Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਸੰਦੀਪ ‘ਤੇ ਗੋਲ਼ੀਆਂ ਚਲਾਉਣ ‘ਚ ਸ਼ਾਮਲ ਚਾਰ ਹੋਰ ਗਿ੍ਫ਼ਤਾਰ!

ਜਲੰਧਰ : ਵਿਦੇਸ਼ਾਂ ‘ਚ ਕਬੱਡੀ ਦੀ ਧੁੰਮ ਪਾਉਣ ਵਾਲੇ ਕਬੱਡੀ ਖਿਡਾਰੀ ਸੰਦੀਪ ਦੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ ਐਤਵਾਰ ਨੂੰ ਚਾਰ ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਪੁਲਿਸ ਨੇ ਹੁਣ ਗਿ੍ਫ਼ਤਾਰ ਕੀਤਾ ਹੈ, ਉਹ ਲੋਕ ਸੰਦੀਪ ਨੂੰ ਗੋਲ਼ੀਆਂ ਮਾਰਨ ਵਾਲਿਆਂ ‘ਚ ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ ‘ਚ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਹੈ ਪਰ ਆਉਣ ਵਾਲੇ ਦਿਨਾਂ ‘ਚ ਡੀਜੀਪੀ ਜਾਂ ਜਲੰਧਰ ਦੇ ਐੱਸਐੱਸਪੀ ਪ੍ਰਰੈੱਸ ਕਾਨਫਰੰਸ ਕਰ ਸਕਦੇ ਹਨ। ਸ਼ਨਿੱਚਰਵਾਰ ਨੂੰ ਪੁਲਿਸ ਨੇ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜਮਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ। ਮੁਲਜ਼ਮਾਂ ਦੀ ਪਛਾਣ ਗੈਂਗਸਟਰ ਫਤਹਿ ਸਿੰਘ ਉਰਫ਼ ਯੁਵਰਾਜ ਵਾਸੀ ਸੰਗਰੂਰ, ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ, ਗੁਰੂ ਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ ਤੇ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਉਰਫ਼ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂਪੀ ਵਜੋਂ ਹੋਈ ਸੀ। ਜਾਂਚ ‘ਚ ਸਾਹਮਣੇ ਆਇਆ ਸੀ ਕਿ ਕਬੱਡੀ ‘ਤੇ ਲੱਗਣ ਵਾਲੇ ਕਰੋੜਾਂ ਰੁਪਏ ਦੇ ਕਾਰੋਬਾਰ ‘ਤੇ ਦਬਦਬਾ ਬਣਾਉਣ ਦੀ ਲੜਾਈ ‘ਚ ਹੀ ਸੰਦੀਪ ਦੀ ਹੱਤਿਆ ਕੀਤੀ ਗਈ ਹੈ। ਗਿ੍ਫ਼ਤਾਰ ਮੁਲਜ਼ਮ ਹਿਸਟਰੀਸ਼ੀਟਰ ਹਨ ਤੇ 20 ਤੋਂ ਜ਼ਿਆਦਾ ਅਪਰਾਧਿਕ ਮਾਮਲਿਆਂ, ਜਿਨ੍ਹਾਂ ‘ਚ ਜ਼ਿਆਦਾਤਰ ਕਤਲ ਤੇ ਇਰਾਦਾ ਏ ਕਤਲ ਦੇ ਕੇਸ ਹਨ, ‘ਚ ਲੋੜੀਂਦੇ ਸਨ। ਸਾਰਿਆਂ ਨੂੰ ਵੱਖ-ਵੱਖ ਜੇਲ੍ਹਾਂ ‘ਚੋਂ ਪ੍ਰਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਨੇ ਅੰਮਿ੍ਤਸਰ ਵਾਸੀ ਸਨੋਵਰ ਿਢੱਲੋਂ, ਜੋ ਬਰੈਂਪਟਨ, ਕੈਨੇਡ ‘ਚ ਰਹਿ ਰਿਹਾ ਹੈ ਤੇ ਨਾਲ ਹੀ ਕੈਨੇਡੀਅਨ ਸੈਥ ਟੀਵੀ ਤੇ ਰੇਡੀਓ ਸ਼ੋਅ ਦਾ ਨਿਰਮਾਤਾ ਤੇ ਨਿਰਦੇਸ਼ਕ ਹੈ, ਦੇ ਨਾਲ ਪਿੰਡ ਦੁਨੇਕੇ, ਮੋਗਾ ਵਾਸੀ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਹੈ ਤੇ ਜਗਜੀਤ ਸਿੰਘ ਉਰਫ਼ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜੋ ਮੌਜੂਦਾ ਸਮੇਂ ‘ਚ ਮਲੇਸ਼ੀਆ ‘ਚ ਰਹਿ ਰਿਹਾ ਹੈ, ਨੂੰ ਵੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਨਾਮਜ਼ਦ ਕੀਤਾ ਸੀ। ਜਾਂਚ ‘ਚ ਸਾਹਮਣੇ ਆਇਆ ਸੀ ਕਿ ਸਨੋਵਰ ਿਢੱਲੋਂ ਨੇ ‘ਇੰਟਰਨੈਸ਼ਨਲ ਕਬੱਡੀ ਫੈੱਡਰੇਸ਼ਨ ਆਫ ਓਂਟਾਰੀਓ’ ਦਾ ਗਠਨ ਕੀਤਾ ਸੀ ਪਰ ਇਸ ਫੈੱਡਰੇਸ਼ਨ ਨੂੰ ਅੱਗੇ ਵਧਾਉਣ ਲਈ ਸੰਦੀਪ ਦੀ ਮੇਜਰ ਲੀਗ ਕਬੱਡੀ ਨੂੰ ਖ਼ਤਮ ਕਰਨਾ ਚਾਹੁੰਦਾ ਸੀ। ਸਨੋਵਰ ਨੇ ਸਾਜ਼ਿਸ਼ ਰੱਚ ਕੇ ਗੈਂਗਸਟਰ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਤੇ ਸੁੱਖਾ ਦੁਨੇਕੇ ਨਾਲ ਮਿਲ ਕੇ ਸੰਦੀਪ ਦੀ ਹੱਤਿਆ ਕਰਵਾਉਣ ਲਈ ਸ਼ੂਟਰ ਭੇਜੇ ਸਨ। ਚਾਰ ਮੁਲਜ਼ਮਾਂ ਨੂੰ ਪ੍ਰਰੋਡਕਸ਼ਨ ਵਾਰੰਟ ‘ਤੇ ਲਿਜਾਣ ਤੋਂ ਬਾਅਦ ਪੁਲਿਸ ਨੇ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਚਾਰ ਹੋਰ ਲੋਕਾਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਸੇ ਵੀ ਹੋਰ ਗਿ੍ਫ਼ਤਾਰੀ ਦੀ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਪੁਲਿਸ ਇਸ ਮਾਮਲੇ ‘ਚ ਹਾਲੇ ਜਾਂਚ ਕਰ ਰਹੀ ਹੈ ਤੇ ਜਲਦ ਹੀ ਗੋਲ਼ੀ ਚਲਾਉਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ।

ਇਹ ਹੈ ਮਾਮਲਾ

14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ‘ਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਵਾਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਪਰੰਤ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਪੇਜ਼ ‘ਤੇ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੰਦੀਪ ਨੂੰ ਜੱਗੂ ਭਗਵਾਨਪੁਰੀਆ ਗੈਂਗ ਨਾਲ ਮਿਲਿਆ ਹੋਇਆ ਦੱਸਿਆ ਸੀ।

Vinkmag ad
Share Our Daily Posts

News Desk

Read Previous

CBSE 12ਵੀਂ ਟਰਮ-1 ਦਾ ਨਤੀਜਾ ਜਾਰੀ, ਜੇਕਰ ਤੁਸੀਂ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋ ਤਾਂ 26 ਮਾਰਚ ਤਕ ਦਰਜ ਕਰਵਾਓ ਆਪਣਾ ਇਤਰਾਜ਼

Read Next

ਇਨਸਾਫ਼ ਲਈ ਸੰਗਤ ਵੱਲੋਂ ਬਰਗਾੜੀ ’ਚ ਨੈਸ਼ਨਲ ਹਾਈਵੇ ਜਾਮ