Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਰਾਤ ਵੇਲੇ ਘਰ ਆਉਣ ਤੋਂ ਮਨ੍ਹਾਂ ਕਰਨ ‘ਤੇ ਵਿਅਕਤੀ ਦੀ ਕੀਤੀ ਬੇਰਹਿਮੀ ਨਾਲ ਹੱਤਿਆ

ਅੰਮਿ੍ਤਸਰ :ਥਾਣਾ ਬਿਆਸ ਅਧੀਨ ਪੈਂਦੇ ਪਿੰਡ ਫੇਰੂਮਾਨ ‘ਚ ਸਥਿਤ ਇੱਟਾਂ ਭੱਠੇ ‘ਤੇ ਇਕ ਵਿਅਕਤੀ ਦੀ ਸਿਰਫ਼ ਇਸ ਲਈ ਹੱਤਿਆ ਕਰ ਦਿੱਤੀ ਗਈ, ਕਿਉਂਕਿ ਉਸ ਨੇ ਇਕ ਵਿਅਕਤੀ ਨੂੰ ਰਾਤ ਵੇਲੇ ਘਰ ਆਉਣ ਤੋਂ ਮਨ੍ਹਾਂ ਕੀਤਾ ਸੀ। ਥਾਣਾ ਬਿਆਸ ‘ਚ ਦਰਜ ਕਰਵਾਏ ਬਿਆਨਾਂ ‘ਚ ਲਵਪ੍ਰਰੀਤ ਸਿੰਘ ਵਾਸੀ ਐੱਨਐੱਨਸੀ ਭੱਠਾ ਪਿੰਡ ਫੇਰੂਮਾਨ ਨੇ ਦੱਸਿਆ ਕਿ ਉਸ ਦੇ ਪਿਤਾ ਰਜਿੰਦਰ ਸਿੰਘ (45) ਭੱਠੇ ‘ਤੇ ਨਿਕਾਸੀ ਦਾ ਕੰਮ ਕਰਦੇ ਸਨ। ਬੁੱਧਵਾਰ ਰਾਤ ਕਰੀਬ 9 ਵਜੇ ਉਹ ਆਪਣੇ ਪਿਤਾ ਰਜਿੰਦਰ ਸਿੰਘ ਤੇ ਮਾਤਾ ਰਾਜ ਕੌਰ ਨਾਲ ਭੱਠੇ ‘ਤੇ ਸਥਿਤ ਘਰ ‘ਚ ਮੌਜੂਦ ਸੀ। ਇਸ ਦੌਰਾਨ ਬਲਜੀਤ ਸਿੰਘ ਵਾਸੀ ਪਿੰਡ ਚੀਮਾਬਾਠ ਉਨ੍ਹਾਂ ਦੇ ਘਰ ਆਇਆ। ਲਵਪ੍ਰਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਬਲਜੀਤ ਸਿੰਘ ਨੂੰ ਕਿਹਾ ਕਿ ਉਹ ਰਾਤ ਦੇ ਸਮੇਂ ਅੱਗੇ ਤੋਂ ਉਨ੍ਹਾਂ ਦੇ ਘਰ ਨਾ ਆਇਆ ਕਰੇ ਤੇ ਦਿਨੇ ਆਇਆ ਕਰੇ। ਇਸ ‘ਤੇ ਬਲਜੀਤ ਸਿੰਘ ਗੁੱਸੇ ‘ਚ ਵਾਪਸ ਚਲਾ ਗਿਆ ਤੇ ਰਾਤ 11 ਵਜੇ ਆਪਣੇ 7-8 ਅਣਪਛਾਤੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਆ ਧਮਕਿਆ। ਮੁਲਜ਼ਮਾਂ ਨੇ ਉਨ੍ਹਾਂ ਦੇ ਪਿਤਾ ਦੀ ਬੇਸਬੈਟ ਤੇ ਦਾਤਰਾਂ ਨਾਲ ਕੁੱਟ ਮਾਰ ਕੀਤੀ ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਉਪਰੰਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਮਾਤਾ ਰਾਜ ਕੌਰ ਤੇ ਵਿਆਹੁਤਾ ਭੈਣ ਸਿਮਰਨਜੀਤ ਕੌਰ ਨਾਲ ਵੀ ਕੁੱਟਮਾਰ ਕੀਤੀ। ਇਸ ਸਬੰਧੀ ਥਾਣਾ ਬਿਆਸ ਦੀ ਪੁਲਿਸ ਨੇ ਬਲਜੀਤ ਸਿੰਘ ਤੇ 7-8 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਐੱਸਆਈ ਕੁਲਵਿੰਦਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏਐੱਸਆਈ ਗਿ੍ਫ਼ਤਾਰ, ਮੁਕੱਦਮਾ ਦਰਜ

Read Next

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਜਵਾਬ ਦਾਇਰ ਕਰਨ ਲਈ ਦਿੱਤਾ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ