Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਨਮ ਅੱਖਾਂ ਨਾਲ ਦਿੱਤੀ ਮੱਖਣ ਸਿੰਘ ਕੰਗਾਂ ਨੂੰ ਅੰਤਿਮ ਵਿਦਾਇਗੀ, ਪੈਟਰੋਲ ਪੰਪ ‘ਤੇ 6 ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਉਤਾਰਿਆ ਸੀ ਮੌਤ ਦੇ ਘਾਟ

ਰਾਹੋਂ : ਪੁਲਿਸ ਥਾਣਾ ਰਾਹੋਂ ਦੇ ਅਧੀਨ ਆਉਦੇ ਪਿੰਡ ਮੱਲਪੁਰ ਦੇ ਭੱਲਾ ਪੈਟਰੋਪ ਪੰਪ ’ਤੇ ਸਫਾਰੀ ਗੱਡੀ ਵਿਚ ਸਵਾਰ ਹੋ ਕੇ ਆਏ 6 ਨਕਾਬਪੋਸ਼ਾਂ ਵੱਲੋਂ ਮੱਖਣ ਸਿੰਘ (36) ’ਤੇ ਅੰਧਾਧੁੰਧ ਫਾਇਰਿੰਗ ਕਰਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਸੀ। ਅੱਜ ਨਮ ਅੱਖਾਂ ਨਾਲ ਮੱਖਣ ਸਿੰਘ ਕੰਗਾ ਦਾ ਅੰਤਿਮ ਸੰਸਕਾਰ ਪਿੰਡ ਕੰਗ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਮੱਖਣ ਸਿੰਘ ਕੰਗ ਦੇ 9 ਸਾਲਾ ਬੇਟੇ ਦਿਲਜ਼ਾਨ ਸਿੰਘ ਅਤੇ ਭਰਾ ਕੁਲਦੀਪ ਸਿੰਘ ਵੱਲੋਂ ਚਿਖਾ ਨੂੰ ਅਗਨੀ ਭੇਂਟ ਕਰਨ ਦੀ ਰਸਮ ਅਦਾ ਕੀਤੀ। ਜ਼ਿਕਰਯੋਗ ਹੈ ਕਿ ਮੱਖਣ ਸਿੰਘ ਦੇ ਭਰਾ ਕੁਲਦੀਪ ਸਿੰਘ ਦੇ ਵਿਦੇਸ਼ ਤੋਂ ਪਰਤਣ ’ਤੇ ਹੀ ਮੱਖਣ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਸੀ। ਅਣਪਛਾਤੇ ਹਮਲਾਵਰਾਂ ਵੱਲੋਂ ਮੱਖਣ ਸਿੰਘ ਨੂੰ 26 ਦੇ ਕਰੀਬ ਗੋਲੀਆਂ ਮਾਰੀਆਂ ਦੱਸੀਆਂ ਜਾਂਦੀਆਂ ਹਨ। ਅੱਜ ਅੰਤਿਮ ਯਾਤਰਾ ਵਿਚ ਸ਼ਾਮਲ ਹਰੇਕ ਇਨਸਾਨ ਦੀਆਂ ਅੱਖਾਂ ਵਿਚ ਅੱਥਰੂ ਸਨ। ਸਾਰੇ ਲੋਕ ਪੁਲਿਸ ਤੋਂ ਮੱਖਣ ਸਿੰਘ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਗਿ੍ਰਫ਼ਤਾਰ ਕਰਨ ਦੀ ਮੰਗ ਵੀ ਕਰ ਰਹੇ ਸਨ।

ਮੇਰਾ ਵੀਰ ਤਾਂ ਸਾਡੇ ਤੋਂ ਵਿਛੜ ਗਿਆ, ਗੈਂਗ ਕਿਸੇ ਹੋਰ ਦਾ ਘਰ ਨਾ ਉਜਾੜਨ : ਕੁਲਦੀਪ ਸਿੰਘ

ਮੱਖਣ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਭਰਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਮੇਰਾ ਵੀਰ ਤਾਂ ਸਾਡੇ ਤੋਂ ਵਿਛੜ ਗਿਆ ਪਰ ਇਹ ਖਤਰਨਾਕ ਗੈਂਗ ਕਿਸੇ ਹੋਰ ਦਾ ਘਰ ਨਾ ਉਜਾੜੇ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਜਲਵਾਹਾ ਵੱਲੋਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਮੱਖਣ ਸਿੰਘ ਦੇ ਕਾਤਲ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਬਹੁਤ ਸੰਜੀਦਗੀ ਨਾਲ ਕਥਿਤ ਹਮਲਾਵਰਾਂ ਦੀ ਭਾਲ ਕਰ ਰਿਹਾ ਹੈ।

ਮੱਖਣ ਸਿੰਘ ਅਤੇ ਪਰਿਵਾਰ ਦੇ ਅਮਰੀਕਾ ਜਾਣ ਵਾਸਤੇ ਕਾਗਜ਼ ਤਿਆਰ ਕੀਤੇ ਸਨ : ਕੁਲਦੀਪ ਸਿੰਘ

ਕੁਲਦੀਪ ਸਿੰਘ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਸ ਨੇ ਆਪਣੇ ਭਰਾ ਮੱਖਣ ਸਿੰਘ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਨੰੂ ਅਮਰੀਕਾ ਸੱਦਣ ਵਾਸਤੇ ਕਾਗਜ ਤਿਆਰ ਕੀਤੇ ਸਨ। ਥੋੜ੍ਹੇ ਸਮੇਂ ਬਾਅਦ ਹੀ ਮੱਖਣ ਨੇ ਆਪਣੇ ਪਰਿਵਾਰ ਸਮੇਤ ਅਮਰੀਕਾ ਚਲੇ ਜਾਣਾ ਸੀ ਪਰ ਕਾਤਲਾਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਕਥਿਤ ਮੁਲਜ਼ਮਾਂ ਨੂੰ ਫੜ ਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ ਅਤੇ ਬਣਦਾ ਕਤਲ ਦਾ ਮੁਕੱਦਮਾ ਚਲਾਇਆ ਜਾਵੇ।

ਅੰਤਿਮ ਸੰਸਕਾਰ ਸਮੇਂ ਇਹ ਸਨ ਹਾਜ਼ਰ

ਮੱਖਣ ਸਿੰਘ ਦੀ ਅੰਤਮ ਯਾਤਰਾ ਵਿਚ ਵਿਧਾਇਕ ਅੰਗਦ ਸਿੰਘ, ਚਮਨ ਸਿੰਘ ਭਾਨਮਜਾਰਾ, ਸਤਨਾਮ ਸਿੰਘ ਜਲਵਾਹਾ, ਮਨਦੀਪ ਸਿੰਘ ਅਟਵਾਲ, ਯੋਧਵੀਰ ਕੰਗ, ਬਲਵਿੰਦਰ ਸਿੰਘ ਰਾਹੋਂ, ਕੁਲਦੀਪ ਸਿੰਘ, ਜਥੇਦਾਰ ਮਹਿੰਦਰ ਸਿੰਘ, ਮੱਖਣ ਦੀ ਭੈਣ ਸੁਰਿੰਦਰ ਕੌਰ, ਮੱਖਣ ਦੀ ਪਤਨੀ ਅੰਕਿਤਾ ਰਾਣੀ, ਮਾਸਟਰ ਗੁਰਪਾਲ ਸਿੰਘ, ਗੁਰਮੀਤ ਸਿੰਘ ਸਰਪੰਚ, ਮੱਖਣ ਸਿੰਘ ਦੀ ਤਿੰਨ ਸਾਲ ਦੀ ਬੇਟੀ ਦਿਲਰਾਜ ਕੌਰ, ਬੇਟਾ ਦਿਲਜਾਨ ਸਿੰਘ, ਬਲਕਾਰ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਗਿਆਨ ਕੌਰ, ਤਜਿੰਦਰ ਸਿੰਘ, ਡਾ. ਗੁਰਨਾਮ ਸਿੰਘ ਸੈਣੀ, ਸਤਨਾਮ ਸਿੰਘ ਭਾਰਟਾ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਗੁਰਬਖਸ਼ ਸਿੰਘ ਖਾਲਸਾ, ਜਸਵਿੰਦਰ ਸਿੰਘ ਕੰਗ, ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਬਿੱਟਾ, ਉਂਕਾਰ ਸਿੰਘ ਕੰਗ, ਹਰਜੋਤ ਸਿੰਘ, ਸੁਰਜੀਤ ਸਿੰਘ ਰਾਏ, ਹਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਸਿਆਸੀ ਜਥੇਬੰਦੀਆਂ ਦੇ ਅਹੁਦੇਦਾਰ ਪਰਿਵਾਰਕ ਰਿਸ਼ਤੇਦਾਰ ਸੱਜਣ ਮਿੱਤਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਨਾਭਾ ‘ਚ ਵਾਪਰੀ ਦਿਲ ਕੰਬਾਊ ਘਟਨਾ, ਕੰਧ ਨਾਲ ਮਾਰ ਕੇ 3 ਮਹੀਨਿਆਂ ਦੀ ਧੀ ਦਾ ਕਤਲ

Read Next

ਪੰਜਾਬ ਨੂੰ ਅਜੇ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ, ਜੇਬ ‘ਤੇ ਨਹੀਂ ਪਵੇਗਾ ਵਾਧੂ ਬੋਝ, ਪੁਰਾਣਾ ਟੈਰਿਫ ਰਹੇਗਾ ਜਾਰੀ