Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 24, 2026

ਪੰਜਾਬ ਦੇ CM ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਵ੍ਹਟਸਐਪ ਨੰਬਰ ਜਾਰੀ, ਕਿਹਾ ਭ੍ਰਿਸ਼ਟਾਚਾਰ ਮੁਕਤ ਹੋਵੇ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਕੁਰਬਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਸਮੇਤ ਹੁਸੈਨੀਵਾਲਾ ਬਾਰਡਰ ਪੁੱਜੇ। ਉਹ ਹੁਣ ਖਟਕੜ ਕਲਾਂ ਪਹੁੰਚ ਗਏ। ਇਸ ਤੋਂ ਪਹਿਲਾਂ 16 ਮਾਰਚ ਨੂੰ ਖਟਕੜ ਕਲਾਂ ‘ਚ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।

ਮੁੱਖ ਮੰਤਰੀ ਵਲੋਂ ਵ੍ਹਟਸਐਪ ਨੰਬਰ ਜਾਰੀ ਕੀਤਾ ਗਿਆ 9501200200, ਇਸ ਤੋਂ ਬਅਦ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਇਹ ਨੰਬਰ ਜਾਰੀ ਕਰਨ ਦਾ ਮਤਲਬ ਹੈ ਕਿ ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੱਡੀ ਮੁਹਿੰਮ ਆਰੰਭ ਕਰਦੇ ਹੋਏ ਵ੍ਹਟਸਐਪ ਨੰਬਰ ਜਾਰੀ ਕਰ ਦਿੱਤਾ ਹੈ।

ਮਾਨ ਨੇ ਵ੍ਹਟਸਐਪ ਨੰਬਰ ਜਾਰੀ ਕਰਦੇ ਹੋਏ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਨੰਬਰ ਤੇ ਕੇਵਲ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤਾਂ ਹੀ ਕੀਤੀਆਂ ਜਾਣ ਜੇਕਰ ਕਿਸੇ ਦੀ ਸ਼ਿਕਾਇਤ ਮਿਲੇਗੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਹ ਭਾਵੇਂ ਸਰਕਾਰ ਦਾ ਕੋਈ ਵੱਡਾ ਅਫ਼ਸਰ, ਮੁਲਾਜ਼ਮ ਜਾਂ ਮੰਤਰੀ ਜਾਂ ਵਿਧਾਇਕ ਹੋਵੇ।

ਇਨਕਲਾਬੀ ਸੂਰਮੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ | ਖਟਕੜ ਕਲਾਂ ਤੋਂ LIVE

ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਆਪਣਾ ਵ੍ਹਟਸਐਪ ਨੰਬਰ ਵੀ ਜਾਰੀ ਕਰਨਗੇ। ਇਸ ਨੰਬਰ ਨਾਲ ਲੋਕ ਭ੍ਰਿਸ਼ਟਾਚਾਰ ਨਾਲ ਜੁੜੀਆਂ ਆਪਣੀਆਂ ਸ਼ਿਕਾਇਤਾਂ ਸਿੱਧੇ ਮੁੱਖ ਮੰਤਰੀ ਤਕ ਪਹੁੰਚਾ ਸਕਣਗੇ। ਇਸ ਤੋਂ ਇਲਾਵਾ ਸੀਐਮ ਹੋਰ ਵੀ ਕਈ ਐਲਾਨ ਕਰ ਸਕਦੇ ਹਨ।

ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਰਕੇ ਨਵੇਂ ਪੰਜਾਬ ਲਈ ਜਲਦੀ ਹੀ ਨਵੇਂ ਐਲਾਨ ਕੀਤੇ ਜਾਣਗੇ। ਸਵੇਰੇ 10 ਵਜੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਪੁੱਜ ਕੇ ਮੁੱਖ ਮੰਤਰੀ ਨੇ ਅੱਧਾ ਘੰਟਾ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਤੋਂ ਬਾਅਦ ਉਹ ਖਟਕੜ ਕਲਾਂ ਪੁੱਜੇ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਲਾਮੀ ਦਿੱਤੀ। ਮੁੱਖ ਮੰਤਰੀ ਨੇ ਅਜਾਇਬ ਘਰ ਦਾ ਨਿਰੀਖਣ ਵੀ ਕੀਤਾ। ਅਰਵਿੰਦ ਕੇਜਰੀਵਾਲ , ਕਾਂਗਰਸ ਸਾਂਸਦ ਮੈਂਬਰ ਮਨੀਸ਼ ਤਿਵਾੜੀ ਤੇ ਮਨੀਸ਼ ਸਿਸੋਦੀਆ ਸਮੇਤ ਕਈ ਵੱਡੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ।

ਖਟਕੜ ਕਲਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਯਾਦਗਾਰੀ ਖੇਤਰ ਦਾ ਵਿਕਾਸ ਕਰ ਰਹੀ ਹੈ ਪਰ ਨਾਲ ਲੱਗਦੇ ਪਿੰਡਾਂ ਦੀਆਂ ਵੀ ਕਈ ਸਮੱਸਿਆਵਾਂ ਹਨ, ਜਿਨ੍ਹਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਦਾ ਕੋਈ ਪ੍ਰਬੰਧ ਨਹੀਂ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਵੀ ਇਸ ਸਬੰਧੀ ਕੋਈ ਐਲਾਨ ਕਰਨਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਸ਼ਹੀਦੀ ਅਸਥਾਨ ਹੁਸੈਨੀਵਾਲਾ ਨੂੰ ਬਸੰਤੀ ਰੰਗ ‘ਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਵਿਧਾਇਕ ਬਸੰਤੀ ਰੰਗ ਦੇ ਦਸਤਾਨੇ ਪਹਿਨ ਕੇ ਸ਼ਹੀਦੀ ਅਸਥਾਨ ‘ਤੇ ਹੋਣ ਵਾਲੇ ਸਮਾਗਮ ‘ਚ ਪਹੁੰਚ ਰਹੇ ਹਨ।

Vinkmag ad
Share Our Daily Posts

News Desk

Read Previous

IIFA Awards: ਆਈਫਾ ਵੀਕੈਂਡ ਤੇ ਅਵਾਰਡਜ਼ ਦੇ 22ਵੇਂ ਐਡੀਸ਼ਨ ਲਈ ਟਿਕਟਾਂ ਦੀ ਵਿਕਰੀ ਸ਼ੁਰੂ

Read Next

ਆਪ’ ਆਗੂ ਦੱਸ ਕੇ ਡਾਕਟਰਾਂ ਨਾਲ ਬਦਤਮੀਜ਼ੀ, ਗਿ੍ਫ਼ਤਾਰ