ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਤੁਰੰਤ ਪ੍ਰਭਾਵ ਨਾਲ ਨਿੱਜੀ ਸਕੂਲਾਂ ‘ਤੇ ਫੀਸ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਨਿੱਜੀ ਸਕੂਲ ਨਵੇਂ ਸੈਸ਼ਨ ‘ਚ ਫੀਸ ਨਹੀਂ ਵਧਾ ਸਕੇਗਾ। ਮੌਜੂਦਾ ਫੀਸ ਹੀ ਜਾਰੀ ਰੱਖੀ ਜਾਵੇਗੀ। ਇਸ ਦੇ ਨਾਲ ਹੀ ਨਿੱਜੀ ਸਕੂਲ ਮਾਪਿਆਂ ਨੂੰ ਆਪਣੀ ਦੱਸੀ ਹੋਈ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬਲਕਿ ਹੁਣ ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦੁਕਾਨ ਤੋਂ ਵਰਦੀਆਂ ਤੇ ਕਿਤਾਬਾਂ ਖਰੀਦ ਸਕਣਗੇ। ਮਾਨ ਨੇ ਕਿਹਾ ਕਿ ਮਾਪਿਆਂ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਵਿੱਦਿਆ ਤੀਜਾ ਨੇਤਰ ਹੈ ਤੇ ਇਸ ‘ਤੇ ਹਰੇਕ ਵਿਦਿਆਰਥੀ ਦਾ ਹੱਕ ਹੈ।
