Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸੜਕ ਪਟਣ ਆਇ ਜੈ ਸੀ ਬੀ ਨੇ ਪਟੀਆਂ ਸੀਵਰੇਜ ਦੀਆ ਪਾਈਪਾਂ, ਮੁਹੱਲਾ ਵਾਸੀ ਹੋਏ ਪਰੇਸ਼ਾਨ

ਜਲੰਧਰ,(ਸਾਗਰ ਸ਼ਰਮਾ)- ਉਤਰੀ ਹਲਕੇ ਵਿਚ ਪੈਂਦੇ ਵਾਰਡ ਨੰਬਰ 63 ਦੇ ਸੋਢਲ ਏਰੀਏ ਦੇ ਸੁਭਾਸ਼ ਨਗਰ ਵਿਚ ਸੜਕ ਪੱਟੀ ਹੋਣ ਕਾਰਣ ਲੋਕ ਕਾਫੀ ਪਰੇਸ਼ਾਨ ਹਨ, ਜਿਸ ਦੇ ਚੱਲਦੇ ਅੱਜ ਉਨ੍ਹਾਂ ਵਲੋਂ ਨਗਰ ਨਿਗਮ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਹਿੰਦੂ ਏਕਤਾ ਸੰਗਠਨ ਦੇ ਪੰਜਾਬ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਦੀਪਕ ਕਾਲੀਆ ਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਸੜਕ ਪਿਛਲੇ 3 ਮਹੀਨਿਆਂ ਤੋਂ ਹੀ ਪੱਟੀ ਹੋਈ ਹੈ। ਇਸੇ ਦੌਰਾਨ ਸੜਕ ਪਟਣ ਆਈ ਜੇ ਸੀ ਬੀ ਨੇ ਸੜਕ ਪੱਟਦੇ ਹੋਏ ਸੀਵਰੇਜ ਦੀ ਪਾਈਪਾ ਨੂੰ ਵੀ ਪਟ ਦਿੱਤਾ। ਜਿਸ ਕਾਰਣ ਇਥੇ ਗੰਦਾ ਪਾਣੀ ਖੜਾ ਹੋਣਾ ਲੋਕਾਂ ਲਈ ਵੱਡੀ ਸਮੱਸਿਆ ਬਣ ਗਈ ਹੈ ਜਿਸ ਕਾਰਨ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਲੋਕ ਬਿਮਾਰ ਹੋ ਰਹੇ ਹਨ। ਉਥੇ ਹੀ ਸੜਕ ਦੀ ਮਾੜੀ ਹਾਲਤ ਕਾਰਣ ਸੜਕ ਹਾਦਸੇ ਵਾਪਰ ਰਹੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰੀ ਇਲਾਕੇ ਦੇ ਕੌਂਸਲਰ ਤੇ ਨਿਗਮ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਪਰ ਅਜੇ ਤਕ ਇਹ ਸਮੱਸਿਆ ਜਿਓਂ ਦੀ ਤਿਓਂ ਬਣੀ ਹੋਈ ਹੈ ਅਤੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਣ ਉਨ੍ਹਾਂ ਨੂੰ ਅੱਜ ਅੱਕ ਕੇ ਨਗਰ ਨਿਗਮ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਪਿਆ। ਉਨ੍ਹਾਂ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਅੱਗੇ ਮੰਗ ਕੀਤੀ ਕਿ ਇਲਾਕੇ ਦੀ ਇਸ ਵੱਡੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਨਿਗਮ ਦੇ ਬਾਹਰ ਵੱਡੀ ਗਿਣਤੀ ’ਚ ਲੋਕਾਂ ਵਲੋਂ ਧਰਨਾ ਲਾਇਆ ਜਾਵੇਗਾ।

Vinkmag ad
Share Our Daily Posts

News Desk

Read Previous

Hola Mohalla 2022 : ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ‘ਚ ਟੇਕਿਆ ਮੱਥਾ, ਭਾਂਤ- ਭਾਂਤ ਦੇ ਲੰਗਰ ਲਗਾ ਕੇ ਸੰਗਤ ਦੀ ਕੀਤੀ ਸੇਵਾ

Read Next

ਸੜਕ ਪਟਣ ਆਇ ਜੈ ਸੀ ਬੀ ਨੇ ਪਟੀਆਂ ਸੀਵਰੇਜ ਦੀਆ ਪਾਈਪਾਂ, ਮੁਹੱਲਾ ਵਾਸੀ ਹੋਏ ਪਰੇਸ਼ਾਨ