15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਦੀ ਚੋਣ ਸੋਮਵਾਰ ਯਾਨੀ ਅੱਜ 21 ਮਾਰਚ ਨੂੰ ਹੋਵੇਗੀ। ਸਦਨ ਦਾ ਇਜਲਾਸ ਸਵੇਰੇ 11.00 ਵਜੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਪ੍ਰੋਟੇਮ ਸਪੀਕਰ ਨੇ ਭਾਜਪਾ ਵਿਧਾਇਕ ਜੰਗੀ ਰਾਮ ਮਹਾਜਨ ਨੂੰ ਬਤੌਰ ਵਿਧਾਇਕ ਸਹੁੰ ਚੁਕਾਈ। ਜੰਗੀ ਰਾਮ ਨੇ ਹਿੰਦੀ ‘ਚ ਸਹੁੰ ਚੁੱਕੀ। ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ‘ਚ ਸਹੁੰ ਚੁੱਕੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਪੀਕਰ ਦੇ ਅਹੁਦੇ ਲਈ ਕੁਲਤਾਰ ਸੰਧਵਾਂ ਦਾ ਨਾਂ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਤਾਈਦ ਕੀਤੀ। ਕੁਲਤਾਰ ਸੰਧਵਾਂ ਸਰਬ ਸੰਮਤੀ ਨਾਲ ਸਪੀਕਰ ਚੁਣੇ ਗਏ। ਸੰਧਵਾਂ ਨੇ ਸਪੀਕਰ ਦਾ ਅਹੁਦਾ ਸੰਭਾਲਿਆਂ। ਭਗਵੰਤ ਮਾਨ ਦੀ ਮਾਤਾ ਵਿਧਾਨ ਸਭਾ ਦੀ ਕਾਰਵਾਈ ਦੇਖਣ ਸਦਨ ਪੱਜੇ। ਡਿਪਟੀ ਸਪੀਕਰ ਵਜੋਂ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਬਿਲਾਸਪੁਰਾ ਦੇ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਬਾਅਦ ਰਾਜਪਾਲ ਬੀਐੱਲ ਪੁਜਾਰੀ ਦੁਪਹਿਰ 2 ਵਜੇ ਦੇ ਕਰੀਬ ਸਭਾ ਨੂੰ ਸੰਬੋਧਨ ਕਰਨਗੇ। 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਹੈ ਜਿਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਹੋਵੇਗੀ।
ਇਨ੍ਹਾਂ ਆਗੂਆਂ ਨੇ ਦਿੱਤੀ ਸੰਧਵਾਂ ਨੂੰ ਸਪੀਕਰ ਬਣਨ ‘ਤੇ ਵਧਾਈ
ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਵਿਧਾਨਕਾਰ ਤ੍ਰਿਪਤ ਰਾਜਿੰਦਰ ਬਾਜਵਾ, ਪ੍ਰਤਾਪ ਸਿੰਘ ਬਾਜਵਾ , ਸੁਖਪਾਲ ਖਹਿਰਾ , ਭਾਜਪਾ ਵਿਧਾਨਕਾਰ ਅਸ਼ਵਨੀ ਸਰਮਾ, ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਬਸਪਾ ਦੇ ਡਾ. ਨਛੱਤਰ ਪਾਲ ਤੇ ਅਮਨ ਅਰੋੜਾ ਨੇ ਕਲਤਾਰ ਸੰਧਵਾਂ ਨੂੰ ਸਪੀਕਰ ਚੁਣੇ ਜਾਣ ‘ਤੇ ਵਧਾਈ ਦਿੱਤੀ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਦੂਜੀ ਵਾਰ ਚੁਣੇ ਗਏ ਵਿਧਾਇਕ ਕੁਲਤਾਰ ਸਿੰਘ ਸੰਧਵਾ 16ਵੀਂ ਵਿਧਾਨ ਸਭਾ ਦੇ ਸਪੀਕਰ ਨਿਯੁਕਤ ਕੀਤੇ ਗਏ ਹਨ। ਉਹ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣਗੇ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਪੰਜਾਬ ਸਿਆਸਤ ‘ਚ ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਪਿੰਡ ਦੀ ਮਿੱਟੀ ਵਿਚ ਪੈਦਾ ਹੋਏ ਵਿਅਕਤੀ ਨੂੰ ਦੇਸ਼ ਦੀ ਸਰਵਉੱਚ ਸ਼ਕਤੀ ਭਾਵ ਰਾਸ਼ਟਰਪਤੀ ਤੱਕ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ। ਕੁਲਤਾਰ ਸਿੰਘ ਸੰਧਵਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪਰਿਵਾਰ ਨਾਲ ਸਬੰਧਤ ਹਨ। ਸੰਧਵਾਂ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਦੱਸਣਾ ਪਸੰਦ ਕਰਦੇ ਹਨ। ਕੁਲਤਾਰ ਸਿੰਘ ਸੰਧਵਾਂ ਦਾ ਸਿਆਸੀ ਕੈਰੀਅਰ ਪਿੰਡ ਸੰਧਵਾਂ ਤੋਂ ਸਰਪੰਚ ਚੁਣੇ ਜਾਣ ਅਤੇ ਆਮ ਆਦਮੀ ਪਾਰਟੀ ਦੀ ਟਿਕਟ ਕੋਟਕਪੁਰਾ ਵਿਧਾਨ ਸਭਾ ਹਲਕੇ ’ਚ ਸਾਲ 2017 ’ਚ ਵਿਧਾਇਕ ਬਣੇ, 2022 ’ਚ ਦੂਰੀ ਵਾਰ ਚੁਣੇ ਗਏ।
ਕੁਲਤਾਰ ਸਿੰਘ ਸੰਧਵਾਂ 2017 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਉਹ ਪਹਿਲੀ ਵਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ 10 ਹਜ਼ਾਰ ਵੋਟਾਂ ਦੇ ਫਰਕ ਨਾਲ ਵਿਧਾਇਕ ਬਣੇ, 2022 ’ਚ ਉਹ 21 ਹਜ਼ਾਰ ਵੋਟਾਂ ਦੇ ਫਰਕ ਨਾਲ ਵਿਧਾਨ ਸਭਾ ’ਚ ਪਹੁੰਚੇ। ਆਮ ਆਦਮੀ ਪਾਰਟੀ ਵਿੱਚ ਆਪਣੀ ਡੂੰਘੀ ਪਕਡ਼ ਕਾਰਨ ਸੰਧਵਾਂ ਨੂੰ ਸੂਬੇ ਦੀ ਨਵੀਂ ਬਣੀ ਸਰਕਾਰ ਵਿੱਚ ਵੱਡਾ ਤੇ ਅਹਿਮ ਅਹੁਦਾ ਮਿਲਣ ਦਾ ਪਹਿਲਾਂ ਹੀ ਭਰੋਸਾ ਸੀ। ਭਾਵੇ ਪਾਰਟੀ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਬਣਾਉਣ ਦਾ ਫੈਸਲਾ ਕੀਤਾ ਹੈ, ਹਾਲਾਂਕਿ ਇਸ ਦੌਡ਼ ਵਿੱਚ ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਸੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੂੰ ਡਿਪਟੀ ਸਪੀਕਰ ਬਣਾਏ ਜਾਣ ਦੀ ਗੱਲ ਵੀ ਕਹੀ ਜਾ ਰਹੀ ਸੀ।
ਦੱਸਣਯੋਗ ਹੈ ਕਿ ਪਿੰਡ ਸੰਧਵਾਂ ਦੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਗੁਰਮੇਲ ਕੌਰ ਦੇ ਘਰ ਜਨਮ ਲੈਣ ਵਾਲੇ ਕੁਲਤਾਰ ਸਿੰਘ ਸੰਧਵਾਂ ਦੇ ਦਾਦਾ ਜੰਗੀਰ ਸਿੰਘ ਅਤੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਸਕੇ ਭਰਾ ਸਨ। ਵਿਧਾਇਕ ਕੁਲਤਾਰ ਸਿੰਘ ਦੇ ਭਰਾਂ ਐਡਵੋਕੇਟ ਬੀਰ ਦਵਿੰਦਰ ਸਿੰਘ ਮੁਤਾਬਿਕ ਸਰਪੰਚੀ ਤੋਂ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਸੰਧਵਾਂ ਨੇ ਛੋਟੀ ਉਮਰੇ ਹੀ ਵੱਡੀ ਪੁਲਾਂਘਾਂ ਪੁੱਟਣੀਆਂ ਸ਼ੁਰੂ ਕਰ ਦਿੱਤੀਆਂ ਤੇ ਬੇਦਾਗ ਸ਼ਖਸ਼ੀਅਤ ਵਜੋਂ ਉਭਰਦਿਆਂ ਉਹਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਤੱਕ ਦਾ ਸ਼ਾਨਦਾਰ ਸਫਰ ਤਹਿ ਕੀਤਾ। ਉਹਨਾ ਦੱਸਿਆ ਕਿ ਸੰਧਵਾਂ ਦਾ ਸਮਾਜਸੇਵਾ, ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਹੈ, ਜਿਸ ਕਰਕੇ ਇਲਾਕੇ ਦੇ ਲੋਕ ਉਹਨਾਂ ਦਾ ਨਾਮ ਸਤਿਕਾਰ ਨਾਲ ਲੈਂਦੇ ਹਨ। ਸਾਲ 1994 ਵਿੱਚ ਗਿਆਨੀ ਜ਼ੈਲ ਸਿੰਘ ਜੀ ਦੇ ਵਿਛੋਡ਼ੇ ਤੋਂ ਬਾਅਦ ਪਰਿਵਾਰ ਵਿੱਚੋਂ ਉਹਨਾਂ ਦੀ ਸਿਆਸਤ ਨੂੰ ਅੱਗੇ ਵਧਾਉਣ ਵਿੱਚ ਉਹਨਾਂ ਦੇ ਪੋਤਰੇ ਕੁਲਤਾਰ ਸਿੰਘ ਸੰਧਵਾਂ ਦਾ ਸ਼ਾਨਦਾਰ ਯੋਗਦਾਨ ਹੈ।
