Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਐਕਸ਼ਨ ‘ਚ CM ਮਾਨ ; ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਜਲੰਧਰ ਦੇ ਕਲਰਕ ਖ਼ਿਲਾਫ FIR ਦਰਜ ਕਰਨ ਦੇ ਹੁਕਮ

ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਜਲੰਧਰ ਦੀ ਤਹਿਸੀਲ ‘ਚ ਕੰਮ ਕਰਦੀ ਕਲਰਕ ਮੀਨੂੰ ਖਿਲਾਫ ਨੌਕਰੀ ਦਿਵਾਉਣ ਦੇ ਨਾਂ ‘ਤੇ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਫ.ਆਈ.ਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਖ਼ਿਲਾਫ਼ ਲੱਗੇ ਦੋਸ਼ ਸਹੀ ਪਾਏ ਗਏ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਸ਼ਿਕਾਇਤਾਂ ਕਰਨ ਲਈ 9501200200 ਨੰਬਰ ਜਾਰੀ ਕੀਤਾ ਸੀ।

ਪਤਾ ਲੱਗਾ ਕਿ ਮੁਲਜ਼ਮ ਮੀਨੂੰ ਨੇ ਕਿਸੇ ਨੂੰ ਨੌਕਰੀ ਦਿਵਾਉਣ ਦੇ ਨਾਂ ’ਤੇ 4.80 ਲੱਖ ਦੀ ਰਿਸ਼ਵਤ ਲਈ ਹੈ। ਸ਼ਿਕਾਇਤ ਮਿਲਣ ‘ਤੇ ਮੁੱਖ ਮੰਤਰੀ ਦਫ਼ਤਰ ਤੋਂ ਸਿਫਾਰਿਸ਼ ਆਈ ਕਿ ਉਸ ‘ਤੇ ਮਾਮਲਾ ਦਰਜ ਕੀਤਾ ਜਾਵੇ। ਜਦੋਂ ਵਿਜੀਲੈਂਸ ਟੀਮ ਉਸ ਨੂੰ ਚੁੱਕ ਕੇ ਲੈ ਗਈ ਤਾਂ ਪਤਾ ਲੱਗਾ ਕਿ ਉਹ 2 ਮਹੀਨੇ ਦੀ ਗਰਭਵਤੀ ਸੀ। ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਵਿਜੀਲੈਂਸ ਨੇ ਵੀਰਵਾਰ ਨੂੰ ਤਹਿਸੀਲ ‘ਚ ਕੰਮ ਕਰਦੀ ਮੀਨੂੰ ਨਾਂ ਦੀ ਮਹਿਲਾ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਜਾਂਚ ਲਈ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੂੰ ਮੀਨੂੰ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਸਨ। ਸ਼ਿਕਾਇਤਕਰਤਾਵਾਂ ਨੇ ਮੀਨੂੰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਦੋਸ਼ ਸੀ ਕਿ ਮੀਨੂੰ ਉੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਲੈਂਦੀ ਹੈ। ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਉਸ ਨੂੰ ਕਾਬੂ ਕਰਕੇ ਵਿਜੀਲੈਂਸ ਥਾਣੇ ਲਿਆਂਦਾ। ਉੱਥੇ ਹੀ ਦੇਰ ਸ਼ਾਮ ਪੁੱਛਗਿੱਛ ਦੌਰਾਨ ਉਸ ਦੀ ਤਬੀਅਤ ਵਿਗੜ ਗਈ ਅਤੇ ਪਤਾ ਲੱਗਾ ਕਿ ਉਹ ਦੋ ਮਹੀਨੇ ਦੀ ਗਰਭਵਤੀ ਸੀ। ਅਜਿਹੇ ‘ਚ ਵਿਜੀਲੈਂਸ ਟੀਮ ਨੇ ਉਸ ਨੂੰ ਸਿਵਲ ਹਸਪਤਾਲ ਦੇ ਕੈਦੀ ਵਾਰਡ ‘ਚ ਦਾਖਲ ਕਰਵਾਇਆ ਅਤੇ ਬਾਹਰ ਗਾਰਡ ਤਾਇਨਾਤ ਕਰ ਦਿੱਤਾ।

ਇਸ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਆਰਜ਼ੀ ਮੁਲਾਜ਼ਮ ਸੀ ਕਲਰਕ

ਇਸ ਸਬੰਧੀ ਡਾ. ਹਰਵੀਨ ਕੌਰ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਮੀਨੂੰ ਲੈ ਕੇ ਆਈ ਸੀ। ਜਾਂਚ ਕਰਨ ‘ਤੇ ਮੀਨੂੰ ਦੋ ਮਹੀਨੇ ਦੀ ਗਰਭਵਤੀ ਨਿਕਲੀ। ਡਾਕਟਰ ਨੇ ਦੱਸਿਆ ਕਿ ਮਾਨਸਿਕ ਦਬਾਅ ਕਾਰਨ ਮੀਨੂੰ ਦੀ ਹਾਲਤ ਵਿਗੜ ਗਈ ਸੀ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਦੇ ਠੀਕ ਹੋਣ ‘ਤੇ ਵਿਜੀਲੈਂਸ ਟੀਮ ਆਪਣੀ ਕਾਰਵਾਈ ਕਰੇਗੀ। ਮੀਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਕੱਚੇ ਕਾਮੇ ਵਜੋਂ ਕੰਮ ਕਰਦੀ ਸੀ।

Vinkmag ad
Share Our Daily Posts

News Desk

Read Previous

ਜਲੰਧਰ ਦੇ ਵੰਡਰਲੈਂਡ ‘ਚ ਭਿਆਨਕ ਹਾਦਸਾ, ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਬੱਚੇ ਦੀ ਮੌਤ

Read Next

ਰੂਸ-ਯੂਕਰੇਨ ਯੁੱਧ ਦਾ ਅੱਜ 31ਵਾਂ ਦਿਨ, ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ‘ਚ ਤੇਲ ਡਿਪੂ ਨੂੰ ਨਿਸ਼ਾਨਾ ਬਣਾਇਆ