Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਲਈ ਕੀਤਾ ਇਤਿਹਾਸਕ ਐਲਾਨ, 35000 ਮੁਲਾਜ਼ਮ ਕੀਤੇ ਜਾਣਗੇ ਪੱਕੇ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮ ਪੱਕੇ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿਚ ਕਾਨੂੰਨ ਬਣਾ ਕੇ ਪਾਸ ਕਰ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਅਜਿਹੀਆਂ ਠੇਕੇ ਤੇ ਆਊਟਸੋਰਸਿੰਗ ਭਰਤੀਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਸ ਕਾਨੂੰਨ ਦਾ ਖਰੜਾ ਭੇਜਣ ਲਈ ਕਿਹਾ ਹੈ, ਤਾਂ ਜੋ ਸਰਕਾਰ ਇਸ ਨੂੰ ਵਿਧਾਨ ਸਭਾ ਵਿੱਚ ਮਨਜ਼ੂਰੀ ਦੇ ਕੇ ਲਾਗੂ ਕਰ ਸਕੇ।

ਉਨ੍ਹਾਂ ਅਧਿਆਪਕਾਂ ਲਈ ਵੀ ਕਿਹਾ ਕਿ ਉਨ੍ਹਾਂ ਲਈ ਵੀ ਜਲਦ ਹੀ ਰਾਹ ਕੱਢ ਲਿਆ ਜਾਵੇਗਾ। ਹੁਣ ਪੰਜਾਬ ਵਿਚ ਕੋਈ ਵੀ ਬੇਰੁਜ਼ਗਾਰ ਜਾਂ ਮੁਲਾਜ਼ਮ ਧਰਨੇ ਨਹੀਂ ਲਾਵੇਗਾ। ਉਨ੍ਹਾਂ ਲਈ ਬਿਹਤਰ ਫੈਸਲੇ ਜਲਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਨਾ ਤੇ ਲਾਠੀਚਾਰਜ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਅਫ਼ਸਰਾਂ ਤੇ ਚੀਫ਼ ਸੈਕਟਰੀ ਨਾਲ ਪੂਰੀ ਗੱਲਬਾਤ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਊਟ ਸੋਰਸਿੰਗ ਤੇ ਠੇਕਾ ਪ੍ਰਣਾਲੀ ਤੋਂ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਅੱਜ ਤੋਂ ਕੋਈ ਵੀ ਮੁਲਾਜ਼ਮ ਪਾਣੀ ਵਾਲੀ ਟੈਂਕੀ ’ਤੇ ਨਹੀਂ ਚਡ਼੍ਹੇਗਾ। ਉਨ੍ਹਾਂ ਕਿਹਾ ਹੁਣ ਤੋਂ ਪੰਜਾਬ ਵਿਚ ਨਾ ਕੋਈ ਕੱਚਾ ਘਰ ਰਹੇਗਾ ਤੇ ਨਾ ਹੀ ਕੱਚਾ ਮੁਲਾਜ਼ਮ।

ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਲਗਾਤਾਰ ਫੈਸਲੇ ਲੈ ਰਹੇ ਹਨ। ਮਾਨ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ 25 ਹਜ਼ਾਰ ਸਰਕਾਰੀ ਅਸਾਮੀਆਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਭਾਗਾਂ ਵਿੱਚ 15000 ਅਸਾਮੀਆਂ ਭਰੀਆਂ ਜਾਣਗੀਆਂ, ਜਦਕਿ ਪੰਜਾਬ ਪੁਲਿਸ ਵਿੱਚ 10 ਹਜ਼ਾਰ ਅਸਾਮੀਆਂ ਭਰੀਆਂ ਜਾਣਗੀਆਂ।

ਇਸ ਤੋਂ ਇਲਾਵਾ ਅੱਜ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹਰ ਸਾਲ ਦੀ ਤਰ੍ਹਾਂ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਹੈ। ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕਿਹਾ ਕਿ ਪਹਿਲਾਂ ਨਵਾਂਸ਼ਹਿਰ ਵਿੱਚ ਹੀ ਛੁੱਟੀ ਹੁੰਦੀ ਸੀ। ਨੇ ਕਿਹਾ ਕਿ ਭਗਤ ਸਿੰਘ ਪੂਰੇ ਦੇਸ਼ ਦਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਪੂਰੇ ਪੰਜਾਬ ‘ਚ ਛੁੱਟੀ ਰਹੇਗੀ।ਇਸ ਦੇ ਨਾਲ ਹੀ ਹੁਣ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਮਾਨ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਨੰਬਰ ਜਾਰੀ ਕਰਨਗੇ। ਇਹ ਨੰਬਰ ਉਸ ਦਾ ਆਪਣਾ ਹੋਵੇਗਾ। ਇਸ ਨੰਬਰ ‘ਤੇ ਕੋਈ ਵੀ ਭ੍ਰਿਸ਼ਟਾਚਾਰ ਨਾਲ ਜੁੜੀ ਜਾਣਕਾਰੀ ਦੇ ਸਕਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਕਹਿ ਚੁੱਕੇ ਹਨ ਕਿ ‘ਆਪ’ ਸਰਕਾਰ ‘ਚ ਭ੍ਰਿਸ਼ਟਾਚਾਰ ਨਹੀਂ, ਹੋਰ ਕੁਝ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Vinkmag ad
Share Our Daily Posts

News Desk

Read Previous

137 ਦਿਨਾਂ ਬਾਅਦ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਅੱਜ ਦੇ ਰੇਟ

Read Next

ਮਾਮਲਾ ਮਜੀਠਾ ਨੇੜੇ ਪਿੰਡ ਅਨੈਤਪੁਰਾ ‘ਚ ਗੁੱਜਰਾਂ ਤੇ ਜ਼ਿੰਮੀਦਾਰਾਂ ‘ਚ ਹੋਈ ਤਿੱਖੀ ਤਕਰਾਰ ਦੌਰਾਨ ਚੱਲੀ ਗੋਲੀ ਦਾ ; ਦੂਸਰੇ ਗੁੱਜਰ ਦੀ ਵੀ ਮੌਤ