Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸਿੱਖ ਭਾਈਚਾਰੇ ਲਈ ਖੁਸ਼ਖਬਰੀ : ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣਗੇ ਭਾਰਤੀ ਸਿੱਖ

ਅੰਮਿ੍ਤਸਰ : ਛੇਤੀ ਹੀ ਸਾਲ ‘ਚ ਚਾਰ ਦੀ ਥਾਂ ਸੱਤ ਵਾਰ ਵੱਖ-ਵੱਖ ਦਿਹਾੜੇ ਮਨਾਉਣ ਲਈ ਸਿੱਖਾਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ। ਇਮਰਾਨ ਸਰਕਾਰ ਨੇ ਇਸ ਸਬੰਧੀ ਫ਼ੈਸਲਾ ਲੈ ਲਿਆ ਹੈ। ਉਕਤ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਤੋਂ ਮੌਜੂਦਾ ਮੰਤਰੀ ਮਹਿੰਦਰਪਾਲ ਸਿੰਘ ਨੇ ਦਿੱਤੀ। ਉਧਰ ਭਾਵੇਂ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਹੋ ਗਿਆ ਹੈ ਤੇ ਇਸ ਸਰਕਾਰ ‘ਤੇ ਸੰਕਟ ਦੇ ਬੱਦਲ ਛਾਏ ਹੋਏ ਹਨ ਪਰ ਪਾਕਿਸਤਾਨ ‘ਚ ਰਹਿੰਦੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਬਹੁਤੇ ਲੋਕਾਂ ਦਾ ਵਿਚਾਰ ਹੈ ਕਿ ਇਮਰਾਨ ਖ਼ਾਨ ਨੂੰ ਬਤੌਰ ਪ੍ਰਧਾਨ ਮੰਤਰੀ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।

ਇਮਰਾਨ ਨੇ ਘੱਟ-ਗਿਣਤੀਆਂ ਲਈ ਕਈ ਕੰਮ ਕੀਤੇ : ਮਹਿੰਦਰਪਾਲ ਸਿੰਘ

ਮੰਤਰੀ ਮਹਿੰਦਰਪਾਲ ਸਿੰਘ ਨੇ ਇਮਰਾਨ ਸਰਕਾਰ ਦੇ ਕੰਮ ਗਿਣਾਉਂਦਿਆਂ ਕਿਹਾ ਕਿ ਜੋ ਕੰਮ ਇਮਰਾਨ ਖ਼ਾਨ ਨੇ ਘੱਟ ਗਿਣਤੀਆਂ ਖ਼ਾਸ ਕਰ ਸਿੱਖਾਂ ਵਾਸਤੇ ਕੀਤੇ ਹਨ ਉਹ ਆਜ਼ਾਦੀ ਤੋਂ ਬਾਅਦ ਅੱਜ ਤਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅੱਜ ਪਾਕਿ ‘ਚ ਸਿੱਖ, ਹਿੰਦੂ, ਇਸਾਈ ਤੇ ਜੈਨੀ ਆਦਿ ਹਰ ਧਰਮ ਦੇ ਲੋਕਾਂ ਨੂੰ ਮਾਣ ਸਨਮਾਨ ਦਿੰਦਿਆਂ ਉਨ੍ਹਾਂ ਦੇ ਧਾਰਮਿਕ ਅਸਥਾਨਾਂ ‘ਤੇ ਕਰੋੜਾਂ ਨਹੀਂ ਮਿਲੀਅਨ ਡਾਲਰਾਂ ‘ਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਰਾਪਤੀ ਇਹ ਹੋਣ ਜਾ ਰਹੀ ਹੈ ਕਿ ਭਾਰਤ ਤੋਂ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੂਆਂ ਦੇ ਪ੍ਰਰੋਟੋਕਾਲ ਅਨੁਸਾਰ ਪਹਿਲਾਂ ਚਾਰ ਜੱਥੇ ਆਉਂਦੇ ਰਹੇ ਹਨ ਪਰ ਹੁਣ ਪਾਕਿ ਸਰਕਾਰ ਵੱਲੋਂ ਭਾਰਤ ਦੀ ਸਹਿਮਤੀ ਲੈ ਕੇ ਸੱਤ ਵਾਰ ਭਾਰਤ ਤੋਂ ਸਿੱਖਾਂ ਦੇ ਜੱਥੇ ਪਾਕਿ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਇਮਰਾਨ ਨੂੰ ਪੂਰਾ ਮੌਕਾ ਮਿਲੇ : ਰਮੇਸ਼ ਸਿੰਘ ਅਰੋੜਾ

ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਸ਼ਰੀਫ ਦੇ ਐੱਨਪੀਏ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ‘ਚ ਭਾਵੇਂ ਇਮਰਾਨ ਦੀ ਕੁਰਸੀ ਜਿੱਥੇ ਖੁਸਣ ਜਾ ਰਹੀ ਹੈ ਪਰ ਪਾਕਿਸਤਾਨ ‘ਚ ਵਸਦੇ ਹਿੰਦੂ- ਸਿੱਖ ਇਹ ਮਹਿਸੂਸ ਕਰ ਰਹੇ ਹਨ ਕਿ ਦੇਸ਼ ਦੀ ਭਲਾਈ ਲਈ ਕੰਮ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਪ੍ਰਧਾਨ ਮੰਤਰੀ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ।

ਪੀਪੀਪੀ ਦੀ ਸਰਕਾਰ ਬਣੇਗੀ : ਰਮੇਸ਼ ਲਾਲ

ਪੀਪਲਜ਼ ਪਾਰਟੀ ਆਫ ਪਾਕਿਸਤਾਨ ਦੇ ਐੱਮਐੱਨਏ ਰਮੇਸ਼ ਲਾਲ ਸੂਬਾ ਸਿੰਧ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਦੇਸ਼ ਲਈ ਕੁਝ ਨਹੀਂ ਕੀਤਾ ਇਸ ਲਈ ਕਿ ਦੇਸ਼ ‘ਚ ਜ਼ਰਦਾਰੀ ਦੀ ਅਗਵਾਈ ‘ਚ ਪੀਪਲਜ਼ ਪਾਰਟੀ ਆਫ ਪਾਕਿਸਤਾਨ ਦੀ ਸਰਕਾਰ ਬਣੇਗੀ।

ਕਰਤਾਰਪੁਰ ਲਾਂਘਾ ਖੋਲ੍ਹਣਾ ਇਮਰਾਨ ਦਾ ਵੱਡਾ ਕੰਮ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਦੱਸਿਆ ਕਿ ਭਾਵੇਂ ਉਹ ਮੁਸਲਿਮ ਲੀਗ ਪਾਰਟੀ ਨਾਲ ਸਬੰਧ ਰੱਖਦੇ ਹਨ ਪਰ ਜੋ ਇਮਰਾਨ ਖ਼ਾਨ ਸਰਕਾਰ ਨੇ ਨਵਜੋਤ ਸਿੱਧੂ ਨਾਲ ਮਿਲ ਕੇ ਕਰਤਾਰਪੁਰ ਲਾਂਘਾ ਖੋਲਿ੍ਹਆ ਹੈ ਉਸ ਲਈ ਦੁਨੀਆ ਭਰ ਦੇ ਸਿੱਖ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹਨ। 1947 ਦੀ ਵੰਡ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਛੜੇ ਪਰਿਵਾਰ ਵੀ ਇਸ ਲਾਂਘੇ ਦਾ ਲਾਭ ਲੈਂਦੇ ਹੋਏ ਇਕ ਦੂਸਰੇ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿ ‘ਚ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਦੀ ਇਮਰਾਨ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।

ਇਨ੍ਹਾਂ ਸੱਤ ਦਿਹਾੜਿਆਂ ‘ਤੇ ਸਿੱਖ ਜੱਥੇ ਜਾ ਸਕਣਗੇ ਪਾਕਿਸਤਾਨ

ਦੱਸਣਯੋਗ ਹੈ ਕਿ ਪਹਿਲਾਂ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿ ਜਾਂਦੇ ਸਨ ਪਰ ਹੁਣ ਸ੍ਰੀ ਗੁਰੂ ਰਾਮਦਾਸ ਜੀ ਦੇ ਪੁ੍ਕਾਸ਼ ਪੁਰਬ ਮੌਕੇ 9 ਅਕਤੂਬਰ ਨੂੰ ਚੂਨਾ ਮੰਡੀ ਲਾਹੌਰ ਵਿਖੇ ਗੁਰਪੁਰਬ ਮਨਾਉਣ ਲਈ, ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ (29 ਸਤੰਬਰ) ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ ਤੇ ਸਾਕਾ ਨਨਕਾਣਾ ਸਾਹਿਬ 21 ਫਰਵਰੀ ਨੂੰ ਮਨਾਉਣ ਲਈ ਵੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ।

Vinkmag ad
Share Our Daily Posts

News Desk

Read Previous

ਬਲੈਕਮੇਲਿੰਗ ਤੋਂ ਤੰਗ ਆਏ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

Read Next

ਲੁਧਿਆਣੇ ਦੇ ਡਾਕਟਰ ਨੂੰ ਗੋਲੀ ਮਾਰ ਕੇ ਲੁੱਟੀ ਕਾਰ