Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ਨੂੰ ਅਜੇ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ, ਜੇਬ ‘ਤੇ ਨਹੀਂ ਪਵੇਗਾ ਵਾਧੂ ਬੋਝ, ਪੁਰਾਣਾ ਟੈਰਿਫ ਰਹੇਗਾ ਜਾਰੀ

ਚੰਡੀਗਡ਼੍ਹ : ਫਿਲਹਾਲ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਉਡੀਕ ਕਰਨੀ ਪਵੇਗੀ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ 2022-23 ਲਈ ਆਪਣਾ ਟੈਰਿਫ ਪਲਾਨ ਜਾਰੀ ਕਰ ਦਿੱਤਾ ਹੈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2022-23 ਲਈ ਟੈਰਿਫ/ਚਾਰਜਾਂ ਵਾਲੇ ਟੈਰਿਫ ਆਰਡਰ ਜਾਰੀ ਕੀਤੇ ਹਨ। ਵਿੱਤੀ ਸਾਲ 2022-23 ਲਈ ਕਮਿਸ਼ਨ ਨੇ ਪੀਐੱਸਪੀਸੀਐੱਲ ਦਾ ਏਆਰਆਰ 36237.65 ਕਰੋਡ਼ ਰੁਪਏ ’ਤੇ ਨਿਰਧਾਰਤ ਕੀਤਾ ਹੈ ਜਿਸ ਵਿਚ ਪੀਐੱਸਟੀਸੀਐੱਲ ਦਾ 1492.56 ਕਰੋਡ਼ ਰੁਪਏ ਦਾ ਏਆਰਆਰ ਸ਼ਾਮਲ ਹੈ ਜਿਸ ਦੀ ਟੈਰਿਫ ਰਾਹੀਂ ਵਸੂਲੀ ਕੀਤੀ ਜਾਵੇਗੀ। ਕਮਿਸ਼ਨ ਵਰਤੋਂ ਦੀ ਸੰਚਾਲਨ ਕੁਸ਼ਲਤਾ, ਵਚਨਬੱਧਤਾਵਾਂ ਅਤੇ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ ਖਪਤਕਾਰਾਂ ਦੇ ਹਿੱਤਾਂ ਪ੍ਰਤੀ ਸੁਚੇਤ ਹੈ ਜੋ ਇਸ ਦੀਆਂ ਮਾਲੀਆ ਲੋਡ਼ਾਂ ਦੇ ਬਰਾਬਰ ਹੈ। ਕਮਿਸ਼ਨ ਇਸ ਤੱਥ ਤੋਂ ਵੀ ਜਾਣੂ ਹੈ ਕਿ ਸੂਬਾ ਅਤੇ ਦੇਸ਼ ਕੋਵਿਡ-19 ਮਹਾਮਾਰੀ ਦੇ ਦੋ ਸਾਲਾਂ ਦੇ ਪ੍ਰਭਾਵ ਤੋਂ ਉੱਭਰ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਕਾਫ਼ੀ ਆਰਥਿਕ ਸੰਕਟ ਪੈਦਾ ਹੋਇਆ ਹੈ। ਇਸ ਤਰ੍ਹਾਂ ਸਾਰੇ ਖੇਤਰਾਂ ਵਿਚ ਸਥਿਰਤਾ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਖੇਤਰ, ਖੇਤੀਬਾਡ਼ੀ, ਵਪਾਰਕ ਉਦਮਾਂ ਅਤੇ ਉਦਯੋਗ ਜੋ ਕਿ ਸਭ ਤੋਂ ਵੱਧ ਰੁਜ਼ਗਾਰ ਦੇਣ ਵਾਲਾ ਸਭ ਤੋਂ ਵੱਡਾ ਖਪਤਕਾਰ ਖੇਤਰ ਹੈ, ਨੂੰ ਵੀ ਵਰਤੋਂ ਸਬੰਧੀ ਮਾਲੀਆ ਜ਼ਰੂਰਤਾਂ ਨੂੰ ਨਿਰਧਾਰਤ ਕਰਦੇ ਸਮੇਂ ਧਿਆਨ ਵਿਚ ਰੱਖਿਆ ਗਿਆ ਹੈ। ਕਮਿਸ਼ਨ ਨੇ ਖਪਤਕਾਰਾਂ ’ਤੇ ਕੋਈ ਵਾਧੂ ਬੋਝ ਪਾਏ ਬਿਨਾਂ ਵਰਤੋਂ ਲਈ ਵਿਹਾਰਕ ਮਾਲੀਆ ਮਾਡਲ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਹੈ।

ਐਲਾਨੇ ਗਏ ਟੈਰਿਫ ਤੋਂ ਨੈੱਟ ਸਰਪਲੱਸ ਨਿਯਮਿਤ ਕਰਨ ਤੋਂ ਬਾਅਦ ਮੌਜੂਦਾ ਸਾਲ ਤਕ 36149.60 ਕਰੋਡ਼ ਦੇ ਕੁੱਲ ਮਾਲੀਏ ਦੀ ਉਮੀਦ ਹੈ। 88.05 ਕਰੋਡ਼ ਰੁਪਏ ਦੇ ਬਕਾਇਆ ਅੰਤਰ ਨੂੰ ਵਿੱਤੀ ਸਾਲ 2023-24 ਲਈ ਟੈਰਿਫ ਦੇ ਨਿਰਧਾਰਨ ਸਮੇਂ ਨਿਯਮਿਤ ਕੀਤਾ ਜਾਵੇਗਾ।

ਇਸ ਤਰ੍ਹਾਂ ਰਹਿਣਗੀਆਂ ਬਿਜਲੀ ਦਰਾਂ

ਦੋ ਕਿਲੋਵਾਟ ਤੱਕ 

ਘਰੇਲੂ ਯੂਨਿਟ ਦਰ 1 ਤੋਂ 100 ਰੁਪਏ 3.49

101 ਤੋਂ 300 ਤੱਕ 2 ਕਿਲੋਵਾਟ ਤੱਕ 5.84 ਰੁਪਏ

301 ਪਲੱਸ 7.30 ਰੁਪਏ

2 ਤੋਂ 7 ਕਿਲੋਵਾਟ ਤੱਕ

1 ਤੋਂ 100 ਰੁਪਏ 3.74

101 ਤੋਂ 300 ਰੁਪਏ 5.84

301 ਪਲੱਸ 7.30 ਰੁਪਏ

7 ਤੋਂ 50 ਕਿਲੋਵਾਟ ਤੱਕ

1 ਤੋਂ 100 ਰੁਪਏ 4.64

101 ਤੋਂ 300 ਰੁਪਏ 6.50

301 ਪਲੱਸ 7.50 ਰੁਪਏ

Vinkmag ad
Share Our Daily Posts

News Desk

Read Previous

ਨਮ ਅੱਖਾਂ ਨਾਲ ਦਿੱਤੀ ਮੱਖਣ ਸਿੰਘ ਕੰਗਾਂ ਨੂੰ ਅੰਤਿਮ ਵਿਦਾਇਗੀ, ਪੈਟਰੋਲ ਪੰਪ ‘ਤੇ 6 ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਉਤਾਰਿਆ ਸੀ ਮੌਤ ਦੇ ਘਾਟ

Read Next

ਯਾਤਰੀਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ ਭਰੇਗੀ ਕਤਰ ਏਅਰਵੇਜ਼ ਦੀ ਫਲਾਈਟ, ਸ਼ਡਿਊਲ ਜਾਰੀ