Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੰਜਾਬ ਪੁਲਿਸ ਦੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ, ਨਾ ਕਰੋ ਇਹ ਕੰਮ…

ਚੰਡੀਗੜ੍ਹ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਲਗਾਤਾਰ ਨਵੇਂ ਫੈਸਲੇ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਦਾ ਇਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿਚ ਪੰਜਾਬ ‘ਚ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ‘ਤੇ ਤੁਰੰਤ ਸਾਇਰਨ-ਹੂਟਰ ਉਤਾਰਨ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਦੇ ਬੱਚਿਆਂ ਦੀ ਕਾਰ ’ਤੇ ਸਾਇਰਨ ਹੂਟਰ ਲੱਗਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਭੇਜ ਦਿੱਤੇ ਹਨ। ਪੱਤਰ ਵਿੱਚ ਕਿਹਾ ਗਿਆ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ ‘ਤੇ ਹੂਟਰ-ਸਾਈਰਨ ਲਗਾਏ ਹੋਏ ਹਨ। ਹੂਟਰ ਵੱਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਏਡੀਜੀਪੀ ਟਰੈਫਿਕ ਨੇ ਪੁਲਿਸ ਕਮਿਸ਼ਨਰ ਤੇ ਐਸਐਸਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਨੂੰ ਤੁਰੰਤ ਸੁਚੇਤ ਕਰਨ ਕਿ ਉਹ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਹੂਟਰ ਤੇ ਸਾਇਰਨ ਬੰਦ ਕਰਵਾਉਣ।

Vinkmag ad
Share Our Daily Posts

News Desk

Read Previous

ਹੁਣ ਕਾਰ ‘ਚ ਜਲੰਧਰ ਤੋਂ ਪਠਾਨਕੋਟ ਜਾਣ ‘ਤੇ 325 ਰੁਪਏ ਦਾ ਟੋਲ, ਲਾਡੋਵਾਲ ਟੋਲ ਪਲਾਜ਼ਾ ‘ਤੇ ਫਿਲਹਾਲ ਰਾਹਤ

Read Next

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਰੋਕਣਾ ਆਸਾਨ ਨਹੀਂ, ਕਮੇਟੀ ਬਣਾ ਕੇ ਕਾਨੂੰਨ ਬਣਾਉਣਾ ਪਵੇਗਾ