Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਅਧਿਆਪਕਾਂ ਨੇ ਬੱਚਿਆਂ ਸਮੇਤ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਇਆ ਧਰਨਾ, ਮੀਤ ਹੇਅਰ ਨੇ ਦਿੱਤਾ ਇਹ ਭਰੋਸਾ

ਬਰਨਾਲਾ : ਐਤਵਾਰ ਦਿਨ ਚਡ਼੍ਹਦੇ ਹੀ ਪੰਜਾਬ ’ਚ ਬਣੀ ਨਵੀਂ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਦੀ ਬਰਨਾਲਾ ਕੋਠੀ ਅੱਗੇ ਡੈਪੂਟੇਸ਼ਨ ਨੂੰ ਰੱਦ ਕਰਵਾਉਣ ਲਈ ਅਧਿਆਪਕਾਂ ਨੇ ਬੱਚਿਆਂ ਸਮੇਤ ਪੱਕਾ ਧਰਨਾ ਲਗਾ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ’ਚੋਂ ਸੈਂਕੜੇ ਅਧਿਆਪਕਾਂ ਨੇ ਇਸ ਧਰਨੇ ’ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਹ 200 ਤੋਂ 300 ਕਿਲੋਮੀਟਰ ਤੋਂ ਸਫ਼ਰ ਕਰ ਕੇ ਡਿਊਟੀ ਕਰ ਰਹੇ ਹਨ, ਜੋ ਕਿ ਸਰਾਸਰ ਪਾਲਿਸੀ ਤੇ ਵਿਭਾਗ ਦੇ ਨਿਯਮਾਂ ਦੇ ਖ਼ਿਲਾਫ਼ ਹੈ।

ਵਿਭਾਗ ਵੱਲੋਂ 31 ਮਾਰਚ 2022 ਤਕ ਸਾਰੇ ਅਧਿਆਪਕ ਜਿਨ੍ਹਾਂ ਦੀ ਬਦਲੀ ਹੋਈ ਹੈ, ਉਨ੍ਹਾਂ ਨੂੰ 1 ਅਪ੍ਰੈਲ 2022 ਨੂੰ ਫ਼ਾਰਗ ਕਰਨ ਦਾ ਹੁਕਮ ਜਾਰੀ ਕੀਤਾ ਸੀ, ਪਰ ਵਿਭਾਗ ਵਲੋਂ ਅਜੇ ਤਕ ਕੋਈ ਵੀ ਅਧਿਆਪਕ ਫ਼ਾਰਗ ਨਹੀਂ ਕੀਤਾ ਗਿਆ, ਜੋਕਿ ਪੱਤਰ ਅਨੁਸਾਰ ਹੁਕਮਾਂ ਦੀ ਉਲੰਘਣਾ ਹੈ। ਇਸ ਲਈ ਸਮੂਹ ਬਦਲੀ ਹੋਏ ਈਟੀਟੀ ਅਧਿਆਕਾਂ ਨੇ ਮੰਗ ਕੀਤੀ ਕਿ ਸਾਨੂੰ ਤੁਰੰਤ ਪ੍ਰਭਾਵ ਤੋਂ ਡੈਪੂਟੇਸ਼ਨ ਰੱਦ ਕਰ ਕੇ ਬਦਲੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਸਕੂਲ ਭੇਜਿਆ ਜਾਵੇ ਤੇ ਸਿੰਗਲ ਟੀਚਰ ਅਧਿਆਪਕਾਂ ਨੂੰ ਵੀ ਫ਼ਾਰਗ ਕੀਤਾ ਜਾਵੇ। ਜਦੋਂ ਤਕ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ ਤੇ ਸਮੂਹ ਅਧਿਆਪਕ ਸਮੂਹਿਕ ਛੁੱਟੀ ’ਤੇ ਰਹਿਣਗੇ ਤੇ ਆਨਲਾਈਨ ਕੰਮ ਜਾਂ ਕੰਮ ਦਾ ਬਾਈਕਾਟ ਕਰਨਗੇ।

ਬਿਨਾਂ ਸਿਫ਼ਾਰਿਸ਼ ਨਿਯਮਾਂ ਅਨੁਸਾਰ ਮੰਗਾਂ ਮੰਨਾਂਗੇ : ਮੀਤ ਹੇਅਰ

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਈਟੀਟੀ ਡੈਪੂਟੇਸ਼ਨ ਅਧਿਆਪਕਾਂ ਤੋਂ ਮੰਗ ਪੱਤਰ ਲੈਣ ਸਮੇਂ ਬਿਨਾਂ ਸਿਫ਼ਾਰਿਸ਼ ਨਿਯਮਾਂ ਅਨੁਸਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦੀ ਹੀ ਮੀਟਿੰਗ ਕਰ ਕੇ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਲੇਖੇ ਜੋਖੇ ਦੇ ਜਵਾਬਦੇਹ ਨਹੀਂ ਹਨ। ਉਹ ਆਪਣੀ ਸਰਕਾਰ ਦਾ ਕੰਮ ਭ੍ਰਿਸ਼ਟਾਚਾਰ ਤੋਂ ਮੁਕਤ ਹੋਕੇ ਬਿਨਾਂ ਕਿਸੇ ਵਿਧਾਇਕ ਦੀ ਸਿਫ਼ਾਰਿਸ਼ ’ਤੇ ਨਿਯਮਾਂ ਅਨੁਸਾਰ ਕਰਨਗੇ। ਭਾਵੇਂ ਉਨ੍ਹਾਂ ਨੇ ਮੰਗ ਪੱਤਰ ਲੈਣ ਉਪਰੰਤ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਕੁਝ ਦਿਨਾਂ ’ਚ ਹੀ ਚੰਡੀਗੜ੍ਹ ਵਿਖੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਮਸਲੇ ਦਾ ਜਲਦੀ ਹੱਲ ਕਰਨਗੇ , ਪਰ ਅਧਿਆਪਕਾਂ ਨੇ ਸਿੱਖਿਆ ਮੰਤਰੀ ’ਤੇ ਬੇਭਰੋਸਗੀ ਜਤਾਉਂਦਿਆਂ ਪੱਕਾ ਧਰਨਾ ਸ਼ੁਰ ਕਰ ਦਿੱਤਾ ਹੈ। ਬਰਨਾਲਾ ਪੁਲਿਸ ਵਲੋਂ ਵੀ ਸਿੱਖਿਆ ਮੰਤਰੀ ਦੇ ਦਰਾਂ ’ਚ ਲੱਗੇ ਪੱਕੇ ਧਰਨੇ ਸਬੰਧੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਪਾਣੀ ਦੀਆਂ ਵਧੀਆਂ ਕੀਮਤਾਂ ਖਿਲਾਫ਼ ‘ਆਪ’ ਤੇ ਕਾਂਗਰਸ ਦੇਣਗੀਆਂ ਧਰਨਾ, ਸੈਕਟਰ-17 ‘ਚ ਭਾਜਪਾ ਖਿਲਾਫ ਪ੍ਰਦਰਸ਼ਨ

Read Next

Jio ਦੀ ਟੱਕਰ ‘ਚ ਉਤਰਿਆ Airtel, ਲਾਂਚ ਕੀਤੇ 30 ਦਿਨਾਂ ਦੇ ਮਿਆਦ ਵਾਲੇ ਦੋ ਪ੍ਰੀ-ਪੇਡ ਪਲਾਨ, ਜਾਣੋ ਦੋਵਾਂ ‘ਚੋਂ ਕਿਹੜਾ ਹੈ ਬੈਸਟ?