Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

57 ਸਾਲਾ ਬਾਬਾ ਕੁਲਵਿੰਦਰ ਸਿੰਘ ਨੇ ਵਧਾਇਆ ਗੁਰੂ ਨਗਰੀ ਦਾ ਮਾਣ, ਚੁਣਿਆ ਸੁਪਰ ਸਿੱਖ ਮੈਰਾਥਨ ਅੰਬੈਸਡਰ

ਸ੍ਰੀ ਅਨੰਦਪੁਰ ਸਾਹਿਬ : ਇਨਸਾਨ ਜਦੋਂ ਆਪਣੇ ਮਨ ਵਿਚ ਕੋਈ ਸੰਕਲਪ ਲੈ ਲੈਂਦਾ ਹੈ ਤੇ ਫਿਰ ਉਸਨੂੰ ਪੂਰਾ ਕਰਨ ਦੇ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਦਾ ਹੈ ਤਾਂ ਉਸਦਾ ਨਤੀਜਾ ਜਿੱਥੇ ਮਨ ਨੂੰ ਤਸੱਲੀ ਦੇਣ ਵਾਲਾ ਹੁੰਦਾ ਹੈ ਉਥੇ ਹੋਰ ਲੋਕਾਂ ਲਈ ਵੀ ਚਾਨਣ ਮੁਨਾਰਾ ਹੋ ਜਾਂਦਾ ਹੈ। ਅਜਿਹਾ ਹੀ ਇਕ ਸ਼ਖਸ਼ ਹੈ ਜਿਸਨੂੰ ਲੋਕ ਨੋਜਵਾਨ ਬਾਬਾ ਜੀ ਦੇ ਨਾਮ ਨਾਲ ਜਾਣਦੇ ਹਨ। ਜਿੰਦਗੀ ਤੇ ਮੋਤ ਦੀ ਲੜਾਈ ਲੜਦਿਆਂ ਇਸ 57 ਸਾਲਾ ਬਾਬਾ ਕੁਲਵਿੰਦਰ ਸਿੰਘ ਨੇ ਜਦੋਂ ਆਪਣੀ ਮਿਹਨਤ ਤੇ ਜਨੂੰਨ

ਦੇ ਨਾਲ ਮੌਤ ਨੂੰ ਹਰਾ ਕੇ ਜਿੰਦਗੀ ਨੂੰ ਨਵਾਂ ਰੂਪ ਦਿਤਾ ਤਾਂ ਇਸ ਨੇ ਪ੍ਰਾਪਤੀਆਂ ਦੀ ਝੜੀ ਲਗਾ ਦਿਤੀ। ਚਾਹੇ ਕੋਈ ਮੈਰਾਥਨ ਹੋਵੇ ਤੇ ਜਾਂ ਸਾਈਕਲਿੰਗ, ਇਨ੍ਹਾਂ ਨੇ ਹਰ ਥਾਂ ਜਾ ਕੇ ਆਪਣੀ ਧਾਂਕ ਜਮਾਈ ਤੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਚਮਕਾਇਆ। ਜਿੱਥੇ ਬਾਬਾ ਕੁਲਵਿੰਦਰ ਸਿੰਘ ਨੇ ਹੋਰ ਪ੍ਰਾਪਤੀਆਂ ਕੀਤੀਆਂ ਉਥੇ ਸੰਸਾਰ ਭਰ ਵਿਚ ਮਸ਼ਹੂਰ ਸੁਪਰ ਸਿੱਖਸ ਵਲੋਂ ਸੰਨ 2022 ਲਈ ਸੁਪਰ ਸਿੱਖ ਮੈਰਾਥਨ ਅੰਬੈਸਡਰ ਚੁਣਿਆ ਗਿਆ ਹੈ। ਸੁਪਰ ਸਿੱਖਸ ਵਲੋਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਲਈ ਵੱਖ ਵੱਖ ਜਗ੍ਹਾ ਤੇ ਮੈਰਾਥਨ ਕਰਵਾਈ ਜਾਂਦੀ ਹੈ ਤੇ ਇਸ ਵਾਰ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਤੇ ਮੋਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਇਹ ਮੈਰਾਥਨ ਕਰਵਾਈ ਜਾਵੇਗੀ। ਇਸ ਮੈਰਾਥਨ ਵਿਚ 5 ਕਿਲੋਮੀਟਰ, 10, 21 ਅਤੇ 42 ਕਿਲੋਮੀਟਰ ਮੈਰਾਥਨ ਕਰਵਾਈ ਜਾਵੇਗੀ ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੈਰਾਥਨ ਲਈ ਜਿੱਥੇ ਹੋਰ ਬਹੁਤ ਸਾਰੇ ਖੇਡ ਪ੍ਰੇਮੀਆਂ ਦਾ ਸਹਿਯੋਗ ਮਿਲਦਾ ਹੈ ਉਥੇ ਇਲਾਕੇ ਦੇ ਉਘੇ ਹੱਡੀਆਂ ਦੇ ਮਾਹਿਰ ਡਾਕਟਰ ਕਹਿਲ ਦਾ ਵੱਡਾ ਸਹਿਯੋਗ ਰਹਿੰਦਾ ਹੈ।

ਇਸ ਪ੍ਰਾਪਤੀ ਤੇ ਬਾਬਾ ਕੁਲਵਿੰਦਰ ਸਿੰਘ ਨੇ ਕਿਹਾ ਕਿ ਮੈਰਾਥਨ ਅਤੇ ਸਾਈਕਲ ਨੇ ਮੈਨੂੰ ਨਵੀਂ ਜਿੰਦਗੀ ਦਿਤੀ ਹੈ। ਉਨ੍ਹਾਂ ਸਮੂੰਹ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਜਿੰਦਗੀ ਨੂੰ ਖੂਬਸੂਰਤ ਬਨਾਉਣ ਦੇ ਲਈ ਰੋਜਾਨਾ ਆਪਣੇ ਲਈ ਸਮਾ ਜਰੂਰ ਕੱਢੋ ਤੇ ਇਸ ਸਮੇ ਵਿਚ ਸੈਰ, ਕਸਰਤ, ਸਾਈਕਲ, ਜਿੰਮ ਆਦਿ ਜਾ ਕੇ ਆਪਣੀ ਸਿਹਤ ਦਾ ਖਿਆਲ ਰੱਖੋ, ਤਾਂ ਜੋ ਅਸੀਂ ਤੰਦਰੁਸਤੀ ਭਰੀ ਜਿੰਦਗੀ ਜੀਅ ਸਕੀਏ।

Vinkmag ad
Share Our Daily Posts

News Desk

Read Previous

ਲੁਧਿਆਣੇ ਦੇ ਡਾਕਟਰ ਨੂੰ ਗੋਲੀ ਮਾਰ ਕੇ ਲੁੱਟੀ ਕਾਰ

Read Next

ਪਾਕਿਸਤਾਨੀ ਸਿੱਖ ਤੇ ਹਿੰਦੂਆਂ ਨੇ ਕਿਹਾ- ਇਮਰਾਨ ਸਰਕਾਰ ਨੇ ਘੱਟ ਗਿਣਤੀਆਂ ਦੇ ਹਰੇਕ ਧਰਮ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ