Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਲੁਧਿਆਣਾ ‘ਚ ਦੁਕਾਨਦਾਰ ਦੀ ਕਰੂਰਤਾ, ਛੇ ਸਾਲਾ ਬੱਚੇ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਿਆ, ਇਕ ਬਾਂਹ ਟੁੱਟੀ

ਲੁਧਿਆਣਾ : ਥਾਣਾ ਮਿਹਰਬਾਨ ਅਧੀਨ ਆਉਂਦੀ ਬਾਜਰਾ ਕਾਲੋਨੀ ‘ਚ ਇਕ ਦੁਕਾਨਦਾਰ ਨੇ ਕੱਪੜੇ ਦਾ ਟੁਕੜਾ ਗੰਦਾ ਕਰਨ ਦੇ ਦੋਸ਼ ‘ਚ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਲੜਾਈ ‘ਚ ਬੱਚੇ ਦੀ ਬਾਂਹ ਟੁੱਟ ਗਈ। ਇੰਨਾ ਹੀ ਨਹੀਂ ਦੁਕਾਨਦਾਰ ਨੇ ਬੱਚੇ ਨੂੰ ਬੰਨ੍ਹ ਕੇ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਹ ਬੇਹੋਸ਼ ਵੀ ਹੋ ਗਿਆ। ਬੱਚੇ ਦੀ ਪਛਾਣ ਛੇ ਸਾਲਾ ਸੁਰਜੀਤ ਕੁਮਾਰ ਵਾਸੀ ਏਕਤਾ ਕਾਲੋਨੀ ਵਜੋਂ ਹੋਈ ਹੈ। ਪੀੜਤ ਪਰਿਵਾਰ ਵੱਲੋਂ ਥਾਣਾ ਮੇਹਰਬਾਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਪੁਲੀਸ ਨੇ ਦੁਕਾਨਦਾਰ ਬਿੱਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਖੇਡਦਾ ਹੋਇਆ ਦੁਕਾਨ ‘ਚ ਗਿਆ ਸੀ ਬੱਚਾ

ਬੱਚੇ ਦੇ ਪਿਤਾ ਮੁਸ਼ਕੀ ਤੇ ਮਾਂ ਅੰਜਲੀ ਨੇ ਦੱਸਿਆ ਕਿ ਵੀਰਵਾਰ ਨੂੰ ਉਨ੍ਹਾਂ ਦਾ ਲੜਕਾ ਖੇਡਦੇ ਹੋਏ ਬਾਜੜਾ ਕਾਲੋਨੀ ਸਥਿਤ ਬਿੱਲਾ ਦੀ ਕੱਪੜੇ ਦੀ ਦੁਕਾਨ ‘ਤੇ ਗਿਆ ਸੀ। ਉੱਥੇ ਬੱਚੇ ਨੇ ਕੱਪੜੇ ਦੇ ਡਿੱਗੇ ਪੀਸ ਨੂੰ ਚੁੱਕ ਕੇ ਬਿੱਲਾ ਨੂੰ ਦਿੰਦੇ ਹੋਏ ਕਿਹਾ ਕਿ ਇਹ ਡਿੱਗ ਗਿਆ ਹੈ। ਇਸ ’ਤੇ ਦੁਕਾਨਦਾਰ ਨੇ ਉਸ ’ਤੇ ਟੁਕੜਾ ਗੰਦਾ ਕਰਨ ਦਾ ਦੋਸ਼ ਲਾਉਂਦਿਆਂ ਉਸ ਦੀ ਕੁੱਟਮਾਰ ਕੀਤੀ। ਪਰਿਵਾਰ ਦਾ ਦੋਸ਼ ਹੈ ਕਿ ਬੱਚੇ ਨੂੰ ਬੰਨ੍ਹ ਕੇ ਮਾਰਿਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੱਚੇ ਨੂੰ ਬੰਨ੍ਹ ਕੇ ਮਾਰਿਆ ਗਿਆ ਹੈ। ਲੜਾਈ ‘ਚ ਬੱਚਾ ਬੇਹੋਸ਼ ਹੋਣ ਤੋਂ ਬਾਅਦ ਉਸ ਦੇ ਮੂੰਹ ‘ਤੇ ਪਾਣੀ ਸੁੱਟ ਕੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਤੋਂ ਬਾਅਦ ਦੁਕਾਨਦਾਰ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਬੱਚੇ ਨੂੰ ਉਥੋਂ ਲੈ ਜਾਣ ਲਈ ਕਿਹਾ। ਇਸ ਤੋਂ ਬਾਅਦ ਉਹ ਸੁਰਜੀਤ ਨੂੰ ਸਿਵਲ ਹਸਪਤਾਲ ਲੈ ਗਏ ਤੇ ਉਸ ਦਾ ਮੈਡੀਕਲ ਕਰਵਾਇਆ। ਇੱਥੇ ਪਤਾ ਲੱਗਾ ਕਿ ਉਸ ਦੀ ਬਾਂਹ ਟੁੱਟ ਗਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੀ ਇੰਡਸਟਰੀ ਨੂੰ ਟੈਂਡਰ ਕਰ ਸਕਦੇ ਹਨ ਖੁਸ਼ਹਾਲ, ਕਰਨਾਟਕ ਤੇ ਤਾਮਿਲਨਾਡੂ ਤੋਂ ਮਿਲ ਸਕਦੇ ਹਨ ਵੱਡੇ ਆਰਡਰ

Read Next

ਕੰਮ ਦਿਵਾਉਣ ਦਾ ਝਾਂਸਾ ਦੇ ਕੇ ਪਹਿਲਾਂ ਲੜਕੀ ਨੂੰ ਲੈ ਗਏ ਹਰਿਆਣੇ ਤੇ ਫਿਰ ਨਸ਼ੀਲੀ ਚੀਜ਼ ਪਿਆ ਕੇ ਤਿੰਨ ਦਿਨ ਕੀਤਾ ਜਬਰ ਜਨਾਹ