Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਚਰਚਾ ’ਚ ਚੱਲ ਰਹੀ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਅਚਾਨਕ ਤਲਾਸ਼ੀ, ਨਸ਼ੀਲੀਆਂ ਗੋਲੀਆਂ, ਤੰਬਾਕੂੂ ਤੇ ਪਾਊੂਡਰ ਬਰਾਮਦ

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ : ਮੋਬਾਈਲ ਫੋਨ, ਨਸ਼ੀਲੇ ਪਦਾਰਥ ਅਤੇ ਨਜਾਇਜ਼ ਸ਼ਰਾਬ ਦੀ ਬਰਾਮਦਗੀ ਨੂੰ ਲੈ ਕੇ ਉਦਘਾਟਨ ਦੇ ਕੁਝ ਦਿਨ ਬਾਅਦ ਤੋਂ ਹੀ ਚਰਚਾ ਵਿਚ ਆਈ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਜੇਲ੍ਹ ਪ੍ਰਸ਼ਾਸਨ ਨੇ ਅਚਾਨਕ ਤਲਾਸ਼ੀ ਅਭਿਆਨ ਚਲਾਇਆ ਹੈ। ਜਿਸ ਦੌਰਾਨ ਜੇਲ੍ਹ ਵਿਚੋਂ ਵੱਡੀ ਗਿਣਤੀ ਵਿਚ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਰਾਮਦਗੀ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੰਜ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਜੇਲ੍ਹ ਸੁਪਰਡੈਂਟ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟਾਂ ਅਤੇ ਹੋਰ ਕਰਮਚਾਰੀਆਂ ਸਮੇਤ ਅਚਾਨਕ ਤਲਾਸ਼ੀ ਅਭਿਆਨ ਜੇਲ੍ਹ ਵਿਚ ਚਲਾਇਆ। ਇਸ ਦੌਰਾਨ ਬੈਰਕ ਨੰਬਰ 3 ਦੇ ਕਮਰਾ ਨੰਬਰ 4 ਵਿਚ ਬੰਦ ਬੰਦੀਆਂ ਰਜੀਵ ਕੁਮਾਰ ਪੁੱਤਰ ਰਾਜ ਕੁਮਾਰ, ਨਿਸ਼ਾਨ ਸਿੰਘ ਪੁੱਤਰ ਕਸ਼ਮੀਰ ਸਿੰਘ, ਚਮਕੌਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ 2 ਪੱਟੀ, ਗੁਰਲਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਆਸਲ ਰੋਡ ਪੱਟੀ ਅਤੇ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹਰੀਕੇ ਪਾਸੋਂ 2 ਗ੍ਰਾਮ ਅਫੀਮ, 10 ਪੁੜੀਆਂ ਪਾਊਡਰ, 1210 ਨਸ਼ੀਲੀਆਂ ਗੋਲੀਆਂ, 8 ਪੁੜੀਆਂ ਤੰਬਾਕੂ, 7 ਮੋਬਾਈਲ ਫੋਨ ਜਿਨ੍ਹਾਂ ਵਿਚ ਇਕ ਫੋਨ ਨੋਕੀਆ ਕੀਪੈਡ ਵਾਲਾ, 1 ਟੱਚ ਸਕਰੀਨ ਫੋਨ ਰੀਅਲਮੀਂ, 1 ਸੈਮਸੰਗ ਕੰਪਨੀ ਦਾ ਫੋਨ ਕੀਪੈਡ ਵਾਲਾ, 1 ਕੀਪੈਡ ਵਾਲਾ ਫੋਨ ਲਾਵਾ ਕੰਪਨੀ ਦਾ, 2 ਵੀਵੋ ਕੰਪਨੀ ਦੇ ਟੱਚ ਸਕਰੀਨ ਫੋਨ ਅਤੇ 1 ਫੋਨ ਅੋਪੋ ਕੰਪਨੀ ਦਾ ਬਰਾਮਦ ਹੋਇਆ। ਜਦੋਂਕਿ ਦੋ ਚਾਰਜਰ ਵੀ ਮਿਲੇ ਹਨ। ਉਕਤ ਲੋਕਾਂ ਨੇ ਇਹ ਸਮਾਨ ਰੱਖ ਕੇ ਜੇਲ੍ਹ ਅਪਰਾਧ ਕੀਤਾ ਹੈ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਜਾਂਚ ਅਧਿਕਾਰੀ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਉਕਤ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੀੜੀਆਂ ਦੇ 30 ਬੰਡਲ ਅਤੇ ਦੋ ਸਿਗਰਟ ਦੀਆਂ ਡੱਬੀਆਂ ਮਿਲੀਆਂ

ਕੇਂਦਰੀ ਜੇਲ੍ਹ ’ਚ ਰਾਤ ਕਰੀਬ 11 ਵਜੇ ਪੈਸਕੋ ਕਰਮਚਾਰੀ ਕੇਹਰ ਸਿੰਘ ਅਤੇ ਹੀਰਾ ਸਿੰਘ ਨੇ ਕੋਟ ਗਸ਼ਤ ਦੇ ਦੌਰਾਨ ਟਾਵਰ ਨੰਬਰ 15-16 ਦੇ ਵਿਚਕਾਰ ਅੰਦਰੂਨੀ ਕੋਟ ਦੌਰਾਨ ਲਾਵਰਿਸ ਪਏ 3 ਪੈਕੇਟ ਬਰਾਮਦ ਕੀਤੇ। ਜਿਨ੍ਹਾਂ ਵਿਚੋਂ ਬੀੜੀਆਂ ਦੇ 30 ਬੰਡਲ ਅਤੇ ਦੋ ਡੱਬੀਆਂ ਸਿਗਰਟਾਂ ਦੀਆਂ ਮਿਲੀਆਂ ਹਨ। ਜਿਨ੍ਹਾਂ ਨੂੰ ਕਬਜੇ ਵਿਚ ਲੈ ਕੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਹਰਭਜਨ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕਰਨੈਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, 25 ਹਜ਼ਾਰ ਸਰਕਾਰੀ ਪੋਸਟਾਂ ਭਰਨ ਦਾ ਕੀਤਾ ਐਲਾਨ

Read Next

ਪੰਜਾਬ ਪੁਲਿਸ ਨੇ ਸੁਲਝਾਈ ਕੌਮਾਂਤਰੀ ਕਬੱਡੀ ਖਿਡਾਰੀ ਦੇ ਕ਼ਤਲ ਦੀ ਗੁੱਥੀ; ਚਾਰ ਗ੍ਰਿਫ਼ਤਾਰ, ਤਿੰਨ ਵਿਦੇਸ਼ੀ ਵੀ ਨਾਮਜ਼ਦ