Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਵਾਹਗਾ ਬਾਰਡਰ ‘ਤੇ ਝੰਡੇ ਦੀ ਰਸਮ ਦਾ ਬਦਲਿਆ ਸਮਾਂ, ਜਾਣੋ ਹੁਣ ਅਟਾਰੀ ਕਿੰਨੇ ਵਜੇ ਪਹੁੰਚਣ ਸੈਲਾਨੀ

ਅੰਮ੍ਰਿਤਸਰ -ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੇ ਰੋਜ਼ਾਨਾ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਤਬਦੀਲ ਹੋ ਗਿਆ ਹੈ। ਬੀਐਸਐਫ ਵੱਲੋਂ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਤੇ ਪਾਕਿਸਤਾਨ ਰੇਂਜਰਜ਼ ਤੇ ਬੀਐਸਐਫ ਦੇ ਜਵਾਨ ਆਪੋ ਆਪਣੇ ਦੇਸ਼ਾਂ ਦੇ ਵੱਖ ਵੱਖ ਕੋਨਿਆਂ ਤੋਂ ਆਉਣ ਵਾਲੇ ਸੈਲਾਨੀ ਯਾਤਰੂਆਂ ਦਾ ਮਨੋਰੰਜਨ ਕਰਨ ਲਈ ਰੋਜ਼ਾਨਾ ਸ਼ਾਮ ਹੁੰਦੇ ਰੰਗਾਰੰਗ ਪ੍ਰੋਗ੍ਰਾਮ ਭੰਗੜੇ ਗਾਣਿਆਂ ਤੇ ਡਾਂਸ ਆਦਿ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਸਰਹੱਦੀ ਫੋਰਸਾਂ ਦੇ ਜਵਾਨ ਅਟਾਰੀ ਵਾਹਗਾ ਸਰਹੱਦ ਦੀ ਜ਼ੀਰੋ ਲਾਈਨ ਤੇ ਇਕ ਸਾਰ ਮਿਲ ਜੁਲ ਕੇ ਆਪੋ ਆਪਣੇ ਦੇਸ਼ ਦੇ ਝੰਡੇ ਨੂੰ ਸਲਾਮੀ ਦੇ ਕੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਪਹਿਲਾਂ ਪਹਿਲਾਂ ਆਪੋ ਆਪਣੇ ਦੇਸ਼ ਦਾ ਕੌਮਾਂਤਰੀ ਝੰਡਾ ਉਤਾਰਦੇ ਆ ਰਹੇ ਹਨ ਦਿਨ ਬ ਦਿਨ ਵਧ ਰਹੀ ਗਰਮੀ ਦੇ ਮੱਦੇਨਜ਼ਰ ਦੋਵੇਂ ਦੇਸ਼ਾਂ ਦੇ ਸਰਹੱਦੀ ਰਖਵਾਲਿਆਂ ਵੱਲੋਂ ਸਾਂਝੇ ਤੌਰ ਤੇ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਹੁਣ 5.30 ਤੋਂ 6 ਵਜੇ ਸ਼ਾਮ ਨੂੰ ਕਰ ਦਿੱਤਾ ਗਿਆ ਹੈ ਬੀਐਸਐਫ ਵੱਲੋਂ ਭਾਰਤ ਦੇਸ਼ ਦੇ ਕੋਨੇ ਕੋਨੇ ਤੋਂ ਆਉਣ ਵਾਲੇ ਸੈਲਾਨੀ ਯਾਤਰੂਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਆਪਣੇ ਬੈਗ ਹੱਥ ਪਰਸ ਆਪਣੀਆਂ ਗੱਡੀਆਂ ਵਿਚ ਰੱਖ ਕੇ ਹੀ ਸਰਹੱਦ ਤੇ ਪੰਜ ਵਜੇ ਤੱਕ ਸ਼ਾਮ ਨੂੰ ਪਹੁੰਚਣ ਤਾਂ ਜੋ ਸੈਲਾਨੀ ਯਾਤਰੂ ਇਕ ਜਗ੍ਹਾ ਤੇ ਬੈਠ ਕੇ ਝੰਡੇ ਦੀ ਰਸਮ ਰੀਟਰੀਟ ਦਾ ਆਨੰਦ ਮਾਣ ਸਕਣ।

Vinkmag ad
Share Our Daily Posts

News Desk

Read Previous

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਜਵਾਬ ਦਾਇਰ ਕਰਨ ਲਈ ਦਿੱਤਾ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ

Read Next

ਜਲੰਧਰ ‘ਚ IMA ਡਾਕਟਰ ਅੱਜ OPD ਬੰਦ ਰੱਖ ਕੇ ਕਰਨਗੇ ਵਿਰੋਧ, ਰਾਜਸਥਾਨ ‘ਚ ਮਹਿਲਾ ਡਾਕਟਰ ਦੀ ਖੁਦਕੁਸ਼ੀ ਤੋਂ ਬਾਅਦ ਦੇਸ਼ ਭਰ ‘ਚ ਗੁੱਸਾ