Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 26, 2026

ਪੰਜਾਬ ਸਰਕਾਰ ਨੇ ਪੰਚਾਇਤੀ ਗ੍ਰਾਂਟਾਂ ਖਰਚਣ ‘ਤੇ ਲਗਾਈ ਪਾਬੰਦੀ, ਚੰਨੀ ਸਰਕਾਰ ਨੇ ਜਾਰੀ ਕੀਤੀ ਸੀ ਗ੍ਰਾਂਟ

ਚੰਡੀਗੜ੍ਹ। ਪੰਜਾਬ ਸਰਕਾਰ ਨੇ ਪਿਛਲੀ ਚੰਨੀ ਸਰਕਾਰ ਵੱਲੋਂ ਪੰਚਾਇਤੀ ਖਰਚਿਆਂ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਤਰਫੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਨੋਟਿਸ ਜਾਰੀ ਕੀਤੇ ਗਏ ਹਨ

ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2021-22 ਦੌਰਾਨ 11 ਸਕੀਮਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ‘ਤੇ ਰੋਕ ਲਗਾਈ ਗਈ ਹੈ। ਕਈ ਜ਼ਿਲ੍ਹਿਆਂ ਦੀ ਤਰਫ਼ੋਂ ਸਰਕਾਰੀ ਖ਼ਜ਼ਾਨੇ ਵਿੱਚੋਂ ਗਰਾਂਟਾਂ ਤਾਂ ਕਢਵਾਈਆਂ ਗਈਆਂ ਹਨ, ਪਰ ਅਜੇ ਤੱਕ ਏਜੰਸੀਆਂ ਨੂੰ ਜਾਰੀ ਨਹੀਂ ਕੀਤੀਆਂ ਗਈਆਂ।

ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਜ਼ਿਲ੍ਹਾ ਪੱਧਰ ’ਤੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਵੱਖ-ਵੱਖ ਕੰਮਾਂ ਨੂੰ ਕਰਵਾਉਣ ਲਈ ਕੀਤੀ ਜਾਂਦੀ ਹੈ। ਜਿਵੇਂ ਕਿ ਪਿੰਡਾਂ ਵਿੱਚ ਯਾਦਗਾਰੀ ਗੇਟ ਬਣਾਉਣਾ, ਪਿੰਡ ਵਿੱਚ ਇੱਕ ਹੀ ਸ਼ਮਸ਼ਾਨਘਾਟ ਬਣਾਉਣਾ, ਈਸਾਈ ਅਤੇ ਮੁਸਲਿਮ ਭਾਈਚਾਰੇ ਲਈ ਕਬਰਿਸਤਾਨ ਬਣਾਉਣਾ ਜਾਂ ਹੋਰ ਵਿਕਾਸ ਕਾਰਜ ਕਰਵਾਉਣੇ, ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣਾ, ਕਮਿਊਨਿਟੀ ਸੈਂਟਰ ਬਣਾਉਣਾ ਆਦਿ ਤੋਂ ਇਲਾਵਾ। ਇਸ ਤੋਂ ਬਾਅਦ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਵੱਲੋਂ ਕਈ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ। ਫਿਲਹਾਲ ਸਰਕਾਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤਕ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਨਾ ਕੀਤੀ ਜਾਵੇ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਨੇ ਸਰਕਾਰ ਦੀ ਕਮਾਨ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿੱਤੀ ਸੀ। ਚੰਨੀ ਕਰੀਬ ਚਾਰ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਫੈਸਲੇ ਲਏ ਪਰ ਕਈ ਫੈਸਲੇ ਸਿਰਫ ਐਲਾਨਾਂ ਤਕ ਹੀ ਸੀਮਤ ਰਹੇ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਪਿੰਡਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਸਨ। ਹੁਣ ਇਸ ਗਰਾਂਟ ‘ਤੇ ਭਗਵੰਤ ਮਾਨ ਸਰਕਾਰ ਦੀਆਂ ਨਜ਼ਰਾਂ ਲੱਗ ਗਈਆਂ ਹਨ। ਫਿਲਹਾਲ ਹਫੜਾ-ਦਫੜੀ ‘ਚ ਜਾਰੀ ਇਨ੍ਹਾਂ ਗ੍ਰਾਂਟਾਂ ‘ਤੇ ਭਗਵੰਤ ਮਾਨ ਸਰਕਾਰ ਨੇ ਰੋਕ ਲਗਾ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਅੱਜ ਧੁੱਪ ਨਿਕਲਣ ਦੇ ਨਾਲ-ਨਾਲ ਚੱਲਣਗੀਆਂ ਠੰਢੀਆਂ ਹਵਾਵਾਂ, ਜਾਣੋ ਅਗਲੇ ਦੋ ਦਿਨਾਂ ਤਕ ਮੌਸਮ ਦਾ ਹਾਲ

Read Next

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਅੱਜ ਦੇ ਰੇਟ