Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਾਭਾ ‘ਚ ਵਾਪਰੀ ਦਿਲ ਕੰਬਾਊ ਘਟਨਾ, ਕੰਧ ਨਾਲ ਮਾਰ ਕੇ 3 ਮਹੀਨਿਆਂ ਦੀ ਧੀ ਦਾ ਕਤਲ

ਨਾਭਾ : ਪਾਂਡੂਸਰ ਇਲਾਕੇ ‘ਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ, ਜਿਥੇ ਮਾਪਿਆਂ ਨੇ ਆਪਣੀ 3 ਮਹੀਨਿਆਂ ਦੀ ਧੀ ਦਾ ਕਤਲ ਕਰ ਦਿੱਤਾ। ਮਿ੍ਤਕ ਬੱਚੀ ਦੀ ਪਛਾਣ ਪਰੀ ਵਜੋਂ ਹੋਈ ਹੈ। ਬੱਚੀ ਦੇ ਦਾਦੀ-ਦਾਦੇ ਦੇ ਦੋਸ਼ ਹਨ ਕਿ ਬੱਚੀ ਦਾ ਪਿਤਾ ਨਸ਼ੇ ਕਰਨ ਦਾ ਆਦੀ ਹੈ। ਮੰਗਲਵਾਰ ਰਾਤ ਪਤੀ-ਪਤਨੀ ਆਪਣੀ ਬੱਚੀ ਨਾਲ ਕਮਰੇ ਵਿਚ ਸਨ ਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਬੱਚੀ ਦਾ ਕਤਲ ਕਰ ਦਿੱਤਾ। ਜਦੋਂ ਬੱਚੀ ਦੇ ਦਾਦਾ-ਦਾਦੀ ਨੇ ਅੰਦਰ ਜਾ ਕੇ ਦੇਖਿਆ ਤਾਂ ਬੱਚੀ ਲਹੂ-ਲੁਹਾਣ ਹੋਈ ਫਰਸ਼ ‘ਤੇ ਡਿੱਗੀ ਪਈ ਸੀ ਜਿਸ ਨੂੰ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਬੱਚੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦੁਨੀਆ ਨੂੰ ਅਲਵਿਦਾ ਆਖ ਗਈ।

ਮਿ੍ਤਕ ਬੱਚੀ ਪਰੀ ਦੀ ਦਾਦੀ ਮੋਨਾ ਰਾਣੀ ਅਤੇ ਦਾਦਾ ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਹੈ ਅਤੇ ਉਹ ਅਕਸਰ ਹੀ ਉਸ ਨੂੰ ਨਸ਼ਾ ਕਰਨ ਤੋਂ ਰੋਕਦੇ ਸਨ ਪਰ ਮੰਗਲਵਾਰ ਰਾਤ ਬੰਦ ਕਮਰੇ ਵਿਚ ਪਤੀ-ਪਤਨੀ ‘ਚ ਕੀ ਗੱਲ ਹੋਈ, ਉਨ੍ਹਾਂ ਨੂੰ ਨਹੀਂ ਪਤਾ ਪਰ ਜਦੋਂ ਕਮਰੇ ਵਿਚ ਪੈ ਰਿਹਾ ਰੌਲਾ-ਰੱਪਾ ਸੁਣਿਆ ਤਾਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਨੰਨ੍ਹੀ ਬੱਚੀ ਪਰੀ ਖੂਨ ਨਾਲ ਲੱਥਪੱਥ ਫਰਸ਼ ‘ਤੇ ਡਿੱਗੀ ਪਈ ਸੀ। ਉਹ ਬੱਚੀ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਬੱਚੀ ਦੀ ਮੌਤ ਹੋ ਗਈ। ਇਸੇ ਦੌਰਾਨ ਉਨ੍ਹਾਂ ਦੀ ਨੰੂਹ ਤੇ ਪੁੱਤਰ ਘਰੋਂ ਫਰਾਰ ਹੋ ਗਏ। ਉਨ੍ਹਾਂ ਦੀ ਮੰਗ ਹੈ ਕਿ ਦੋਵਾਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਭਾਵੇਂ ਸਾਡਾ ਉਨ੍ਹਾਂ ਨਾਲ ਖੂਨ ਦਾ ਰਿਸ਼ਤਾ ਹੈ ਪਰ ਹੁਣ ਖ਼ੂਨ ਦਾ ਰਿਸ਼ਤਾ ਪਾਣੀ ਹੋ ਗਿਆ ਹੈ ਕਿਉਂਕਿ ਨੰਨ੍ਹੀ ਬੱਚੀ ਸਾਡੀ ਜਿਗਰ ਦਾ ਟੁਕੜਾ ਸੀ, ਜਿਸ ਨੂੰ ਬੜੇ ਚਾਵਾਂ ਨਾਲ ਪਾਲਿਆ ਸੀ।

ਇਸ ਮੌਕੇ ਐੱਸਐੱਚਓ ਰਾਕੇਸ਼ ਕੁਮਾਰ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦਾ ਬਿਆਨਾਂ ਦੇ ਆਧਾਰ ‘ਤੇ ਪਰਚਾ ਦਰਜ ਕਰ ਰਹੇ ਹਾਂ, ਪਤੀ-ਪਤਨੀ ਫ਼ਰਾਰ ਹਨ ਪੁਲਿਸ ਵੱਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਦਲਿਆ ਸਰਕਾਰੀ ਸਕੂਲਾਂ ਦਾ ਸਮਾਂ, ਕੱਲ੍ਹ ਤੋਂ ਇਸ ਸਮੇਂ ਖੁੱਲ੍ਹਣਗੇ ਸਕੂਲ

Read Next

ਨਮ ਅੱਖਾਂ ਨਾਲ ਦਿੱਤੀ ਮੱਖਣ ਸਿੰਘ ਕੰਗਾਂ ਨੂੰ ਅੰਤਿਮ ਵਿਦਾਇਗੀ, ਪੈਟਰੋਲ ਪੰਪ ‘ਤੇ 6 ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਉਤਾਰਿਆ ਸੀ ਮੌਤ ਦੇ ਘਾਟ