਚਾ ਸਕੇ ਜ਼ਮਾਨਤ, 15 ਨੂੰ ਮਿਲੀ 1% ਤੋਂ ਘੱਟ ਵੋਟ

Read Next

ਗਊ ਹੱਤਿਆ ਕਰਨ ਵਾਲਿਆਂ ਖਿਲਾਫ ਜਲਦੀ ਤੋਂ ਜਲਦੀ ਸਖਤ ਕਾਰਵਾਈ ਕੀਤੀ ਜਾਵੇ* :- ਰੋਹਿਤ ਭਨੋਟ (ਸੰਨੀ)