15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਫਰੀਦਕੋਟ : ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ਼ ਲਈ ਬਰਗਾੜੀ ਵਿਖੇ ਸੁਖਰਾਜ ਸਿੰਘ ਤੇ ਸਾਧੂ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ 90 ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ। ਨੈਸ਼ਨਲ ਹਾਈਵੇ-54 ਨੂੰ ਸਿੱਖ ਸੰਗਤਾਂ ਨੇ ਜਾਮ ਕਰ ਦਿੱਤਾ ਹੈ। ਇਸ ਮੌਕੇ ਸੰਗਤਾਂ ਦਾ ਕਹਿਣਾ ਹੈ, ‘‘ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ 10 ਦਿਨ ਹੋ ਗਏ ਹਨ ਪਰ ਕੋਈ ਨੁਮਾਇੰਦਾ ਸਾਰ ਲੈਣ ਲਈ ਨਹੀਂ ਪੁੱਜਾ ਹੈ। ਲੱਗਦਾ ਹੈ ਕਿ ‘ਆਪ’ ਸਰਕਾਰ ਨੇ ਵੀ ਪਹਿਲੀਆਂ ਸਰਕਾਰਾਂ ਵਾਂਗ ਰਵੱਈਆ ਅਪਣਾ ਲਿਆ ਹੈ’’।
ਸੰਗਤਾਂ ਦਾ ਕਹਿਣਾ ਹੈ ਕਿ ਬਰਗਾੜੀ ਵਿਖੇ ਬੇਅਦਬੀ ਤੇ ਗੋਲੀ ਕਾਂਡ ਦਾ ਇਨਸਾਫ਼ ਲੈਣ ਲਈ ਪੰਥ ਦਰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਧਰਨੇ ਨੂੰ 90 ਤੋਂ 95 ਦਿਨ ਹੋ ਗਏ ਹਨ। ਗੋਲੀ ਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਏ ਗਏ ਧਰਨੇ ’ਚ ਸਰਕਾਰ ਦਾ ਕੋਈ ਨੁਮਾਇੰਦਾ ਸਾਰ ਲੈਣ ਲਈ ਨਹੀਂ ਆਇਆ। ਉਨ੍ਹਾਂ ਅੱਗੇ ਕਿਹਾ ਕਿ ਦੋ ਸਰਕਾਰਾਂ ਆ ਕੇ ਚਲੀਆਂ ਗਈਆਂ ਪਰ ਅਸੀਂ ਉੱਥੇ ਦੇ ਉੱਥੇ ਖੜ੍ਹੇ ਹਾਂ। ਹਾਲੇ ਵੀ ਬੇਅਦਬੀਆਂ ਦੀਆਂ ਘਟਨਾਵਾਂ ਉਸੇ ਤਰ੍ਹਾਂ ਵਾਪਰ ਰਹੀਆਂ ਹਨ। ਸਿਸਟਮ ਹਮੇਸ਼ਾ ਧੱਕਾ ਕਰਦਾ ਰਿਹਾ ਹੈ ਤੇ ਜਿੰਨਾਂ ਚਿਰ ਬੇਅਦਬੀ ਤੇ ਗੋਲੀ ਕਾਂਡ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਨਹੀਂ ਮਿਲਦੀ ਓਨੀਂ ਦੇਰ ਇਹ ਧਰਨਾ ਇਸੇ ਤਰ੍ਹਾਂ ਚਲਦਾ ਰਹੇਗਾ। ਇਸ ਦੌਰਾਨ ਐਡਵੋਕੇਟ ਹਰਪਾਲ ਸਿੰਘ ਖਾਰਾ, ਬਾਬਾ ਪਰਦੀਪ ਸਿੰਘ ਚਾਂਦਪੁਰਾ, ਭਾਰਤੀ ਕਿਸਾਨ ਯੂਨੀਅਨ (ਫ਼ਤਹਿ) ਦੇ ਮਾਸਟਰ ਹਰਜਿੰਦਰ ਸਿੰਘ ਹਰੀ ਨੌ, ਬਾਬਾ ਬਖ਼ਸ਼ੀਸ਼ ਸਿੰਘ, ਗੁਰਸੇਵਕ ਸਿੰਘ ਭਾਣਾ, ਹਰਪ੍ਰੀਤ ਸਿੰਘ ਮਖੂ, ਗੁਰਪ੍ਰੀਤ ਸਿੰਘ ਹਰੀ ਨੌ ਆਦਿ ਸ਼ਾਮਲ ਸਨ।
