Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਭਗਵੰਤ ਮਾਨ ਨੇ ਚੁੱਕੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ, ਹੁਣ ਮਾਨ ਦੇ ਹੱਥ ਹੋਵੇਗੀ ਪੰਜਾਬ ਦੀ ਕਮਾਨ

ਖਟਕੜ ਕਲਾਂ : ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਤੀਜੀ ਧਿਰ ਦੀ ਸਰਕਾਰ ਬਣ ਰਹੀ ਹੈ ਅਤੇ ਚੌਥੀ ਵਾਰ ਰਾਜ ਭਵਨ ਤੋਂ ਬਾਹਰ ਮੁੱਖ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ। ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਭਗਵੰਤ ਮਾਨ ਅੱਜ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਕੁਝ ਸਮੇਂ ਲਈ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਦੇ ਕਈ ਨੇਤਾ ਪਹੁੰਚ ਗਏ ਹਨ। ਸਮਾਰੋਹ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਪਹੁੰਚ ਚੁੱਕੇ ਹਨ। ਸਮਾਗਮ ਵਾਲੀ ਥਾਂ ‘ਤੇ ਭਗਵੰਤ ਮਾਨ ਵੀ ਪਹੁੰਚਣ ਵਾਲੇ ਹਨ। ਸਮਾਗਮ ਵਾਲੀ ਥਾਂ ‘ਤੇ ਲੋਕ ਬਸੰਤੀ ਪੱਗਾਂ ਅਤੇ ਔਰਤਾਂ ਬਸੰਤੀ ਦੁਪੱਟੇ ‘ਚ ਨਜ਼ਰ ਆ ਰਹੀਆਂ ਹਨ।

ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਇਸ ਅਹੁਦੇ ਦੀ ਸਹੁੰ ਚੁਕਾਈ।

-ਇਸ ਮੌਕੇ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਥੇ ਸਹੁੰ ਚੁੱਕਣ ਦਾ ਖਾਸ ਮਕਸਦ ਇਹ ਸੀ ਕਿ ਜੋ ਸ਼ਹੀਦ ਭਗਤ ਸਿੰਘ ਨੇ ਆਮ ਆਦਮੀ ਦੀ ਆਜ਼ਾਦੀ ਦਾ ਸੁਪਨਾ ਦੇਖਿਆ ਸੀ, ਉਸ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਪਾਂ ਆਪਣਾ ਮੁਲਕ ਠੀਕ ਕਰਾਂਗੇ। ਉਨ੍ਹਾਂ ਜਨਤਾ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਤੁਹਾਡੇ ਨਾਲ ਹੀ ਰਹਾਂਗੇ। ਤੁਹਾਡਾ ਹਰ ਸੁਪਨਾ ਪੂਰਾ ਕਰਾਂਗੇ। ਉਨ੍ਹਾਂ ਸ਼ਹੀਦ ਭਗਤ ਸਿੰਘ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਧਰਤੀ ਮਾਂ ਨੂੰ ਪਿਆਰ ਕਰੋ, ਪੰਜਾਬ ਨੂੰ ਪਿਆਰ ਕਰੋ। ਉਨ੍ਹਾਂ ਉਲਝੀ ਤਾਣੀ ਨੂੰ ਸੁਲਝਾਉਣ ਲਈ ਲੋਕਾਂ ਦਾ ਸਾਥ ਮੰਗਿਆ। ਉਨ੍ਹਾਂ ਲੋਕਾਂ ਦੀ ਤਾਕਤ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਆਪਣੇ ਜੇਤੂ ਸਾਥੀਆਂ ਨੂੰ ਕਿਹਾ ਕਿ ਸਾਰਿਆਂ ਨੇ ਬਹੁਤ ਹੀ ਠਰੰਮੇ ਨਾਲ ਕੰਮ ਕਰਨਾ ਹੈ। ਜਿੱਤ ਦਾ ਹੰਕਾਰ ਨਹੀਂ ਕਰਨਾ। ਸਾਰਿਆਂ ਲਈ ਕੰਮ ਕਰਨਾ ਹੈ। ਹੌਲੀ ਚਲਣ ਦੀ ਨਸੀਹਤ ਦਿੱਤੀ। ਉਨ੍ਹਾਂ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਾ ਖਾਸ ਤੌਰ ’ਤੇ ਧੰਨਵਾਦ ਵੀ ਕੀਤਾ।

ਸਹੁੰ ਚੁੱਕ ਸਮਾਗਮ ਮਿੱਥੇ ਸਮੇਂ ਤੋਂ ਲਗਪਗ ਅੱਧਾ ਘੰਟਾ ਦੇਰੀ ਨਾਲ ਚੱਲ ਰਿਹਾ ਹੈ। ਭਗਵੰਤ ਮਾਨ ਤੇ ਰਾਜਪਾਲ ਅਜੇ ਤਕ ਸਟੇਜ ’ਤੇ ਨਹੀਂ ਪਹੁੰਚੇ ਹਨ ਜਦਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਟਕੜ ਕਲਾਂ ਪਹੁੰਚ ਚੁੱਕੇ ਹਨ। ਉਨ੍ਹਾਂ ਇਥੇ ਪਹੁੰਚ ਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

-ਸਟੇਜ ’ਤੇ ਬਿਰਾਜਮਾਨ ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ ਤੇ ਸਰਵਜੀਤ ਕੌਰ ਮਾਣੂੰਕੇ ਸਣੇ ਸਾਰੇ 91 ਜੇਤੂ ਸਟੇਜ ’ਤੇ ਬਿਰਾਜਮਾਨ ਹਨ।

-ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਕੁਝ ਦੇਰ ਵਿੱਚ ਸਮਾਗਮ ਵਿੱਚ ਪਹੁੰਚਣਗੇ।

-ਬਸੰਤੀ ਰੰਗ ’ਚ ਰੰਗੇ ਖਟਕੜ ਕਲਾਂ ਵਿਚ ਹਰ ਪਾਸੇ ਮੇਰਾ ਰੰਗ ਦਾ ਬਸੰਤੀ ਚੋਲਾ ਦੇ ਗੀਤ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਗੂੰਜ ਰਹੇ ਹਨ। ਸਮਾਰੋਹ ‘ਚ ਲੋਕ ਨੱਚ ਰਹੇ ਹਨ

ਪੁੱਤ-ਧੀ ਵੀ ਹੋਣਗੇ ਸ਼ਾਮਲ, ਅਮਰੀਕਾ ਤੋਂ ਆਏ ਹਨ ਪੰਜਾਬ

ਸਹੁੰ ਚੁੱਕ ਸਮਾਗਮ ਦੌਰਾਨ ਭਗਵੰਤ ਮਾਨ ਦੇ ਪੁੱਤਰ ਤੇ ਧੀ ਵੀ ਮੌਜੂਦ ਰਹਿਣਗੇ। ਭਗਵੰਤ ਮਾਨ ਦਾ 2015 ਵਿੱਚ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਦੀ 21 ਸਾਲਾ ਧੀ ਸੀਰਤ ਕੌਰ ਅਤੇ 17 ਸਾਲਾ ਪੁੱਤਰ ਦਿਲਸ਼ਾਨ ਅਮਰੀਕਾ ਵਿੱਚ ਆਪਣੀ ਮਾਂ ਨਾਲ ਰਹਿੰਦੇ ਹਨ। 2014 ਵਿੱਚ ਭਗਵੰਤ ਮਾਨ ਨੇ ਲੋਕ ਸਭਾ ਚੋਣ ਲੜੀ ਅਤੇ ਫਿਰ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ। ਮਾਨ ਪਹਿਲੀ ਵਾਰ 2014 ‘ਚ ਸੰਸਦ ਮੈਂਬਰ ਚੁਣੇ ਗਏ ਸਨ, ਜਦਕਿ 2015 ‘ਚ ਦੋਹਾਂ ਦਾ ਤਲਾਕ ਹੋ ਗਿਆ ਸੀ। ਇਸ ਦੇ ਨਾਲ ਹੀ ਇੰਦਰਪ੍ਰੀਤ ਇਸ ਗੱਲ ਤੋਂ ਬਹੁਤ ਖੁਸ਼ ਹੈ ਕਿ ਭਗਵੰਤ ਮਾਨ ਪੰਜਾਬ ਦੇ ਸੀਐਮ ਬਣਨ ਜਾ ਰਹੇ ਹਨ।

ਸੂਫੀ ਗਾਇਕ ਗੁਰਦਾਸ ਮਾਨ ਨੇ ਕਿਹਾ, “ਇਹ (ਆਪ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤ ਕੇ) ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਦੀ (ਆਪ) ਵਿਚਾਰਧਾਰਾ ਵਿਸ਼ੇਸ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਉਨ੍ਹਾਂ (ਆਪ) ਨੂੰ ਖੁਸ਼ਹਾਲ ਪੰਜਾਬ ਬਣਾਉਣ ਦੀ ਹਿੰਮਤ ਦੇਵੇ।

ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਦੇ ਕਈ ਨੇਤਾ ਪਹੁੰਚ ਗਏ ਹਨ। ਸਮਾਰੋਹ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਪਹੁੰਚ ਚੁੱਕੇ ਹਨ। ਸਮਾਗਮ ਵਾਲੀ ਥਾਂ ‘ਤੇ ਭਗਵੰਤ ਮਾਨ ਵੀ ਪਹੁੰਚਣ ਵਾਲੇ ਹਨ।

ਭਗਵੰਤ ਮਾਨ ਨਾਲ ‘ਆਪ’ ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਬਸੰਤੀ ਪੱਗ ਬੰਨ੍ਹ ਕੇ ਪਹੁੰਚੇ


ਉਨ੍ਹਾਂ ਲਿਖਿਆ, “ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ ਕਿਉਂਕਿ ਭਗਵੰਤ ਮਾਨ ਦੇ ਨਾਲ ਤਿੰਨ ਕਰੋੜ ਪੰਜਾਬੀਆਂ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।” ਉਹ ਇਸ ਭ੍ਰਿਸ਼ਟ ਸਿਸਟਮ ਨੂੰ ਬਦਲਣ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਟਵੀਟ ‘ਚ ਕਿਹਾ ਹੈ ਕਿ ‘ਅੱਜ ਪੰਜਾਬ ਲਈ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ਵਿੱਚ ਅੱਜ ਸਾਰਾ ਪੰਜਾਬ ਇੱਕਠੇ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦਾ ਪ੍ਰਣ ਲਵੇ। ਮੈਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਵੀ ਉਸ ਇਤਿਹਾਸਕ ਪਲ ਦਾ ਗਵਾਹ ਬਣਾਉਣ ਲਈ ਰਵਾਨਾ ਹੋਇਆ ਹਾਂ।

ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਵੀ ਸਮਾਗਮ ਚ ਪੁੱਜੇ।

-ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਲਈ ਸਭ ਤੋਂ ਅੱਗੇ ਚੱਲ ਰਹੇ ਅਨਮੋਲ ਰਤਨ ਸਿੱਧੂ ਸਮਾਗਮ ‘ਚ ਪੁੱਜੇ।

-ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਅਮਰ ਨੂਰੀ ਤੇ ਗੁਰਦਾਸ ਮਾਨ ਵੀ ਸਹੁੰ ਚੁੱਕ ਸਮਾਗਮ ‘ਚ ਪੁੱਜੇ।

-ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਹਾਲੀ ਏਅਰਪੋਰਟ ਤੋਂ ਭਗਵੰਤ ਮਾਨ ਤੇ ਰਾਘਵ ਚੱਢਾ ਨਾਲ ਖਟਕਡ਼ ਕਲਾਂ ਪਹੁੰਚਣਗੇ।

-ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ 1970 ਵਿਚ 43 ਸਾਲ ਦੀ ਉਮਰ ਵਿਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪੰਜਾਬੀਆਂ ਦੇ ਨਾਲ ਨਾਲ ਦੇਸ਼ ਵਿਦੇਸ਼ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਦੇਰ ਰਾਤ ਹੀ ਭਾਰੀ ਗਿਣਤੀ ਵਿਚ ਲੋਕ ਇਥੇ ਪੁੱਜਣੇ ਸ਼ੁਰੂ ਹੋ ਗਏ ਸਨ। ਇਸ ਦੇ ਨਾਲ ਹੀ ਹਰਿਆਣਾ, ਦਿੱਲੀ ਤੇ ਹੋਰ ਸੂਬਿਆਂ ਵਿਚੋਂ ਵੀ ਲੋਕ ਬਸੰਤੀ ਰੰਗ ਦੀਆਂ ਪੱਗਾਂ ਤੇ ਚੁੰਨੀਆਂ ਲੈ ਕੇ ਪਹੁੰਚ ਰਹੇ ਹਨ।

-ਅਮਰੀਕਾ ਤੇ ਹੋਰ ਦੇਸ਼ਾਂ ਤੋਂ ਵੀ ਲੋਕ ਸਿਰਫ਼ ਸਹੁੰ ਚੁੱਕ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪਹੁੰਚੇ ਹਨ।

-ਦੇਰ ਰਾਤ ਲਗਪਗ 12 ਵਜੇ ਤੋਂ ਹੀ ਗੱਡੀਆਂ ਵਿਚ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਸੀ। ਮੇਨ ਪੰਡਾਲ ਕੋਲ ਅਤੇ ਪਾਰਕਿੰਗ ਵਿਚ ਲੋਕਾਂ ਨੇ ਰਾਤ ਬਿਤਾਈ ਤੇ ਤਡ਼ਕ ਸਵੇਰ ਤੋਂ ਹੀ ਭਾਰੀ ਉਤਸ਼ਾਹ ਵਿਚ ਨਜ਼ਰ ਆ ਰਹੇ ਹਨ।

ਭਗਵੰਤ ਮਾਨ ਨੂੰ ਸਹੁੰ ਚੁੱਕਦਾ ਦੇਖਣ ਲਈ ਲੋਕ ਤਡ਼ਕ ਸਵੇਰ ਤੋਂ ਹੀ ਮੂਹਰਲੀਆਂ ਕਤਾਰਾਂ ਵਿਚ ਬੈਠਣ ਲੱਗ ਪਏ ਸਨ।

ਪ੍ਰਸਾਸ਼ਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਦੇ ਇਸ ਸਮਾਗਮ ਦੀਆਂ ਤਿਆਰੀਆਂ ਤੇ ਲੋਕਾਂ ਦੀ ਆਮਦ ਪੀਐਮ ਦੀ ਰੈਲੀ ਨੂੰ ਵੀ ਮਾਤ ਪਾ ਰਹੀ ਹੈ। ਸਿਰਫ਼ ਮੇਨ ਰੋਡ ਤੋਂ ਇਕੋ ਐਂਟਰੀ ਰੱਖੀ ਗਈ ਹੈ। ਬਾਕੀ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਪਾਰਕਿੰਗ ਜ਼ਰੀਏ ਹੀ ਲੋਕ ਇਥੇ ਪਹੁੰਚ ਰਹੇ ਹਨ।

ਜਿਥੇ ਲੋਕਾਂ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਦਾ ਆਲਮ ਹੈ, ਉਥੇ ਪੂਰੀ ਤਰ੍ਹਾਂ ਅਨੁਸਾਸ਼ਨ ਵੀ ਅਪਨਾ ਰਹੇ ਹਨ। ਹਰ ਪਾਸੇ ਲੋਕ ਬਸੰਤੀ ਪੱਗਾਂ ਤੇ ਚਿੱਟੇ ਕੁਡ਼ਤੇ ਪਜਾਮਿਆਂ ਵਿਚ ਨਜ਼ਰ ਆ ਰਹੇ ਹਨ।

-ਔਰਤਾਂ ਦੀ ਆਮਦ ਵੀ ਵੱਡੇ ਪੱਧਰ ’ਤੇ ਹੈ। ਬਸੰਤੀ ਦੁਪੱਟੇ ਪਹਿਨ ਕੇ ਇਕ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਹੀਆਂ ਹਨ।

Vinkmag ad
Share Our Daily Posts

News Desk

Read Previous

ਇਸ ਵਾਰ ਪੰਜਾਬ ਵਿਧਾਨ ਸਭਾ ‘ਚ ਸਭ ਤੋਂ ਵੱਧ ਨੌਜਵਾਨ ਤੇ ਪੜ੍ਹੇ-ਲਿਖੇ, ‘ਆਪ’ ਦੇ 63 ਵਿਧਾਇਕ ਕਰੋੜਪਤੀ, 52 ‘ਤੇ FIR

Read Next

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ