Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਦੋਸਤ ਨੂੰ ਬਚਾਉਣ ਗਏ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ‘ਚ PGI ਕਰਵਾਇਆ ਦਾਖ਼ਲ, ਕੇਸ ਦਰਜ

ਲੁਧਿਆਣਾ : ਦੋਸਤ ਦੀ ਮਦਦ ਕਰਨ ਲਈ ਆਏ ਵਿਅਕਤੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਰੂਪ ਵਿਚ ਫੱਟੜ ਹੋਏ ਵਿਅਕਤੀ ਨੂੰ ਪੀਜੀਆਈ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਾਸੀ ਕਲਾਂ ਦੇ ਰਹਿਣ ਵਾਲੇ ਸਤੀਸ਼ ਕੁਮਾਰ ਦੇ ਬਿਆਨ ਲੈ ਕੇ ਸੂਰਜ ,ਰਾਹੁਲ, ਮਨੋਜ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸਤੀਸ਼ ਕੁਮਾਰ ਨੇ ਪੁਲਿਸ ਨੂੰ ਬਿਆਨ ਦਿੰਦਿਆਂ ਦੱਸਿਆ ਕਿ ਉਹ ਰਾਤ ਸਾਢੇ ਅੱਠ ਵਜੇ ਦੇ ਕਰੀਬ ਆਪਣੇ ਸਾਥੀ ਬੱਬੂ ਕੁਮਾਰ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼ਿਵ ਚੌਕ ਵੱਲ ਜਾ ਰਿਹਾ ਸੀ। ਜਿਸ ਤਰ੍ਹਾਂ ਹੀ ਉਹ ਲਕਸ਼ਮੀ ਸਿਲਾਈ ਮਸ਼ੀਨ ਦੇ ਸਾਹਮਣੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਸ਼ਰਾਬ ਦੇ ਠੇਕੇ ਦੇ ਕੋਲ ਕੁਝ ਵਿਅਕਤੀ ਉਸ ਦੇ ਦੋਸਤ ਸ਼ਸ਼ੀ ਕੁਮਾਰ ਦੀ ਕੁੱਟਮਾਰ ਕਰ ਰਹੇ ਸਨ। ਸਤੀਸ਼ ਆਪਣੇ ਸਾਥੀ ਬੱਬੂ ਦੇ ਨਾਲ ਸ਼ਸ਼ੀ ਨੂੰ ਬਚਾਉਣ ਲਈ ਉੱਥੇ ਗਿਆ ਤੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸ਼ਸ਼ੀ ਨੂੰ ਛੱਡ ਕੇ ਹਮਲਾਵਰ ਸਤੀਸ਼ ਦੇ ਮਗਰ ਪੈ ਗਏ ਅਤੇ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਸਿਰ, ਅੱਖ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਸਤੀਸ਼ ਲਹੂ ਲੁਹਾਨ ਹੋ ਕੇ ਸੜਕ ਤੇ ਡਿੱਗ ਪਿਆ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਸਤੀਸ਼ ਨੂੰ ਲਾਗੇ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ ਜ਼ਿਆਦਾ ਗੰਭੀਰ ਦੇਖਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸੁਲੱਖਣ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਐੱਫ ਆਈ ਆਰ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਰਾਧਾ ਸੁਆਮੀ ਡੇਰਾ ਬਿਆਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਲਈ ਆਈ ਚੰਗੀ ਖ਼ਬਰ, ਪੜ੍ਹੋ

Read Next

CBSE 12ਵੀਂ ਟਰਮ-1 ਦਾ ਨਤੀਜਾ ਜਾਰੀ, ਜੇਕਰ ਤੁਸੀਂ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋ ਤਾਂ 26 ਮਾਰਚ ਤਕ ਦਰਜ ਕਰਵਾਓ ਆਪਣਾ ਇਤਰਾਜ਼