Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਲੁਧਿਆਣੇ ਦੇ ਡਾਕਟਰ ਨੂੰ ਗੋਲੀ ਮਾਰ ਕੇ ਲੁੱਟੀ ਕਾਰ

ਅੰਮਿ੍ਤਸਰ : ਅੰਮਿ੍ਤਸਰ ਤੋਂ ਲਗਪਗ 12 ਕਿਲੋਮੀਟਰ ਦੂਰ ਮਾਨਾਵਾਲਾ ਨੇੜੇ ਐਤਵਾਰ ਦੇਰ ਰਾਤ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਲੁਧਿਆਣੇ ਦੇ ਡਾਕਟਰ ਕੁਲਵਿੰਦਰ ਸਿੰਘ ਤੋਂ ਕਾਰ ਲੁੱਟ ਲਈ। ਘਟਨਾ ਦੇ ਸਮੇਂ ਉਨ੍ਹਾਂ ਦੀ ਪਤਨੀ ਵੀ ਨਾਲ ਸੀ। ਰਾਤ ਸਾਢੇ ਨੌਂ ਵਜੇ ਹੋਈ ਵਾਰਦਾਤ ਨੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿਚ ਖਾਸ ਗੱਲ ਇਹ ਰਹੀ ਕਿ ਢਾਬੇ ‘ਤੇ ਮੌਜੂਦ ਇਕ ਪ੍ਰਤੱਖਦਰਸ਼ੀ ਨੇ ਸਾਰੇ ਘਟਨਾਕ੍ਰਮ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਲੁਧਿਆਣਾ ਸਥਿਤ ਪੈਰਾਡਾਈਜ਼ ਆਪਟੀਕਲਜ਼ ਦੇ ਮਾਲਵਕ ਡਾ. ਕੁਲਵਿੰਦਰ ਸਿੰਘ ਐਤਵਾਰ ਨੂੰ ਪਤਨੀ ਗਗਨਦੀਪ ਕੌਰ ਨਾਲ ਪੁੱਤਰ ਡਾ. ਗੁਨਰਾਜ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ ਛੱਡਣ ਅੰਮਿ੍ਤਸਰ ਆਏ ਸਨ। ਪੁੱਤਰ ਨੂੰ ਇੰਸਟੀਚਿਊਟ ‘ਚ ਛੱਡਣ ਤੋਂ ਬਾਅਦ ਡਾਕਟਰ ਪਤਨੀ ਨਾਲ ਕਾਰ ਵਿਚ ਲੁਧਿਆਣੇ ਪਰਤ ਰਹੇ ਸਨ। ਇਸੇ ਦੌਰਾਨ ਰਾਤ ਲਗਪਗ 9.30 ਵਜੇ ਮਾਨਾਵਾਲਾ ਨੇੜੇ ਦੋ ਲੁਟੇਰਿਆਂ ਨੇ ਉਨ੍ਹਾਂ ਤੋਂ ਪਿਸਤੌਲ ਦੇ ਜ਼ੋਰ ‘ਤੇ ਕਾਰ ਖੋਹਣ ਦੀ ਕੋਸ਼ਿਸ਼ ਕੀਤੀ। ਡਾ. ਕੁਲਵਿੰਦਰ ਸਿੰਘ ਨੇ ਲੁਟੇਰਿਆਂ ਨਾਲ ਭਿੜਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ ਜੋ ਡਾਕਟਰ ਦੀ ਲੱਤ ਵਿਚ ਲੱਗੀ ਤੇ ਉਹ ਜ਼ਖਮੀ ਹੋ ੋਗਏ। ਐੱਸਐੱਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਿੱਖ ਭਾਈਚਾਰੇ ਲਈ ਖੁਸ਼ਖਬਰੀ : ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣਗੇ ਭਾਰਤੀ ਸਿੱਖ

Read Next

57 ਸਾਲਾ ਬਾਬਾ ਕੁਲਵਿੰਦਰ ਸਿੰਘ ਨੇ ਵਧਾਇਆ ਗੁਰੂ ਨਗਰੀ ਦਾ ਮਾਣ, ਚੁਣਿਆ ਸੁਪਰ ਸਿੱਖ ਮੈਰਾਥਨ ਅੰਬੈਸਡਰ