Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਆਪ’ ਵੱਲੋਂ ਰਾਜ ਸਭਾ ਦੀ ਉਮੀਦਵਾਰੀ ਲਈ ਹਰਭਜਨ, ਅਸ਼ੋਕ ਮਿੱਤਲ ਸਮੇਤ 5 ਚਿਹਰਿਆਂ ਦਾ ਐਲਾਨ, ਭਰੇ ਨਾਮਜ਼ਦਗੀ ਕਾਗਜ਼

ਚੰਡੀਗੜ੍ਹ : ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਰਾਜ ਸਭਾ ਜਾਣ ਵਾਲੇ ਪੰਜਾਂ ਨਾਵਾਂ ‘ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚ ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ। ਸਾਰੇ ਪੰਜਾਂ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ (Sandeep Pathak) ਦਾ ਅਹਿਮ ਯੋਗਦਾਨ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਜੀਵ ਅਰੋੜਾ ਪੰਜਾਬ ਦੇ ਵੱਡੇ ਸਨਅਤਕਾਰ ਹਨ ਤੇ ਅਸ਼ੋਕ ਮਿੱਤਲ ਐੱਲਪੀਯੂ ਦੇ ਚਾਂਸਲਰ ਹਨ। ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੌਰਾਨ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਸਨ। ਇਹ ਚਰਚਾ ਉਸ ਸਮੇਂ ਹੋਈ ਜਦੋਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਇੱਕ ਫੋਟੋ ਟਵੀਟ ਕੀਤੀ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਹਰਭਜਨ ਸਿੰਘ ਤੋਂ ਇਲਾਵਾ ਪੰਜਾਬ ‘ਆਪ’ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਸੰਦੀਪ ਪਾਠਕ, ਗੁਜਰਾਤ ਦੇ ਪਾਟੀਦਾਰ ਆਗੂ ਨਰੇਸ਼ ਪਟੇਲ, ਰੈੱਡਫੋਰਟ ਫਿਲਮ ਨਿਰਮਾਤਾ ਖਿਲੇ ਸ਼ਰਮਾ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਸੱਚ ਹੈ ਕਿ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖਬਰ ਹੈ ਅਤੇ ਇਹ ਸਾਡੇ ਸੂਬੇ ਲਈ ਪਹਿਲਾ ਵਿਤਕਰਾ ਹੋਵੇਗਾ। ਅਸੀਂ ਕਿਸੇ ਵੀ ਗੈਰ-ਪੰਜਾਬੀ ਦੀ ਨਾਮਜ਼ਦਗੀ ਦਾ ਸਖ਼ਤ ਵਿਰੋਧ ਕਰਾਂਗੇ। ਪਾਰਟੀ ਲਈ ਕੰਮ ਕਰਨ ਵਾਲੇ ‘ਆਪ’ ਵਰਕਰਾਂ ਨਾਲ ਵੀ ਇਹ ਮਜ਼ਾਕ ਹੈ।

Vinkmag ad
Share Our Daily Posts

News Desk

Read Previous

ਪੰਚਕੂਲਾ ‘ਚ ਚੱਲਦੀ BMW ‘ਚ ਲੱਗੀ ਅੱਗ, ਕਾਰ ‘ਚ ਸਵਾਰ ਸਨ 2 ਲੋਕ, ਇੰਜਣ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਮਾਰੀ ਛਾਲ

Read Next

ਰਾਜਪਾਲ ਨੇ ਮਾਨ ਸਰਕਾਰ ਦੇ ਰੋਡਮੈਪ ਬਾਰੇ ਦੱਸਿਆ, 300 ਯੂਨਿਟ ਮੁਫਤ ਬਿਜਲੀ ਤੇ ਔਰਤਾਂ ਨੂੰ 1000 ਰੁਪਏ ਦੇਣ ਦੀ ਵਚਨਬੱਧਤਾ ਦੁਹਰਾਈ