Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 26, 2026

ਆਪ’ ਆਗੂ ਦੱਸ ਕੇ ਡਾਕਟਰਾਂ ਨਾਲ ਬਦਤਮੀਜ਼ੀ, ਗਿ੍ਫ਼ਤਾਰ

ਬਠਿੰਡਾ : ਆਪ ਆਗੂ ਦੱਸ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਬਦਤਮੀਜ਼ੀ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੀਸੀਐਮਐਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਆਪਣੇ ਆਪ ਨੂੰ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦਾ ਆਗੂ ਦੱਸਣ ਵਾਲੇ ਸਤਿਨਾਮ ਸਿੰਘ ਨਾਮ ਦਾ ਵਿਅਕਤੀ ਸਿਵਲ ਹਸਪਤਾਲ ਦੀ ਐਂਮਰਜੈਂਸੀ ਵਾਰਡ ਵਿਚ ਆਇਆ ਅਤੇ ਉਥੇ ਤਾਇਨਾਤ ਡਾਕਟਰ ਸਾਹਿਲ ਗੁਪਤਾ ਨਾਲ ਬਦਤਮੀਜ਼ੀ ਸ਼ੁਰੂ ਕਰ ਦਿੱਤੀ। ਉਨਾਂ੍ਹ ਦੱਸਿਆ ਕਿ ਮਾਡਲ ਟਾਊਨ ਬਠਿੰਡਾ ਵਿਚ ਹੋਏ ਸੜਕ ਹਾਦਸੇ ਦੇ ਸਬੰਧ ਵਿਚ ਉਕਤ ਵਿਅਕਤੀ ਹਸਪਤਾਲ ਵਿਚ ਆਇਆ ਸੀ। ਉਨਾਂ੍ਹ ਦੱਸਿਆ ਕਿ ਕਥਿਤ ਦੋਸ਼ੀ ਨੇ ਡਾਕਟਰਾਂ ਦੀ ਡਿਊਟੀ ਵਿਚ ਵਿਘਨ ਪਾਇਆ। ਉਸ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਹੰਗਾਮਾ ਕਰਦਾ ਰਿਹਾ। ਇਸ ਤੋਂ ਬਾਅਦ ਡਾਕਟਰਾਂ ਨੇ ਆਮ ਆਦਮੀ ਪਾਰਟੀ ਦੇ ਬਠਿੰਡਾ ਸਥਿਤ ਆਗੂਆਂ ਨੂੰ ਬੁਲਾਇਆ ਜਿੰਨਾਂ੍ਹ ਨੇ ਉਸ ਨਾਲ ਜਾਣ ਪਛਾਣ ਹੋਣ ਤੋਂ ਇਨਕਾਰ ਕਰਦਿਆਂ ਉਸਨੂੰ ਸਮਝਾਉਣ ਦੀ ਯਤਨ ਕੀਤਾ ਪਰ ਉਕਤ ਵਿਅਕਤੀ ਡਾਕਟਰਾਂ ਨੂੰ ਮਾੜਾ ਚੰਗਾ ਬੋਲਦਾ ਰਿਹਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਚੌਂਕੀ ਸਿਵਲ ਹਸਪਤਾਲ ਨੂੰ ਦਿੱਤੀ ਗਈ। ਥਾਣਾ ਕੋਤਵਾਲੀ ਦੇ ਐੱਸਐੱਚਓ ਪਰਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ੳਕੁਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ। ਐੱਸਐੱਚਓ ਨੇ ਦੱਸਿਆ ਕਿ ਡਾਕਟਰ ਸਾਹਿਰ ਗੁਪਤਾ ਤੋਂ ਮਾਮਲੇ ਵਿਚ ਸ਼ਿਕਾਇਤ ਲਈ ਜਾ ਰਹੀ ਜਿਸ ਅਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ਦੇ CM ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਵ੍ਹਟਸਐਪ ਨੰਬਰ ਜਾਰੀ, ਕਿਹਾ ਭ੍ਰਿਸ਼ਟਾਚਾਰ ਮੁਕਤ ਹੋਵੇ ਪੰਜਾਬ

Read Next

ਜਲੰਧਰ ‘ਚ ਅੱਜ ਧੁੱਪ ਨਿਕਲਣ ਦੇ ਨਾਲ-ਨਾਲ ਚੱਲਣਗੀਆਂ ਠੰਢੀਆਂ ਹਵਾਵਾਂ, ਜਾਣੋ ਅਗਲੇ ਦੋ ਦਿਨਾਂ ਤਕ ਮੌਸਮ ਦਾ ਹਾਲ