Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਹੁਣ ਫਿਰੋਜ਼ਪੁਰ ‘ਚ ਹੋਈ ਵੱਡੀ ਵਾਰਦਾਤ, ਮੇਲਾ ਵੇਖ ਕੇ ਪਰਤ ਰਹੇ ਦੋ ਭਰਾਵਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ

ਫਿਰੋਜ਼ਪੁਰ : ਹਿੰਦ-ਪਾਕਿ ਕੌਮਾਂਤਰੀ ਸਰਹੱਦ ‘ਤੇ ਸਥਿਤ ਪਿੰਡ ਮੱਬੋਕੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ। ਸ਼ਨਿੱਚਰਵਾਰ ਦੇਰ ਸ਼ਾਮ ਹੋਈ ਇਸ ਵਾਰਦਾਤ ‘ਚ ਮ੍ਰਿਤਕ ਦੇ ਭਰਾ ਦੇ ਵੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਕਾਰਜ ਸਿੰਘ ਵਜੋਂ ਹੋਈ ਹੈ।ਵਾਰਦਾਤ ਦੀ ਖ਼ਬਰ ਲੱਗਦਿਆਂ ਹੀ ਮੌਕੇ ‘ਤੇ ਪਹੁੰਚੇ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋੜੀਂਦੀ ਕਾਰਵਾਈ ਕਰਦਿਆਂ ਨੌਜਵਾਨ ਕਾਰਜ ਸਿੰਘ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ‘ਚ ਰਖਵਾਇਆ ਗਿਆ ਹੈ।

ਸਥਾਨਕ ਹਸਪਤਾਲ ਵਿਖੇ ਜ਼ੇਰੇ ਇਲਾਜ ਮ੍ਰਿਤਕ ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਵਿਵਾਦ ਚੱਲਿਆ ਆ ਰਿਹਾ ਹੈ। ਬੀਤੀ ਦੇਰ ਸ਼ਾਮ ਜਦੋਂ ਕਾਰਜ ਮੇਲਾ ਵੇਖ ਕੇ ਵਾਪਸ ਆ ਰਿਹਾ ਸੀ ਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਹਮਲਾਵਰ ਰਸਤਾ ਰੋਕ ਕੇ ਖੜ੍ਹੇ ਹੋਏ ਸਨ। ਕਾਰਜ ਸਿੰਘ ਨੂੰ ਵੇਖਦਿਆਂ ਹੀ 20-25 ਹਮਲਾਵਰਾਂ ਨੇ ਸਿੱਧੀਆਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿੱਚੋਂ ਕੁਝ ਗੋਲ਼ੀਆਂ ਕਾਰਜ ਸਿੰਘ ਦੇ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਹਰਪ੍ਰੀਤ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਵਿਚ ਉਹ ਜ਼ਖਮੀ ਹੋ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਰੇਆਮ ਫਾਇਰਿੰਗ ਦੀਆਂ ਦੋ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨ੍ਹਾਂ ਵਿਚੋਂ ਇਕ ਘਟਨਾ ਜਲੰਧਰ ‘ਚ ਵਾਪਰੀ ਸੀ ਜਿਸ ਵਿਚ ਚੱਲਦੇ ਟੂਰਨਾਮੈਂਟ ਦੌਰਾਨ ਕੌਮਾਂਤਰੀ ਖਿਡਾਰੀ ਨੰਗਲ ਅੰਬੀਆ ਨੂੰ ਸ਼ਰੇਆਮ ਗੋਲ਼ੀਆਂ ਮਾਰੀਆਂ ਗਈਆਂ ਸਨ ਤੇ ਦੂਜੀ ਘਟਨਾ ਬੀਤੇ ਕੱਲ੍ਹ ਮੋਗਾ ਜ਼ਿਲ੍ਹੇ ‘ਚ ਵਾਪਰੀ।

ਘਟਨਾ ਸਥਾਨ ’ਤੇ ਪਹੁੰਚੇ ਡੀ. ਐੱਸ. ਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਮਾਮਲੇ ਵਿਚ 35 ਸਾਲਾ ਕਾਰਜ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

Jio ਦੀ ਟੱਕਰ ‘ਚ ਉਤਰਿਆ Airtel, ਲਾਂਚ ਕੀਤੇ 30 ਦਿਨਾਂ ਦੇ ਮਿਆਦ ਵਾਲੇ ਦੋ ਪ੍ਰੀ-ਪੇਡ ਪਲਾਨ, ਜਾਣੋ ਦੋਵਾਂ ‘ਚੋਂ ਕਿਹੜਾ ਹੈ ਬੈਸਟ?

Read Next

ਪੰਜਾਬ ਦੀ ਇੰਡਸਟਰੀ ਨੂੰ ਟੈਂਡਰ ਕਰ ਸਕਦੇ ਹਨ ਖੁਸ਼ਹਾਲ, ਕਰਨਾਟਕ ਤੇ ਤਾਮਿਲਨਾਡੂ ਤੋਂ ਮਿਲ ਸਕਦੇ ਹਨ ਵੱਡੇ ਆਰਡਰ