Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਲੁਧਿਆਣਾ ‘ਚ ਢਾਈ ਘੰਟੇ ਬੈਂਕ ਅੰਦਰ ਬੰਦ ਰਹੇ ਪਿਓ-ਪੁੱਤ, ਬਿਨਾਂ ਜਾਂਚ ਦੇ ਮੁਲਾਜ਼ਮਾਂ ਨੇ ਲਾਇਆ ਤਾਲਾ

ਲੁਧਿਆਣਾ : ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਲਾਪਰਵਾਹੀ ਦੇ ਚੱਲਦੇ ਪਿਓ-ਪੁੱਤ ਨੂੰ ਬੈਂਕ ਦੇ ਅੰਦਰ ਬੰਦ ਕਰ ਦਿੱਤਾ ਗਿਆ। ਢਾਈ ਘੰਟੇ ਤਕ ਵਿਅਕਤੀ ਅਤੇ ਉਸ ਦਾ ਪੰਜ ਸਾਲਾ ਪੁੱਤਰ ਬੈਂਕ ਦੇ ਅੰਦਰ ਹੀ ਬੰਦ ਰਹੇ। ਵਿਅਕਤੀ ਨੇ ਇਸ ਸਬੰਧੀ ਪੁਲਿਸ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਬੈਂਕ ਦੇ ਅੰਦਰੋਂ ਕੱਢਿਆ ਗਿਆ। ਸੁੰਦਰ ਨਗਰ ਇਲਾਕੇ ’ਚ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਬੈਂਕ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਬੈਂਕ ’ਚੋਂ ਬਾਹਰ ਕੱਢਣ ਤੋਂ ਬਾਅਦ ਪਿਓ ਪੁੱਤ ਦੀ ਮੈਡੀਕਲ ਜਾਂਚ ਕਰਵਾਈ ਗਈ। ਲੋਕਾਂ ਨੇ ਬੈਂਕ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਬੈਂਕ ਵਿੱਚ ਕੋਈ ਵੀ ਸੁਰੱਖਿਆ ਮੁਲਾਜ਼ਮ ਨਹੀਂ ਹੈ, ਜਿਸ ਕਾਰਨ ਬੈਂਕ ਦੇ ਅਧਿਕਾਰੀ ਸ਼ਾਮ ਵੇਲੇ ਜਾਂਦੇ ਸਮੇਂ ਮੁੱਖ ਗੇਟ ਨੂੰ ਤਾਲਾ ਲਗਾ ਦਿੰਦੇ ਹਨ।

ਢਾਈ ਘੰਟੇ ਤੱਕ ਬੈਂਕ ਦੇ ਅੰਦਰ ਬੰਦ ਰਹੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਕੈਸ਼ ਡਿਪਾਜ਼ਿਟ ਮਸ਼ੀਨ ’ਚ ਨਕਦੀ ਜਮ੍ਹਾ ਕਰਵਾਉਣ ਲਈ ਬੈਂਕ ਆਇਆ ਸੀ। ਇਸ ਦੌਰਾਨ ਬੈਂਕ ਅਧਿਕਾਰੀਆਂ ਨੇ ਸ਼ਟਰ ਨੂੰ ਹੇਠਾਂ ਸੁੱਟ ਕੇ ਤਾਲਾ ਲਗਾ ਦਿੱਤਾ ਅਤੇ ਖੁਦ ਚਲੇ ਗਏ।

ਵਿਅਕਤੀ ਨੇ ਦੱਸਿਆ ਕਿ ਉਸ ਨੇ ਰੌਲਾ ਪਾਇਆ ਅਤੇ ਇਹ ਆਖਿਆ ਕਿ ਉਹ ਅੰਦਰ ਫਸਿਆ ਹੋਇਆ ਹੈ ਪਰ ਉਕਤ ਬੈਂਕ ਅਧਿਕਾਰੀ ਉਸ ਨੂੰ ਨਜ਼ਰਅੰਦਾਜ਼ ਕਰ ਕੇ ਚਲੇ ਗਏ। ਬਾਅਦ ’ਚ ਉਸ ਨੇ ਪੁਲਿਸ ਨੂੰ ਫੋਨ ਕੀਤਾ। ਥਾਣਾ ਦਰੇਸੀ ਦੇ ਐੱਸਐੱਚਓ ਸਬ-ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ 10 ਮਿੰਟਾਂ ਵਿੱਚ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਬੈਂਕ ਅਧਿਕਾਰੀਆਂ ਨੂੰ ਬੁਲਾਇਆ, ਜਿਨ੍ਹਾਂ ਨੂੰ ਮੌਕੇ ’ਤੇ ਪਹੁੰਚਣ ਲਈ ਘੱਟੋ-ਘੱਟ ਇਕ ਘੰਟੇ ਦਾ ਸਮਾਂ ਲੱਗਾ। ਐੱਸਐੱਚਓ ਨੇ ਕਿਹਾ ਕਿ ਪੁਲਿਸ ਵਿਅਕਤੀ ਦੇ ਬਿਆਨ ਦਰਜ ਕਰਕੇ ਬੈਂਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ IMA ਡਾਕਟਰ ਅੱਜ OPD ਬੰਦ ਰੱਖ ਕੇ ਕਰਨਗੇ ਵਿਰੋਧ, ਰਾਜਸਥਾਨ ‘ਚ ਮਹਿਲਾ ਡਾਕਟਰ ਦੀ ਖੁਦਕੁਸ਼ੀ ਤੋਂ ਬਾਅਦ ਦੇਸ਼ ਭਰ ‘ਚ ਗੁੱਸਾ

Read Next

ਚੰਡੀਗੜ੍ਹ ‘ਚ ਪਾਣੀ ਦੀਆਂ ਵਧੀਆਂ ਕੀਮਤਾਂ ਖਿਲਾਫ਼ ‘ਆਪ’ ਤੇ ਕਾਂਗਰਸ ਦੇਣਗੀਆਂ ਧਰਨਾ, ਸੈਕਟਰ-17 ‘ਚ ਭਾਜਪਾ ਖਿਲਾਫ ਪ੍ਰਦਰਸ਼ਨ