Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਵਿਵਾਦ; ਫੜੀਆਂ ਦਾ ਕਿਰਾਇਆ ਦੁਬਾਰਾ ਵਸੂਲਣ ’ਤੇ ਕੀਤਾ ਵਿਰੋਧ

ਜਲੰਧਰ : ਪਿਛਲੇ ਵਰ੍ਹੇ ਨਵੀਂ ਸਬਜ਼ੀ ਮੰਡੀ ਵਿਖੇ ਪਿਛਲੇ ਪਾਸੇ ਨਵੇਂ ਸ਼ੈੱਡ ਉਸਾਰ ਕੇ ਪ੍ਰਚੂਨ ਵਿਕਰੇਤਾਵਾਂ ਨੂੰ ਫੜੀਆਂ ਅਲਾਟ ਕੀਤੀਆਂ ਗਈਆਂ ਸਨ, ਜਿਸ ਦਾ ਮਾਰਕੀਟ ਕਮੇਟੀ ਵੱਲੋਂ ਕਿਰਾਇਆ ਲਿਆ ਜਾਂਦਾ ਸੀ। ਪਿਛਲੀ ਸਰਕਾਰ ਵੱਲੋਂ ਕੁਝ ਸਮੇਂ ਲਈ ਕਿਰਾਇਆ ਮਾਫ਼ ਕਰ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਫਿਰ ਚੋਣਾਂ ਤੋਂ ਬਾਅਦ ਮਾਰਕੀਟ ਕਮੇਟੀ ਅਧਿਕਾਰੀਆਂ ਵੱਲੋਂ ਫੜੀਆਂ ਦਾ ਕਿਰਾਇਆ ਲੈਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸਾਰੇ ਦੁਕਾਨਦਾਰ ਕਾਰੋਬਾਰ ਬੰਦ ਕਰ ਕੇ ਹੜਤਾਲ ’ਤੇ ਚਲੇ ਗਏ। ਉਨ੍ਹਾਂ ਦੇ ਸਮੱਰਥਨ ’ਚ ਆਏ ਫਲ ਮੰਡੀ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਅਤੇ ਪ੍ਰਵਾਸੀ ਸੈੱਲ ਦੇ ਉਪ ਚੇਅਰਮੈਨ ਰਵੀ ਸ਼ੰਕਰ ਗੁਪਤਾ ਨੇ ਕਿਹਾ ਕਿ ਪ੍ਰਚੂਨ ਸਬਜ਼ੀ ਵਿਕ੍ਰੇਤਾਵਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਮੰਦੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ ’ਤੇ ਚਾਰਜ ਲਾਉਣਾ ਗ਼ਲਤ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦਾ ਕਿਰਾਇਆ ਪੂਰੀ ਤਰ੍ਹਾਂ ਮਾਫ਼ ਕੀਤਾ ਜਾਵੇ। ਉਧਰ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ ਦਾ ਕਹਿਣਾ ਹੈ ਕਿ ਸਾਬਕਾ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2021 ਤੋਂ ਲੈ ਕੇ 31 ਮਾਰਚ 2022 ਤਕ ਯੂਜ਼ਰਜ਼ ਚਾਰਜ ’ਤੇ ਛੋਟ ਦਿੱਤੀ ਸੀ। ਰਾਹਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਕਿਰਾਏ ਦੀ ਦੁਬਾਰਾ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਚੂਨ ਸਬਜ਼ੀ ਵਿਕ੍ਰੇਤਾਵਾਂ ਨੂੰ ਬਿਜਲੀ, ਸਫ਼ਾਈ ਤੇ ਸੁਰੱਖਿਆ ਤਹਿਤ ਕਈ ਤਰ੍ਹਾਂ ਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਉਨ੍ਹਾਂ ਕੋਲੋਂ ਚਾਰਜ ਲਿਆ ਜਾਂਦਾ ਹੈ। ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਭੱਟ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਰਾਇਆ ਲਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਕੰਮ ਦਿਵਾਉਣ ਦਾ ਝਾਂਸਾ ਦੇ ਕੇ ਪਹਿਲਾਂ ਲੜਕੀ ਨੂੰ ਲੈ ਗਏ ਹਰਿਆਣੇ ਤੇ ਫਿਰ ਨਸ਼ੀਲੀ ਚੀਜ਼ ਪਿਆ ਕੇ ਤਿੰਨ ਦਿਨ ਕੀਤਾ ਜਬਰ ਜਨਾਹ

Read Next

ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਤੇ ਸਕਾਲਰਸ਼ਿਪ ਦਾ ਮੁੱਦਾ, ਭੁੱਲਰ ਦੇ ਮੁੱਦੇ ‘ਤੇ ਕੇਜਰੀਵਾਲ ਨੂੰ ਘੇਰਿਆ