Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 26, 2026

ਜਲੰਧਰ ‘ਚ ਅੱਜ ਧੁੱਪ ਨਿਕਲਣ ਦੇ ਨਾਲ-ਨਾਲ ਚੱਲਣਗੀਆਂ ਠੰਢੀਆਂ ਹਵਾਵਾਂ, ਜਾਣੋ ਅਗਲੇ ਦੋ ਦਿਨਾਂ ਤਕ ਮੌਸਮ ਦਾ ਹਾਲ

ਜਲੰਧਰ। ਮੰਗਲਵਾਰ ਤੋਂ ਬਾਅਦ ਬੁੱਧਵਾਰ ਨੂੰ ਵੀ ਜਲੰਧਰ ‘ਚ ਮੌਸਮ ਆਮ ਵਾਂਗ ਰਿਹਾ। ਦਿਨ ਭਰ ਧੁੱਪ ਨਿਕਲਣ ਕਾਰਨ ਲੋਕ ਪ੍ਰੇਸ਼ਾਨ ਰਹੇ। ਬਾਅਦ ਦੁਪਹਿਰ ਠੰਢੀ ਹਵਾ ਚੱਲਣ ਨਾਲ ਸੂਰਜ ਦੀ ਤਪਸ਼ ਵੀ ਘਟ ਗਈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਵੀਰਵਾਰ ਨੂੰ ਵੀ ਅਜਿਹੀ ਹੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਸ਼ਾਮ ਨੂੰ ਮੌਸਮ ਪੂਰੀ ਤਰ੍ਹਾਂ ਠੰਢਾ ਰਹੇਗਾ, ਜਿਸ ਕਾਰਨ ਰਾਤ ਨੂੰ ਵੀ ਠੰਢ ਮਹਿਸੂਸ ਹੋਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ, ਸ਼ਨੀਵਾਰ ਨੂੰ 33, ਐਤਵਾਰ ਨੂੰ 35, ਸੋਮਵਾਰ ਅਤੇ ਮੰਗਲਵਾਰ ਨੂੰ 36 ਡਿਗਰੀ ਸੈਲਸੀਅਸ ਤਕ ਪਹੁੰਚ ਸਕਦਾ ਹੈ।

ਮੰਗਲਵਾਰ ਅਤੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਵੀ ਤਾਪਮਾਨ ਲਗਭਗ ਸਮਾਨ ਹੀ ਰਹੇਗਾ ਅਤੇ ਰੁਕ-ਰੁਕ ਕੇ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਸ਼ਹਿਰ ਵਾਸੀਆਂ ਨੂੰ ਰਾਹਤ ਦੇਣਗੀਆਂ। ਇਸ ਤੋਂ ਪਹਿਲਾਂ 22 ਮਾਰਚ ਨੂੰ ਵੱਧ ਤੋਂ ਵੱਧ ਤਾਪਮਾਨ 32.1, 21 ਮਾਰਚ ਨੂੰ ਵੱਧ ਤੋਂ ਵੱਧ ਤਾਪਮਾਨ 34.3, 20 ਮਾਰਚ ਨੂੰ 33.6, 19 ਮਾਰਚ ਨੂੰ 35 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ।

ਡਾਕਟਰ ਆਸ਼ੂ ਚੋਪੜਾ ਦਾ ਕਹਿਣਾ ਹੈ ਕਿ ਤਾਪਮਾਨ ਵਿਚ ਉਤਰਾਅ-ਚੜ੍ਹਾਅ ਕਾਰਨ ਸਰੀਰ ਦਾ ਤਾਪਮਾਨ ਵੀ ਖਰਾਬ ਹੋ ਰਿਹਾ ਹੈ। ਇਸ ਕਾਰਨ ਸਰੀਰ ਟੁੱਟਣ, ਹਲਕਾ ਬੁਖਾਰ, ਖੰਘ ਆਦਿ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਹਰ ਰੁੱਤ ਦੇ ਹਿਸਾਬ ਨਾਲ ਆਪਣਾ ਧਿਆਨ ਰੱਖੋ, ਜ਼ਿਆਦਾ ਦੇਰ ਤਕ ਧੁੱਪ ‘ਚ ਨਾ ਖੜ੍ਹੇ ਰਹੋ, ਪਾਣੀ ਦਾ ਵੱਧ ਤੋਂ ਵੱਧ ਸੇਵਨ ਕਰੋ।

Vinkmag ad
Share Our Daily Posts

News Desk

Read Previous

ਆਪ’ ਆਗੂ ਦੱਸ ਕੇ ਡਾਕਟਰਾਂ ਨਾਲ ਬਦਤਮੀਜ਼ੀ, ਗਿ੍ਫ਼ਤਾਰ

Read Next

ਪੰਜਾਬ ਸਰਕਾਰ ਨੇ ਪੰਚਾਇਤੀ ਗ੍ਰਾਂਟਾਂ ਖਰਚਣ ‘ਤੇ ਲਗਾਈ ਪਾਬੰਦੀ, ਚੰਨੀ ਸਰਕਾਰ ਨੇ ਜਾਰੀ ਕੀਤੀ ਸੀ ਗ੍ਰਾਂਟ