Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਪੰਜਾਬ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ, ਹੁਣ ਡੀਸੀ ਹੋਣਗੇ ਚੇਅਰਮੈਨ, ਪੜ੍ਹੋ ਸਰਕਾਰ ਦਾ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ ਸਮੂਹ ਨਗਰ ਸੁਧਾਰ ਟਰੱਸਟ (Improvement Trust) ਭੰਗ ਕਰ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਨਗਰ ਸੁਧਾਰ ਟਰੱਸਟ ਦਾ ਚਾਰਜ ਹੁਣ ਡੀਸੀਜ਼ ਨੂੰ ਦੇ ਦਿੱਤਾ ਗਿਆ ਹੈ। ਜਲੰਧਰ ਤੇ ਲੁਧਿਆਣਾ ਦੇ ਡੀਸੀ ਨੂੰ ਹੁਕਮ ਜਾਰੀ ਹੋ ਚੁੱਕੇ ਹਨ। ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਨੇ ਮੰਗਲਵਾਰ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ। ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਭੰਗ ਕਰ ਕੇ ਡੀਸੀ ਵਰਿੰਦਰ ਸ਼ਰਮਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਹੁਕਮ ਜਾਰੀ ਕਰਦੇ ਹੋਏ ਇੰਪਰੂਵਮੈਂਟ ਟਰੱਸਟ ਦੇ 8 ਟਰੱਸਟੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਸ ਵਿੱਚ ਕੌਂਸਲਰ ਅਨਿਲ ਪਾਰਥੀ, ਰੀਤ ਕੌਰ, ਗੁਲਸ਼ਨ ਕੌਰ, ਵਿਜੇ ਗਾਬਾ, ਧਰਮਿੰਦਰ ਕੁਮਾਰ ਸ਼ਰਮਾ ਉਰਫ਼ ਜਿਪਸੀ, ਸੀਮਾ ਕਪੂਰ, ਮੱਖਣ ਸਿੰਘ, ਰਣਜੀਤ ਸਿੰਘ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਲੱਗੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀ ਸੂਚੀ ਮੰਗੀ ਹੈ। ਪਾਰਟੀ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ ਇਸ ‘ਤੇ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦਫ਼ਤਰ ਨੇ ਸਾਰੇ ਵਿਭਾਗਾਂ ਨੂੰ ਸੰਦੇਸ਼ ਭੇਜ ਕੇ ਉਨ੍ਹਾਂ ਅਧੀਨ ਕੰਮ ਕਰ ਰਹੇ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀ ਸੂਚੀ ਮੰਗ ਲਈ ਹੈ। ਇਹ ਸੂਚੀ ਅੱਜ ਤਕ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਪਿਛਲੀ ਸਰਕਾਰ ਦੌਰਾਨ ਜਿਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ‘ਚ ਚੇਅਰਮੈਨ ਆਦਿ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਜ਼ੁਬਾਨੀ ਤੌਰ ‘ਤੇ ਅਸਤੀਫ਼ੇ ਦੇਣ ਲਈ ਕਿਹਾ ਗਿਆ ਹੈ। ਸਾਰੇ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨੂੰ ਬੋਰਡ ਅਤੇ ਨਿਗਮ ਖਾਲੀ ਕਰਵਾਉਣ ਲਈ ਕਿਹਾ ਗਿਆ ਹੈ।

ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨੇ ਜ਼ੁਬਾਨੀ ਤੌਰ ‘ਤੇ ਬੋਰਡ ਅਤੇ ਨਿਗਮ ਦੇ ਚੇਅਰਮੈਨ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਹਾਲਾਂਕਿ ਪਤਾ ਲੱਗਾ ਹੈ ਕਿ ਜਿਨ੍ਹਾਂ ਸਹਿਕਾਰੀ ਅਦਾਰਿਆਂ ਵਿੱਚ ਚੁਣੇ ਗਏ ਡਾਇਰੈਕਟਰ ਅਤੇ ਚੇਅਰਮੈਨ ਲੱਗੇ ਹੋਏ ਹਨ, ਉਨ੍ਹਾਂ ਨੂੰ ਹਟਾਉਣ ਵਿੱਚ ਦਿੱਕਤ ਆ ਸਕਦੀ ਹੈ। ਕੁਸ਼ਲਦੀਪ ਢਿੱਲੋਂ ਪਹਿਲਾਂ ਹੀ ਮਾਰਕਫੈੱਡ ਵਰਗੀ ਵੱਡੀ ਸਹਿਕਾਰੀ ਸੰਸਥਾ ਤੋਂ ਅਸਤੀਫਾ ਦੇ ਚੁੱਕੇ ਹਨ, ਜਦਕਿ ਮਿਲਕਫੈੱਡ ‘ਚ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਅਸਤੀਫਾ ਦੇਣ ਦੀ ਚਰਚਾ ਹੈ। ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ-ਦੋ ਦਿਨਾਂ ਵਿੱਚ ਸਾਰੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਦੇ ਅਸਤੀਫ਼ਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

Vinkmag ad
Share Our Daily Posts

News Desk

Read Previous

ਕੇਂਦਰ ਸਰਕਾਰ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਹੁਣ ਇਸ ਫੰਡ ‘ਤੇ ਲਾਈ ਰੋਕ

Read Next

ਏਐਸਆਈ ਦੀ ਗੋਲੀ ਲੱਗਣ ਨਾਲ ਮੌਤ, ਕੁਝ ਦਿਨ ਪਹਿਲਾਂ ਪੁੱਤਰ ਦੀ ਭੇਤਭਰੀ ਰਾਲਤ ‘ਚ ਮਿਲੀ ਸੀ ਲਾਸ਼