Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਹੁਣ ਹਫ਼ਤੇ ‘ਚ 3 ਦਿਨ ਉਡਾਣ ਭਰਨਗੀਆਂ ਅੰਮ੍ਰਿਤਸਰ-ਲੰਡਨ ਵਿਚਾਲੇ ਏਅਰ ਇੰਡੀਆ ਫਲਾਈਟਾਂ, ਜਾਣੋ ਪੂਰਾ ਸ਼ਡਿਊਲ

ਅੰਮ੍ਰਿਤਸਰ: ਏਅਰ ਇੰਡੀਆ ਨੇ ਅੰਮ੍ਰਿਤਸਰ ਤੇ ਲੰਡਨ ਵਿਚਾਲੇ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ ਏਅਰਲਾਈਨ ਵੱਲੋਂ 27 ਮਾਰਚ ਤੋਂ ਹਫ਼ਤੇ ‘ਚ 3 ਦਿਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਵਾਗਤ ਕੀਤਾ ਹੈ। ਕਿਉਂਕਿ ਉਪਰੋਕਤ ਸੰਸਥਾਵਾਂ ਵੱਲੋਂ ਲੰਬੇ ਸਮੇਂ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਸੰਸਥਾ ਦੇ ਗਲੋਬਲ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਕਿਹਾ ਕਿ ਕਰੋਨਾ ਉਡਾਣਾਂ ਦੀ ਗਿਣਤੀ ਵਧਣ ਨਾਲ ਯੂ.ਕੇ. ‘ਚ ਵਸਦੇ ਪੰਜਾਬੀਆਂ ਨੂੰ ਕਾਫੀ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਉਡਾਣਾਂ ਦੀ ਗਿਣਤੀ ਘੱਟ ਹੋਣ ਕਾਰਨ ਯੂ.ਕੇ. ‘ਚ ਬੈਠੇ ਪੰਜਾਬੀਆਂ ਨੂੰ ਪੰਜਾਬ ਵਾਪਸ ਆਉਣ ਲਈ ਜਾਂ ਇੱਥੋਂ ਦੇ ਲੋਕਾਂ ਨੂੰ ਯੂ.ਕੇ ਜਾਣ ਲਈ ਦਿੱਲੀ ਤੋਂ ਫਲਾਈਟ ਲੈਣੀ ਪੈਂਦੀ ਹੈ। ਜਿਸ ਕਾਰਨ ਉਹ ਬਹੁਤ ਔਖੇ ਸਨ। ਪਰ ਹੁਣ ਉਡਾਣਾਂ ਦੀ ਗਿਣਤੀ ਵਧਣ ਨਾਲ ਇਹ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਇਸ ਦਾ ਕਾਫੀ ਲਾਭ ਮਿਲੇਗਾ।

ਸ਼ਨਿਚਰਵਾਰ, ਐਤਵਾਰ ਤੇ ਸੋਮਵਾਰ ਨੂੰ ਉਡਾਣ ਭਰੇਗੀ

ਏਅਰ ਇੰਡੀਆ ਦੇ ਸ਼ਡਿਊਲ ਮੁਤਾਬਕ ਇਹ ਫਲਾਈਟ ਲੰਡਨ ਤੋਂ ਸ਼ਨਿਚਰਵਾਰ, ਐਤਵਾਰ ਤੇ ਸੋਮਵਾਰ ਨੂੰ ਉਡਾਣ ਭਰੇਗੀ। ਜਦਕਿ ਅੰਮ੍ਰਿਤਸਰ ਤੋਂ ਇਹ ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਲੰਡਨ ਲਈ ਰਵਾਨਾ ਹੋਵੇਗੀ। ਇਸ ਰੂਟ ‘ਤੇ 256 ਸੀਟਾਂ ਵਾਲਾ ਬੋਇੰਗ 787-8 ਹੋਵੇਗਾ। ਇਸ ‘ਚ 238 ਇਕਾਨਮੀ ਤੇ 18 ਬਿਜ਼ਨਸ ਕਲਾਸ ਸੀਟਾਂ ਹਨ। ਇਨ੍ਹਾਂ ਦੀ ਬੁਕਿੰਗ ਅਕਤੂਬਰ 2022 ਤੱਕ ਉਪਲਬਧ ਹੈ। ਵਰਤਮਾਨ ‘ਚ, ਫਲਾਈਟ ਹਫ਼ਤੇ ‘ਚ ਇੱਕ ਵਾਰ ਹੀ ਉੱਡਦੀ ਹੈ। ਪਰ 27 ਮਾਰਚ ਤੋਂ ਇਹ ਹਫ਼ਤੇ ‘ਚ ਤਿੰਨ ਦਿਨ ਬਣ ਜਾਵੇਗਾ। ਹਾਲਾਂਕਿ ਫਿਲਹਾਲ ਇਹ ਫਲਾਈਟ ਹਫਤੇ ‘ਚ ਇਕ ਵਾਰ ਉਡਾਣ ਭਰ ਰਹੀ ਹੈ।

Vinkmag ad
Share Our Daily Posts

News Desk

Read Previous

ਹੋਲੀ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ ਵੱਡੀ ਗਲਤੀ! ਨਹੀਂ ਤਾਂ ਭਰਨਾ ਪੈ ਸਕਦਾ ਹੈ 10,000 ਰੁਪਏ ਤੱਕ ਦਾ ਚਲਾਨ

Read Next

Hola Mohalla 2022 : ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ, ਭਾਂਤ- ਭਾਂਤ ਦੇ ਲੰਗਰ ਲਗਾ ਕੇ ਸੰਗਤ ਦੀ ਕੀਤੀ ਸੇਵਾ