Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਹੁਣ ਕਾਰ ‘ਚ ਜਲੰਧਰ ਤੋਂ ਪਠਾਨਕੋਟ ਜਾਣ ‘ਤੇ 325 ਰੁਪਏ ਦਾ ਟੋਲ, ਲਾਡੋਵਾਲ ਟੋਲ ਪਲਾਜ਼ਾ ‘ਤੇ ਫਿਲਹਾਲ ਰਾਹਤ

ਜਲੰਧਰ : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 1 ਅਪ੍ਰੈਲ ਤੋਂ ਟੋਲ ਟੈਕਸ ਦੀਆਂ ਦਰਾਂ ਵਧਾ ਦਿੱਤੀਆਂ ਹਨ। ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਚਹੁੰ-ਮਾਰਗੀ ‘ਤੇ ਇਕ ਦਿਨ ‘ਚ ਆਪਣੀ ਕਾਰ ‘ਚ ਜਾਣਾ ਆਉਣਾ ਹੁਣ ਮਹਿੰਗਾ ਹੋ ਜਾਵੇਗਾ। ਜਲੰਧਰ ਤੋਂ ਪਠਾਨਕੋਟ ਤੱਕ ਆਪਣੀ ਕਾਰ ਵਿੱਚ ਸਫਰ ਕਰਨ ਵਾਲੇ ਅਤੇ ਇੱਕ ਦਿਨ ਵਿੱਚ ਵਾਪਸ ਆਉਣ ਵਾਲੇ ਲੋਕਾਂ ਨੂੰ ਕੁੱਲ 325 ਰੁਪਏ ਦਾ ਟੋਲ ਟੈਕਸ ਦੇਣਾ ਪਵੇਗਾ।

ਜਲੰਧਰ ਪਠਾਨਕੋਟ ਹਾਈਵੇ ‘ਤੇ ਪਹਿਲਾ ਟੋਲ ਟੈਕਸ ਬੈਰੀਅਰ ਟਾਂਡਾ ਨੇੜੇ ਚੌਲਾਂਗ ਵਿਖੇ ਹੈ। ਦੂਜਾ ਟੋਲ ਟੈਕਸ ਬੈਰੀਅਰ ਮੁਕੇਰੀਆਂ ਤੋਂ ਅੱਗੇ ਹਰਸਾ ਮਾਨਸਰ ਵਿਖੇ ਹੈ। ਦੋਵਾਂ ਥਾਵਾਂ ‘ਤੇ ਟੋਲ ਟੈਕਸ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ। NHAI ਜਲੰਧਰ ਦੇ ਪ੍ਰੋਜੈਕਟ ਡਾਇਰੈਕਟਰ ਹਰਮੇਸ਼ ਮਿੱਤਲ ਨੇ ਦੱਸਿਆ ਕਿ ਚੌਲਾਂਗ ਵਿੱਚ ਟੋਲ ਟੈਕਸ ਬੈਰੀਅਰ ‘ਤੇ ਇੱਕ ਕਾਰ, ਜੀਪ, ਵੈਨ ਦੇ ਇੱਕ ਵਾਰੀ ਸਫ਼ਰ ਲਈ ਇੱਕ ਸੌ ਰੁਪਏ ਅਤੇ ਉਸੇ ਦਿਨ ਵਾਪਸੀ ਲਈ ਡੇਢ ਸੌ ਰੁਪਏ ਦੇਣੇ ਹੋਣਗੇ। ਇਸੇ ਤਰ੍ਹਾਂ ਹਰਸਾ ਮਾਨਸਰ ਵਿੱਚ ਕਾਰ, ਜੀਪ, ਵੈਨ ਦੇ ਸਿੰਗਲ ਟਰਿੱਪ ਲਈ 120 ਰੁਪਏ ਅਤੇ ਉਸੇ ਦਿਨ ਵਾਪਸੀ ਲਈ 175 ਰੁਪਏ ਟੋਲ ਟੈਕਸ ਵਜੋਂ ਅਦਾ ਕਰਨਾ ਹੋਵੇਗਾ।

ਜਲੰਧਰ ਤੋਂ ਲੁਧਿਆਣਾ ਤੱਕ ਪੁਰਾਣੀਆਂ ਦਰਾਂ ਲਾਗੂ

ਖਾਸ ਗੱਲ ਇਹ ਹੈ ਕਿ ਫਿਲਹਾਲ ਲੁਧਿਆਣਾ ਵੱਲ ਜਾਣ ਵਾਲੇ ਲੋਕਾਂ ਨੂੰ ਪੁਰਾਣੇ ਰੇਟਾਂ ‘ਤੇ ਹੀ ਟੋਲ ਟੈਕਸ ਦੇਣਾ ਪਵੇਗਾ। ਲਾਡੋਵਾਲ ਟੋਲ ਪਲਾਜ਼ਾ ਤੋਂ ਉਪਰ ਟੋਲ ਟੈਕਸ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਹਰ ਸਾਲ ਸਤੰਬਰ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ ‘ਤੇ ਰੇਟਾਂ ਨੂੰ ਸੋਧਿਆ ਜਾਂਦਾ ਹੈ। ਇਸ ਕਾਰਨ ਅਗਲੇ ਛੇ ਮਹੀਨਿਆਂ ਤੱਕ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਟੈਕਸ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਪਿਛਲੇ ਸਮੇਂ ਵਿੱਚ ਕਿਸਾਨਾਂ ਨੇ ਟੋਲ ਟੈਕਸ ਵਿੱਚ ਵਾਧੇ ਦਾ ਵਿਰੋਧ ਕੀਤਾ ਸੀ।

Vinkmag ad
Share Our Daily Posts

News Desk

Read Previous

ਯਾਤਰੀਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ ਭਰੇਗੀ ਕਤਰ ਏਅਰਵੇਜ਼ ਦੀ ਫਲਾਈਟ, ਸ਼ਡਿਊਲ ਜਾਰੀ

Read Next

ਪੰਜਾਬ ਪੁਲਿਸ ਦੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ, ਨਾ ਕਰੋ ਇਹ ਕੰਮ…