Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਕੰਮ ਦਿਵਾਉਣ ਦਾ ਝਾਂਸਾ ਦੇ ਕੇ ਪਹਿਲਾਂ ਲੜਕੀ ਨੂੰ ਲੈ ਗਏ ਹਰਿਆਣੇ ਤੇ ਫਿਰ ਨਸ਼ੀਲੀ ਚੀਜ਼ ਪਿਆ ਕੇ ਤਿੰਨ ਦਿਨ ਕੀਤਾ ਜਬਰ ਜਨਾਹ

ਫਿਰੋਜ਼ਪੁਰ: ਸਰਹੱਦੀ ਕਸਬਾ ਮਮਦੋਟ ਦੇ ਇਕ ਪਿੰਡ ਦੀ ਲੜਕੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਗੁਆਂਢੀ ਸੂਬੇ ਹਰਿਆਣੇ ਵਿੱਚ ਲਿਜਾ ਕੇ ਵੇਚਣ ਦੇ ਦੋਸ਼ ਵਿਚ ਥਾਣਾ ਮਮਦੋਟ ਦੀ ਪੁਲਿਸ ਨੇ 3 ਲੋਕਾਂ ਖਿਲਾਫ 376-ਡੀ, 342, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਸ ਦੀ ਭਾਬੀ ‘ਫਲਾਣੀ ਬਾਈ’ ਉਨ੍ਹਾਂ ਦੇ ਘਰ ਆਈ ਅਤੇ ਉਸ ਨੂੰ ਫੈਕਟਰੀ ਵਿਚ ਕੰਮ ‘ਤੇ ਲਗਵਾਉਣ ਦਾ ਲਾਲਚ ਦਿੱਤਾ। ਪੀੜ੍ਹਤ ਲੜਕੀ ਨੇ ਦੱਸਿਆ ਕਿ ਮਿਤੀ 28 ਨਵੰਬਰ 2021 ਨੂੰ ਉਸ ਦੀ ਭਾਬੀ ‘ਫਲਾਣੀ ਬਾਈ’ ਤੇ ਉਸ ਨਾਲ ਮੁਖਤਿਆਰ ਸਿੰਘ ਪੁੱਤਰ ਜੱਗਾ ਸਿੰਘ ਮੋਟਰਸਾਈਕਲ ‘ਤੇ ਬਿਠਾ ਕੇ ਜਲਾਲਾਬਾਦ ਲੈ ਗਏ। ਉਥੇ ਇਕ ਕਮਰੇ ਵਿਚ ਲੈ ਗਏ ਤੇ ‘ਫਲਾਣੀ ਬਾਈ’ ਨੇ ਉਸ ਨੂੰ ਪੀਣ ਲਈ ਪਾਣੀ ਦਿੱਤਾ, ਜਿਸ ਨੂੰ ਪੀਣ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਜਦ ਅਗਲੇ ਦਿਨ ਹੋਸ਼ ਆਈ ਤਾਂ ਉਸ ਨੂੰ ਪਤਾ ਲੱਗਾ ਕਿ ਕੁਲਵੰਤ ਸਿੰਘ ਪੁੱਤਰ ਬਗੀਚਾ ਸਿੰਘ ਤੇ ਮੁਖਤਿਆਰ ਸਿੰਘ ਨੇ ਉਸ ਦੀ ਮਰਜ਼ੀ ਤੋਂ ਬਗੈਰ ਉਸ ਨਾਲ ਜਬਰ ਜਨਾਹ ਕੀਤਾ ਹੈ ਤੇ ਉੱਥੇ ਉਸ ਨੂੰ ਤਿੰਨ ਦਿਨ ਰੱਖਿਆ।

ਪੀੜ੍ਹਤ ਲੜਕੀ ਨੇ ਦੱਸਿਆ ਕਿ ਉਸ ਵੱਲੋਂ ਰੌਲਾ ਪਾਇਆ ਤਾਂ ਮੁਲਜ਼ਮ ਉਸ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਫਿਰੋਜ਼ਪੁਰ ਲੈ ਗਏ ਤੇ ਉਸ ਨੂੰ ਕਿਸੇ ਅਣਦੱਸੀ ਥਾਂ ਰੱਖਿਆ। ਫਿਰ ਅਗਲੇ ਦਿਨ ਗੱਡੀ ਵਿਚ ਬਿਠਾ ਕੇ ਹਰਿਆਣਾ ਵਿਖੇ ਲੈ ਗਏ ਤੇ ਉਥੇ ਲਿਜਾ ਜੇ ਦੋਸ਼ੀਅਨ ਨੇ ਉਸ ਨੂੰ ਕਿਸੇ ਕੋਲ ਵੇਚ ਦਿੱਤਾ ਤੇ ਛੱਡ ਕੇ ਆ ਗਏ। ਪੀੜ੍ਹਤ ਲੜਕੀ ਨੇ ਦੱਸਿਆ ਕਿ ਜਦ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੇ ਘਰ ਫੋਨ ਕੀਤਾ ਤਾਂ ਉਸ ਦੇ ਮਾਤਾ ਪਿਤਾ ਉਸ ਨੂੰ ਛੁਡਾ ਕੇ ਮਿਤੀ 27 ਮਾਰਚ 2022 ਨੂੰ ਘਰ ਲੈ ਕੇ ਆਏ। ਇਸ ਮਾਮਲੇ ਦੀ ਜਾਂਚ ਰਹੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਦੁਕਾਨਦਾਰ ਦੀ ਕਰੂਰਤਾ, ਛੇ ਸਾਲਾ ਬੱਚੇ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਿਆ, ਇਕ ਬਾਂਹ ਟੁੱਟੀ

Read Next

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਵਿਵਾਦ; ਫੜੀਆਂ ਦਾ ਕਿਰਾਇਆ ਦੁਬਾਰਾ ਵਸੂਲਣ ’ਤੇ ਕੀਤਾ ਵਿਰੋਧ