Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਯਾਤਰੀਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ ਭਰੇਗੀ ਕਤਰ ਏਅਰਵੇਜ਼ ਦੀ ਫਲਾਈਟ, ਸ਼ਡਿਊਲ ਜਾਰੀ

ਅੰਮ੍ਰਿਤਸਰ : ਸਾਢੇ ਤਿੰਨ ਮਹੀਨਿਆਂ ਦੀ ਉਡੀਕ ਤੋਂ ਬਾਅਦ ਆਖ਼ਰ ਇਕ ਅਪ੍ਰੈਲ ਤੋਂ ਦੋਹਾ ਲਈ ਡਾਇਰੈਕਟ ਫਲਾਈਟ ਫਿਰ ਤੋਂ ਉਡਾਣ ਭਰੇਗੀ। ਕਤਰ ਏਅਰਵੇਜ਼ ਨੇ ਇਸ ਫਲਾਈਟ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਧੀ ਫਲਾਈਟ ਜ਼ਰੀਏ ਇਥੇ ਯਾਤਰੀਆਂ ਦੇ ਸਮੇਂ ’ਚ ਬਚਤ ਹੋਵੇਗੀ, ਉਥੇ ਉਨ੍ਹਾਂ ਦਾ ਕਿਰਾਇਆ ਵੀ ਘੱਟ ਲੱਗੇਗਾ। ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਫਲਾਈਟ ਦਿੱਲੀ ਤੋਂ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਯਾਦ ਰਹੇ ਕਿ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਭਾਰਤ ਸਰਕਾਰ ਵੱਲੋਂ ਬਬਲ ਏਅਰਵੇਜ਼ ਤਹਿਤ ਕੀਤੇ ਗਏ ਸਮਝੌਤੇ ਤਹਿਤ ਦਿੱਲੀ ਤੋਂ ਫਲਾਈਟ ਦੀ ਆਗਿਆ ਦਿੱਤੀ ਗਈ ਸੀ ਅਤੇ ਅੰਮ੍ਰਿਤਸਰੋਂ ਇਸ ਨੂੰ ਰੱਦ ਕਰ ਦਿੱਤਾ ਸੀ।

ਤਿੰਨ ਘੰਟੇ 40 ਮਿੰਟ ’ਚ ਤੈਅ ਹੋਵੇਗਾ ਸਫਰ

ਦੋਹਾ ਲਈ ਡਾਇਰੈਕਟ ਫਲਾਈਟ ਦਾ ਸਫਰ ਸਿਰਫ ਤਿੰਨ ਘੰਟੇ 40 ਮਿੰਟ ਵਿਚ ਪੂਰਾ ਹੋ ਜਾਵੇਗਾ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਫਲਾਈਟ ਦਾ ਸਮਾਂ ਰਾਤ ਦਾ ਰਹੇਗਾ। ਅਜਿਹੇ ’ਚ ਬਹੁਤ ਆਸਾਨੀ ਨਾਲ ਦੋਹਾ ਤੋਂ ਵੀ ਅੱਪ-ਡਾਊਨ ਕੀਤਾ ਜਾ ਸਕਦਾ ਹੈ। ਕੋਰੋਨਾ ਕਾਰਨ ਫਲਾਈਟ ਸਤੰਬਰ 2021 ਤਕ ਰੋਜ਼ਾਨਾ ਉਡਾਣ ਭਰਦੀ ਸੀ ਪਰ ਅਕਤੂਬਰ ’ਚ ਇਨ੍ਹਾਂ ਦੀ ਗਿਣਤੀ ਘਟ ਕੇ ਹਫਤੇ ਵਿਚ ਤਿੰਨ ਦਿਨ ਕਰ ਦਿੱਤੀ ਗਈ। ਇਸ ਤੋਂ ਬਾਅਦ 15 ਦਸੰਬਰ 2021 ਨੂੰ ਫਲਾਈਟ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੇਵਲ ਦਿੱਲੀ ਤੋਂ ਫਲਾਈਟ ਮਿਲ ਰਹੀ ਸੀ। ਸ਼ਡਿਊਲ ਮੁਤਾਬਕ ਪਹਿਲੀ ਅਪ੍ਰੈਲ ਤੋਂ ਦੋਹਾ ਤੋਂ ਫਲਾਈਟ ਉਡਾਣ ਭਰਕੇ ਦੋ ਅਪ੍ਰੈਲ ਰਾਤ 2.10 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇਗੀ। ਇਸੇ ਤਰ੍ਹਾਂ ਦੋ ਅਪ੍ਰੈਲ ਸਵੇਰੇ 3.20 ਵਜੇ ਫਲਾਈਟ ਦੋਹਾ ਲਈ ਉਡਾਣ ਭਰੇਗੀ।

Vinkmag ad
Share Our Daily Posts

News Desk

Read Previous

ਪੰਜਾਬ ਨੂੰ ਅਜੇ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ, ਜੇਬ ‘ਤੇ ਨਹੀਂ ਪਵੇਗਾ ਵਾਧੂ ਬੋਝ, ਪੁਰਾਣਾ ਟੈਰਿਫ ਰਹੇਗਾ ਜਾਰੀ

Read Next

ਹੁਣ ਕਾਰ ‘ਚ ਜਲੰਧਰ ਤੋਂ ਪਠਾਨਕੋਟ ਜਾਣ ‘ਤੇ 325 ਰੁਪਏ ਦਾ ਟੋਲ, ਲਾਡੋਵਾਲ ਟੋਲ ਪਲਾਜ਼ਾ ‘ਤੇ ਫਿਲਹਾਲ ਰਾਹਤ