Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਕੇਂਦਰ ਸਰਕਾਰ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਹੁਣ ਇਸ ਫੰਡ ‘ਤੇ ਲਾਈ ਰੋਕ

ਚੰਡੀਗੜ੍ਹ : ਪੰਜਾਬ ‘ਚ ਪ੍ਰਚੰਡ ਬਹੁਮਤ ਤੋਂ ਬਾਅਦ ਸੱਤਾ ‘ਚ ਆਈ ‘ਆਪ’ ਸਰਕਾਰ ਲਈ ਹੁਣ ਦਿਨ-ਬ-ਦਿਨ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਜਨਤਾ ਲਈ ਕੀਤੇ ਗਏ ਵੱਡੇ-ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਸਰੇ ਪਾਸੇ ਕੇਂਦਰ ਸਰਕਾਰ ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਰੂਰਲ ਡਿਵੈੱਲਪਮੈਂਟ ਫੰਡ (RDF) ਦੀ ਰਕਮ ਰੋਕ ਲਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ 1987 ‘ਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਹੋਵੇਗਾ।

ਅਸਲ ਵਿਚ ਪਿਛਲੀ ਕਾਂਗਰਸ ਸਰਕਾਰ ਨੇ ਗ੍ਰਾਮੀਣ ਵਿਕਾਸ ਲਈ ਮਿਲੇ ਫੰਡ ਨੂੰ ਕਿਸਾਨਾਂ ਦੀ ਕਰਜ਼ ਮਾਫ਼ੀ ‘ਚ ਖਰਚ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਸਖ਼ਤੀ ਦਿਖਾਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜਿਸ ਕੰਮ ਲਈ ਪੈਸਾ ਹੈ, ਉਸੇ ਵਿਚ ਖਰਚ ਹੋਵੇ। ਇਸ ਦੇ ਲਈ ਪੰਜਾਬ ਸਰਕਾਰ ਨੂੰ ਆਪਣੇ ਪੰਜਾਬ ਗ੍ਰਾਮੀਣ ਵਿਕਾਸ ਐਕਟ 1987 ‘ਚ ਸੋਧ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫੰਡ ਜਾਰੀ ਹੋਵੇਗਾ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ 1200 ਕਰੋੜ ਰੁਪਏ ਦਾ ਫੰਡ ਰੋਕ ਲਿਆ ਸੀ। ਉਸ ਵੇਲੇ ਇਹ ਸਾਹਮਣੇ ਆਇਆ ਕਿ ਸਰਕਾਰ ਨੇ ਗ੍ਰਾਮੀਣ ਵਿਕਾਸ ਦਾ ਪੈਸਾ ਕਿਸਾਨਾਂ ਦੀ ਕਰਜ਼ ਮਾਫ਼ੀ ‘ਚ ਵੰਡ ਦਿੱਤਾ ਗਿਆ। ਉਸ ਵੇਲੇ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਉਹ ਐਕਟ ‘ਚ ਸੋਧ ਕਰ ਲੈਣਗੇ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਉਠਾਇਆ।

Vinkmag ad
Share Our Daily Posts

News Desk

Read Previous

ਪਟਿਆਲਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ 2 ਕਾਬੂ

Read Next

ਪੰਜਾਬ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ, ਹੁਣ ਡੀਸੀ ਹੋਣਗੇ ਚੇਅਰਮੈਨ, ਪੜ੍ਹੋ ਸਰਕਾਰ ਦਾ ਹੁਕਮ