Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

Hola Mohalla 2022 : ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ, ਭਾਂਤ- ਭਾਂਤ ਦੇ ਲੰਗਰ ਲਗਾ ਕੇ ਸੰਗਤ ਦੀ ਕੀਤੀ ਸੇਵਾ

ਸ਼੍ਰੀ ਅਨੰਦਪੁਰ ਸਾਹਿਬ : ਅੱਜ ਹੋਲੇ ਮਹੱਲੇ ਦੇ ਦੂਸਰੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੰਜਾਊ ਨਾਅਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੋਲ ਪਵਿੱਤਰ ਬਣਾ ਦਿਤਾ। ਹਰ ਪਾਸੇ ਖਾਲਸਾ ਜੀ ਦੇ ਖੁੱਲੇ ਦਰਸ਼ਨ ਦੀਦਾਰੇ ਹੋ ਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆ ਗਿਆ। ਛੋਟੇ ਛੋਟੇ ਬੱਚੇ, ਨੋਜਵਾਨ, ਬਜੁਰਗ ਤੇ ਬੀਬੀਆਂ ਸ਼ਸ਼ਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇ ਦੀ ਯਾਦ ਤਾਜ਼ਾ ਕਰਵਾ ਰਹੇ ਹਨ। ਅੱਜ ਸਵੇਰ ਵੇਲੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਤਖਤ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਹੋਲੇ ਮਹੱਲੇ ਦੇ ਪਾਵਨ ਇਤਹਾਸ ਤੋ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਕੇਵਲ ਤੇ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਿਆ ਜਾਵੇ। ਕਿਸੇ ਦੇਹਧਾਰੀ ਜਾਂ ਪਖੰਡੀਆਂ ਮਗਰ ਲਗ ਕੇ ਸਿੱਖੀ ਸਿਧਾਤਾਂ ਨੂੰ ਤਿਲਾਂਜਲੀ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਪਾਵਨ ਅਸਥਾਨ ਤੇ ਗੁਰੂ ਸਾਹਿਬ ਨੇ ਪੰਜਾਂ ਪਿਆਰਿਆਂ ਦੀ ਸਾਜਨਾ ਕੀਤੀ ਤੇ ਸਮੁੱਚੇ ਸਿੱਖਾਂ ਨੂੰ ਅਮ੍ਰਿੰਤਧਾਰੀ ਹੋਣ ਦਾ ਹੁਕਮ ਕੀਤਾ। ਉਨਾਂ ਕੌਮ ਵਿਚ ਫੈਲ ਰਹੇ ਪਤਿਤਪੁਣੇ, ਨਸ਼ਿਆਂ ਤੇ ਹੋਰ ਅਲਾਮਤਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰੇਕ ਸਿੱਖ ਨੂੰ ਪ੍ਰਚਾਰਕ ਬਨਣ ਦਾ ਹੋਕਾ ਦਿਤਾ ਤਾਂ ਕਿ ਕੌਮ ਦੀ ਚੜ੍ਹਦੀ ਕਲਾ ਹੋ ਸਕੇ। ਇਸ ਦੋਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਨੈਜਮੈਂਟ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਦਿਨ ਰਾਤ ਧਾਰਮਿਕ ਸਮਾਗਮਾਂ ਦਾ ਦੌਰ ਚਲ ਰਿਹਾ ਹੈ। ਲਗਾਤਾਰ ਅਮ੍ਰਿੰਤ ਸੰਚਾਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਮ੍ਰਿੰਤ ਛਕ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗੱਠੜੀ ਘਰ ਆਦਿ ਦੇ ਇੰਤਜਾਮ ਵੱਡੇ ਪੱਧਰ ਤੇ ਕੀਤੇ ਗਏ ਹਨ ਪਰ ਸੰਗਤਾਂ ਦੀ ਵੱਡੀ ਗਿਣਤੀ ਅੱਗੇ ਇਹ ਇੰਤਜਾਮ ਵੀ ਘਟ ਹੋ ਗਏ ਜਾਪਦੇ ਹਨ। ਸ਼ਰਧਾ ਦੇ ਪ੍ਰਤੀਕ ਸਰੋਵਰ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਇਸ਼ਨਾਨ ਕੀਤੇ ਤੇ ਗੁਰੂ ਘਰ ਵਿਚ ਨਤਮਸਤਕ ਹੋਏ। ਥਾਂ ਥਾਂ ਤੇ ਲੱਗੇ ਲੰਗਰ ਜਿੱਥੇ ਗੁਰੂ ਕੇ ਸਿੱਖਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਦਰਸਾ ਰਹੇ ਹਨ ਉਥੇ ਸੰਗਤਾਂ ਲੰਗਰ ਛਕ ਕੇ ਤ੍ਰਿਪਤ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰ ਰਹੀਆਂ ਹਨ।

 

Vinkmag ad
Share Our Daily Posts

News Desk

Read Previous

ਹੁਣ ਹਫ਼ਤੇ ‘ਚ 3 ਦਿਨ ਉਡਾਣ ਭਰਨਗੀਆਂ ਅੰਮ੍ਰਿਤਸਰ-ਲੰਡਨ ਵਿਚਾਲੇ ਏਅਰ ਇੰਡੀਆ ਫਲਾਈਟਾਂ, ਜਾਣੋ ਪੂਰਾ ਸ਼ਡਿਊਲ

Read Next

ਸੜਕ ਪਟਣ ਆਇ ਜੈ ਸੀ ਬੀ ਨੇ ਪਟੀਆਂ ਸੀਵਰੇਜ ਦੀਆ ਪਾਈਪਾਂ, ਮੁਹੱਲਾ ਵਾਸੀ ਹੋਏ ਪਰੇਸ਼ਾਨ