Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਨਸ਼ੇ ‘ਚ ਟੁੰਨ ਹੋਏ ਵਿਅਕਤੀ ਨੇ ਅਪਾਹਜ ਮੁਟਿਆਰ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ : ਹਵਸ ਵਿੱਚ ਅੰਨ੍ਹੇ ਹੋਏ ਵਿਅਕਤੀ ਵੱਲੋਂ 20 ਦੀ ਅਪਾਹਿਜ ਮੁਟਿਆਰ ਨੂੰ ਹਵਸ ਦਾ ਸ਼ਿਕਾਰ ਬਣਾ ਲੈਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਉੱਪਰ ਰਣਜੀਤ ਨਗਰ ਸ਼ੇਰਪੁਰ ਦੇ ਵਾਸੀ ਬਾਬਾ ਜਤਿੰਦਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 6ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਡਾਕਟਰ ਨਾਰਾਇਣ ਪ੍ਰਸਾਦ ਕਲੀਨਿਕ ਵਿਚ ਕੰਮ ਕਰਦੀ ਸੀ। ਮੁਲਜ਼ਮ ਬਾਬਾ ਜਤਿੰਦਰ ਅਕਸਰ ਕਲੀਨਿਕ ਤੇ ਆਉਂਦਾ ਸੀ, ਜਿਸ ਕਾਰਨ ਲੜਕੀ ਦੀ ਮੁਲਜ਼ਮ ਨਾਲ ਦੋਸਤੀ ਹੋ ਗਈ। ਮੁਲਜ਼ਮ ਨੇ ਮੁਟਿਆਰ ਦੀ ਨਵਾਂ ਕਲੀਨਿਕ ਖੋਲ੍ਹਣ ਵਿਚ ਮਦਦ ਕੀਤੀ, ਜਿਸ ਤੋਂ ਬਾਅਦ ਉਸ ਦਾ ਕਲੀਨਿਕ ਵਿਚ ਆਉਣਾ ਜਾਣਾ ਹੋਰ ਵਧ ਗਿਆ। ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਰਾਤ ਦਸ ਵਜੇ ਦੇ ਕਰੀਬ ਉਹ ਆਪਣਾ ਕਲੀਨਿਕ ਬੰਦ ਕਰ ਰਹੀ ਸੀ ਤਾਂ ਇਸੇ ਦੌਰਾਨ ਮੁਲਜ਼ਮ ਬਾਬਾ ਜਤਿੰਦਰ ਨਸ਼ੇ ਨਾਲ ਟੁੰਨ ਹੋ ਕੇ ਉਥੇ ਆਇਆ ਅਤੇ ਲੜਕੀ ਦੇ ਅਪਾਹਜ ਹੋਣ ਦਾ ਫਾਇਦਾ ਚੁੱਕਦੇ ਹੋਏ ਉਸ ਨੂੰ ਕਲੀਨਿਕ ਦੇ ਬੈੱਡ ਤੇ ਸੁੱਟ ਦਿੱਤਾ। ਸਰੀਰਕ ਤੌਰ ਤੇ ਅਪਾਹਿਜ ਹੋਣ ਕਰਕੇ ਮੁਟਿਆਰ ਉਸ ਦਾ ਜ਼ਿਆਦਾ ਵਿਰੋਧ ਨਾ ਕਰ ਸਕੀ। ਸ਼ਰਮਨਾਕ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਲੜਕੀ ਨੇ ਇਸ ਦੀ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੂੰ ਦਿੱਤੀ। ਸੂਚਨਾ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਮੁਲਜ਼ਮ ਬਾਬਾ ਜਤਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਸੋਨਾ ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਦੁਪਹਿਰ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Vinkmag ad
Share Our Daily Posts

News Desk

Read Previous

16ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਪ੍ਰੋਟੈਮ ਸਪੀਕਰ ਵਿਧਾਇਕਾਂ ਨੂੰ ਚੁਕਾ ਰਹੇ ਹਨ ਸਹੁੰ

Read Next

Hola Mahalla : ਅੱਜ ਤੋਂ ਆਰੰਭ ਹੋਵੇਗਾ ਹੋਲਾ ਮਹੱਲਾ ਅਨੰਦਪੁਰ ਦਾ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ