Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮਾਇਆਵਤੀ ਦਾ ਐਲਾਨ- ਬਸਪਾ ਪੰਜਾਬ ਦਾ ਸੰਗਠਨ ਭੰਗ, ਜਸਬੀਰ ਗੜ੍ਹੀ ਬਣੇ ਰਹਿਣਗੇ ਪ੍ਰਧਾਨ

ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਆਪਣੇ ਅਹੁਦੇ ਤੇ ਬਣੇ ਰਹਿਣਗੇ। ਇਹ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਚੰਡੀਗੜ੍ਹ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਜਾਣਕਾਰੀ ਦਿੰਦਿਆਂ ਕਿਹਾ ਅੱਜ ਦੇਸ਼ ਭਰ ਦੇ ਬਸਪਾ ਅਹੁਦੇਦਾਰਾਂ ਦੀ ਮੀਟਿੰਗ ਲਖਨਊ ਵਿਖੇ ਹੋਈ, ਜਿਸ ਨੂੰ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੇ ਸੰਬੋਧਨ ਕੀਤਾ ਅਤੇ ਵਿਸਥਾਰ ਸਾਹਿਤ ਸੂਬਾ ਪੱਧਰੀ ਵੀ ਸਮੀਖਿਆ ਕੀਤੀ। ਪੰਜਾਬ ਦੇ ਸੰਗਠਨ ਤੇ ਕੰਮ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਗੱਲਬਾਤ ਕਰਦਿਆ ਪੰਜਾਬ ਵਿੱਚ 25 ਸਾਲਾਂ ਬਾਅਦ ਬਹੁਜਨ ਸਮਾਜ ਪਾਰਟੀ ਦਾ ਵਿਧਾਇਕ ਜਿੱਤਣ ਤੇ ਸੰਤੁਸ਼ਟੀ ਵੀ ਪਰਗਟ ਕੀਤੀ ਅਤੇ ਸੱਤਾ ਦੀ ਭਾਗੀਦਾਰੀ ਦਾ ਸੰਕਲਪ ਪੂਰਾ ਨਾ ਹੋਣ ਤੇ ਵਰਕਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਵਰਕਰ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਅੰਦੋਲਨ ਵਿਚ ਜਰੂਰ ਉਤਸਾਹ ਨਾਲ ਯੋਗਦਾਨ ਦਿੰਦੇ ਰਹਿਣ ਤਾਂ ਜੋ ਵਿਵਸਥਾ ਪਰਿਵਰਤਨ ਦਾ ਅੰਦੋਲਨ ਹਮੇਸ਼ਾ ਗਤੀਸ਼ੀਲ ਬਣਿਆ ਰਹੇ।

ਬੈਨੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਕਮੇਟੀ ਬਣਨ ਤੱਕ ਕੋਈ ਵੀ ਅਹੁਦੇਦਾਰ ਆਪਣੇ ਅਹੁਦੇ ਦੀ ਵਰਤੋਂ ਨਹੀਂ ਕਰੇਗਾ। ਓਹਨਾ ਨੇ ਪੰਜਾਬ ਵਿਚ ਬਸਪਾ ਪੰਜਾਬ ਪ੍ਰਧਾਨ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੇ ਤਸੱਲੀ ਪ੍ਰਗਟ ਕਰਦਿਆ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਨੇ ਵਿਸ਼ੇਸ਼ ਤੌਰ ਤੇ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਪੰਜਾਬ ਯੂਨਿਟ ਦਾ ਸੂਬਾ ਪ੍ਰਧਾਨ ਹਮੇਸ਼ਾ ਗਤੀਸ਼ੀਲ ਰਹਿੰਦਾ ਹੈ, ਜੋਕਿ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਬੈਨੀਵਾਲ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਢਾਹ ਲਾਉਣ ਲਈ ਸਰਗਰਮ ਕੁਝ ਚਿਹਰੇ ਵਿਰੋਧੀ ਪਾਰਟੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ, ਜਿਹਨਾਂ ਦਾ ਵੋਟਾਂ ਵਿਚ ਯੋਗਦਾਨ ਆਪਣੇ ਹੀ ਗੱਠਜੋੜ ਦੇ ਉਮੀਦਵਾਰਾਂ ਨੂੰ ਹਟਾਉਣ ਵਾਲਾ ਰਿਹਾ ਹੈ, ਅਜਿਹੇ ਸ਼ਰਾਰਤੀ ਅਨਸਰਾਂ ਤੋਂ ਬਸਪਾ ਵਰਕਰਾਂ ਨੂੰ ਬਚਣਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਮਿਸ ਯੂਨੀਵਰਸ ਹਰਨਾਜ ਦੀ ਪਹਿਲੀ ਫਿਲਮ ‘ਬਾਈ ਜੀ ਕੁੱਟਣਗੇ’ 27 ਮਈ ਨੂੰ ਹੋਵੇਗੀ ਰਿਲੀਜ਼

Read Next

ਯਾਤਰੀਆਂ ਨਾਲ ਭਰਿਆ ਸਪਾਈਸਜੈੱਟ ਦਾ ਜਹਾਜ਼ ਬਿਜਲੀ ਦੇ ਖੰਭੇ ਨਾਲ ਟਕਰਾਇਆ, ਜ਼ਿਆਦਾ ਨੁਕਸਾਨ ਨਹੀਂ ਹੋਇਆ, ਮਾਮਲੇ ਦੀ ਜਾਂਚ ਦੇ ਹੁਕਮ