Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਜਾਬ ਪੁਲਿਸ ਨੇ ਸੁਲਝਾਈ ਕੌਮਾਂਤਰੀ ਕਬੱਡੀ ਖਿਡਾਰੀ ਦੇ ਕ਼ਤਲ ਦੀ ਗੁੱਥੀ; ਚਾਰ ਗ੍ਰਿਫ਼ਤਾਰ, ਤਿੰਨ ਵਿਦੇਸ਼ੀ ਵੀ ਨਾਮਜ਼ਦ

ਚੰਡੀਗੜ੍ਹ /ਜਲੰਧਰ : ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ, ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।

ਪੁਲਿਸ ਨੇ ਤਿੰਨ ਮੁੱਖ ਸਾਜਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜ਼ੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ,ਵਜੋਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਸੀ।

ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ ਕੋਸਿ਼ਸ਼ ਕਰ ਰਿਹਾ ਸੀ। ਫਤਿਹ ਨੇ ਦੱਸਿਆ ਕਿ ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ “ਮੇਜਰ ਲੀਗ ਕਬੱਡੀ” ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ ਕਿ ਸਨੋਵਰ ਦੀਆਂ ਹਦਾਇਤਾਂ `ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ `ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ । ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ।

ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਚਰਚਾ ’ਚ ਚੱਲ ਰਹੀ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਅਚਾਨਕ ਤਲਾਸ਼ੀ, ਨਸ਼ੀਲੀਆਂ ਗੋਲੀਆਂ, ਤੰਬਾਕੂੂ ਤੇ ਪਾਊੂਡਰ ਬਰਾਮਦ

Read Next

ਕੇਦਾਰਨਾਥ ਪੈਦਲ ਮਾਰਗ ਤੋਂ 31 ਮਾਰਚ ਤਕ ਹਟਾ ਦਿੱਤੀ ਜਾਵੇਗੀ ਬਰਫ਼, 6 ਮਈ ਨੂਮ ਖੁੱਲ੍ਹਣਗੇ ਧਾਮ ਦੇ ਕਪਾਟ