Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਬਲੈਕਮੇਲਿੰਗ ਤੋਂ ਤੰਗ ਆਏ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ : ਪਿੰਡ ਕੋਟਫੱਤਾ ਦੇ ਵਸਨੀਕ ਨੌਜਵਾਨ ਨੇ ਦੋ ਵਿਅਕਤੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਉਕਤ ਦੋ ਵਿਅਕਤੀ ਨੌਜਵਾਨ ਨੂੰ ਬਲੈਕਮੇਲ ਕਰਕੇ ਦਸ ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਮਿ੍ਤਕ ਦੀ ਪਛਾਣ ਗਗਨਦੀਪ ਕੁਮਾਰ ਪੁੱਤਰ ਰਾਮਜੀ ਦਾਸ ਵਜੋਂ ਹੋਈ ਹੈ।

ਥਾਣਾ ਥਰਮਲ ਦੀ ਪੁਲਿਸ ਨੇ ਮਰਹੂਮ ਦੇ ਪਿਤਾ ਦੇ ਬਿਆਨਾਂ ‘ਤੇ ਦੋ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

ਦਰਜ ਕਰਵਾਏ ਬਿਆਨਾਂ ਵਿਚ ਰਾਮਜੀ ਦਾਸ ਨੇ ਦੱਸਿਆ ਕਿ ਉਸ ਦਾ ਲੜਕਾ ਗਗਨਦੀਪ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਸੀ ਪਰ ਉਸ ਨੇ ਇਸ ਸਬੰਧੀ ਪਰਿਵਾਰ ਦੇ ਕਿਸੇ ਮੈਂਬਰ ਨਾਲ ਕੋਈ ਗੱਲ ਨਹੀਂ ਕੀਤੀ ਸੀ। ਪੀੜਤ ਦੇ ਦੱਸਣ ਅਨੁਸਾਰ 27 ਮਾਰਚ ਨੂੰ ਗਗਨਦੀਪ ਬਿਨਾਂ ਦੱਸੇ ਘਰੋਂ ਚਲਾ ਗਿਆ ਤੇ ਫੋਨ ਕਰਕੇ ਆਪਣੀ ਪਤਨੀ ਨੂੰ ਦੱਸਿਆ ਕਿ ਉਹ ਬਠਿੰਡਾ ਥਰਮਲ ਪਲਾਂਟ ਦੀਆਂ ਝੀਲਾਂ ਕੋਲ ਖੜ੍ਹਾ ਹੈ, ਉਸ ਨੂੰ ਸਤੀਸ਼ ਵਾਸੀ ਚੁੱਘੇ ਕਲਾਂ ਅਤੇ ਕ੍ਰਿਸ਼ਨ ਵਾਸੀ ਪ੍ਰਤਾਪ ਨਗਰ ਬਲੈਕਮੇਲ ਕਰ ਰਹੇ ਹਨ ਤੇ ਧਮਕੀਆਂ ਦੇ ਕੇ ਦਸ ਲੱਖ ਰੁਪਏ ਮੰਗ ਰਹੇ ਹਨ ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਹੈ। ਰਾਮਜੀ ਦਾਸ ਦੇ ਦੱਸਣ ਅਨੁਸਾਰ ਇਸ ਦੌਰਾਨ ਉਸ ਦੇ ਕਿਸੇ ਜਾਣਕਾਰ ਨੇ ਸੂਚਨਾ ਦਿੱਤੀ ਕਿ ਉਸ ਦਾ ਲੜਕਾ ਬੇਹੋਸ਼ੀ ਦੀ ਹਾਲਤ ਵਿਚ ਥਰਮਲ ਦੀ ਝੀਲ ਕੋਲ ਪਿਆ ਹੈ।

ਸੂਚਨਾ ਮਿਲਣ ‘ਤੇ ਪਰਿਵਾਰ ਵਾਲਿਆਂ ਨੇ ਮੌਕੇ ‘ਤੇ ਪਹੁੰਚ ਕੇ ਗਗਨਦੀਪ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਥਰਮਲ ਦੇ ਮੁਖੀ ਨੇ ਦੱਸਿਆ ਕਿ ਰਾਮਜੀ ਦਾਸ ਦੇ ਬਿਆਨਾਂ ‘ਤੇ ਕ੍ਰਿਸ਼ਨ ਅਤੇ ਸਤੀਸ਼ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਵਿਅਕਤੀਆਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਕੈਨੇਡਾ ਜਾਣ ਦੇ ਸੁਪਨੇ ਸਜਾਉਣ ਵਾਲੇ ਨੌਜਵਾਨ ਨਾਲ ਧੋਖਾ, ਟ੍ਰੈਵਲ ਏਜੰਟ ਨੇ ਮਾਰੀ ਲੱਖਾਂ ਦੀ ਠੱਗੀ

Read Next

ਸਿੱਖ ਭਾਈਚਾਰੇ ਲਈ ਖੁਸ਼ਖਬਰੀ : ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣਗੇ ਭਾਰਤੀ ਸਿੱਖ