Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਤਰਨਤਾਰਨ ਨਗਰ ਕੌਂਸਲ ਦਫ਼ਤਰ ‘ਚ ਵਿਜੀਲੈਂਸ ਨੇ ਮਾਰਿਆ ਛਾਪਾ

ਤਰਨਤਾਰਨ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤਰਨਤਾਰਨ ‘ਚ ਪਹਿਲਾ ਵੱਡਾ ਐਕਸ਼ਨ ਸੋਮਵਾਰ ਨੂੰ ਉਸ ਵੇਲੇ ਨਜ਼ਰ ਆਇਆ ਜਦੋਂ ਸਥਨਾਕ ਸਰਕਾਰਾਂ ਵਿਭਾਗ ਦੀ ਵਿਜੀਲੈਂਸ ਟੀਮ ਵੱਲੋਂ ਨਗਰ ਕੌਂਸਲ ਤਰਨਤਾਰਨ ਵਿਚ ਛਾਪੇਮਾਰੀ ਕੀਤੀ ਗਈ। ਨਗਰ ਕੌਂਸਲ ‘ਚ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦਾ ਘਪਲਾ ਹੋਣ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਚੀਫ ਵਿਜੀਲੈਂਸ ਅਫ਼ਸਰ ਦੀ ਅਗਵਾਈ ਹੇਠ ਸਵੇਰੇ ਸਾਢੇ 9 ਵਜੇ ਜਿਵੇਂ ਹੀ ਟੀਮ ਦਫ਼ਤਰ ਪੁੱਜੀ ਤਾਂ ਸਟਾਫ ਵਿਚ ਭਾਜੜਾਂ ਪੈ ਗਈਆਂ। ਹਾਲਾਂਕਿ ਨਗਰ ਕੌਂਸਲ ਦੀ ਕਾਰਜ ਸਾਧਕ ਅਫ਼ਸਰ ਨੂੰ ਟੀਮ ਵੱਲੋਂ ਵਾਰ-ਵਾਰ ਬੁਲਾਏ ਜਾਣ ਤੋਂ ਬਾਅਦ ਨਗਰ ਕੌਂਸਲ ਵਿਚ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਤੇ ਗ੍ਾਂਟਾਂ ਦਾ ਰਿਕਾਰਡ ਕਬਜ਼ੇ ਵਿਚ ਲਿਆ ਗਿਆ ਹੈ।

ਚੀਫ ਵਿਜੀਲੈਂਸ ਅਫ਼ਸਰ ਰਾਜੀਵ ਸੇਖੜੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਵਾਸੀ ਤਰਨਤਾਰਨ ਵੱਲੋਂ ਵਿਜੀਲੈਂਸ ਨੂੰ ਨਗਰ ਕੌਂਸਲ ਵਿਚ ਘਪਲਾ ਕਰਨ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਜਦੋਂਕਿ ਇਥੋਂ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਵੀ ਜਾਂਚ ਸਬੰਧੀ ਕਿਹਾ ਗਿਆ ਹੈ। ਸ਼ਿਕਾਇਤ ਦੇ ਚਲਦਿਆਂ ਅੱਜ ਨਗਰ ਕੌਂਸਲ ਦਫ਼ਤਰ ਵਿਚ ਜਾਂਚ ਪ੍ਰਕਿਰਿਆ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਗਰ ਕੌਂਸਲ ਦਾ ਰਿਕਾਰਡ ਖੰਘਾਲਿਆ ਗਿਆ ਹੈ ਅਤੇ ਕਾਫ਼ੀ ਰਿਕਾਰਡ ਕਬਜ਼ੇ ਵਿਚ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਤੇ ਜੇਕਰ ਘਪਲਾ ਹੋਇਆ ਹੈ ਤਾਂ ਉਸ ਨੂੰ ਸਾਹਮਣੇ ਲਿਆਂਦਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਲੰਘੀ ਸਰਕਾਰ ਸਮੇਂ ਫਰਜ਼ੀ ਚੈੱਕ ਕੱਟੇ ਜਾਣ ਅਤੇ ਹੋਰ ਘਪਲੇਬਾਜ਼ੀ ਸਬੰਧੀ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ।

ਦੂਜੇ ਪਾਸੇ ਠੇਕਾ ਪ੍ਰਣਾਲੀ ਤਹਿਤ ਨਗਰ ਕੌਂਸਲ ਵਿਚ ਕੰਮ ਕਰਦੇ ਕਰਮਚਾਰੀਆਂ ਦੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਪੰਜ ਸਾਲ ਤੋਂ 265 ਕਰਮਚਾਰੀਆਂ ਦੀ ਤਨਖ਼ਾਹ ਵਿਚੋਂ ਫੰਡ ਦੇ ਨਾਂ ‘ਤੇ ਹਰ ਮਹੀਨੇ ਪੈਸੇ ਤਾਂ ਕੱਟ ਲਈ ਜਾਂਦੇ ਰਹੇ ਪਰ ਉਨ੍ਹਾਂ ਦਾ ਨਾਂ ਤਾਂ ਫੰਡ ਜਮ੍ਹਾਂ ਕਰਵਾਇਆ ਗਿਆ ਅਤੇ ਨਾ ਹੀ ਇਲਾਜ ਲਈ ਕੱਟੇ ਜਾਣ ਵਾਲੇ ਪੈਸੇ ਹੀ ਜਮ੍ਹਾਂ ਹੋਏ ਹਨ। ਕਿਉਂਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ। ਉਨ੍ਹਾਂ ਇਹ ਵੀ ਖ਼ਦਸ਼ਾ ਜਤਾਇਆ ਕਿ ਸਰੀਰਕ ਤੌਰ ‘ਤੇ ਕੰਮ ਕਰਦੇ ਕਰਮਚਾਰੀਆਂ ਤੋਂ ਇਲਾਵਾ ਫਰਜ਼ੀ ਕਾਮੇ ਵੀ ਬਣਾਏ ਹੋ ਸਕਦੇ ਹਨ। ਜਿਸ ਸਬੰਧੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਵਿਜੀਲੈਂਸ ਅਧਿਕਾਰੀ ਨੇ ਕਿਹਾ ਕਿ ਕਰਮਚਾਰੀਆਂ ਦੇ ਫੰਡ ਜਮ੍ਹਾਂ ਕਰਵਾਏ ਗਏ ਹਨ ਜਾਂ ਨਹੀਂ ਇਹ ਸਬੰਧਤ ਦਫ਼ਤਰ ਤੋਂ ਪਤਾ ਕਰਵਾਇਆ ਜਾਵੇਗਾ ਅਤੇ ਇਹ ਵੀ ਜਾਂਚ ਦਾ ਹੀ ਹਿੱਸਾ ਹੈ। ਜਦੋਂਕਿ ਕੰਮ ਕਰਦੇ ਕਰਮਚਾਰੀਆਂ ਤੋਂ ਇਲਾਵਾ ਵੱਧ ਲੋਕਾਂ ਦੀ ਤਨਖ਼ਾਹ ਵਸੂਲੀ ਜਾਂਦੀ ਰਹੀ ਹੈ ਜਾਂ ਨਹੀਂ ਇਹ ਵੀ ਜਾਂਚ ਕੀਤੀ ਜਾਵੇਗੀ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਕਿ ਨਗਰ ਕੌਂਸਲ ਵਿਚ ਕਿੰਨਾ ਘਪਲਾ ਹੋਣ ਦੀ ਸੰਭਾਵਨਾ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਜਾਂਚ ਤੋਂ ਬਾਅਦ ਹੀ ਦੱਸਿਆ ਜਾ ਸਕਦਾ ਹੈ।

ਦੱਸਣਾ ਬਣਦਾ ਹੈ ਕਿ ਦੇਰ ਸ਼ਾਮ ਤਕ ਵਿਜੀਲੈਂਸ ਦੀ ਟੀਮ ਨਗਰ ਕੌਂਸਲ ਦਫ਼ਤਰ ਵਿਚ ਮੌਜੂਦ ਰਹੀ ਤੇ ਇਸ ਦੌਰਾਨ ਕਾਰਜ ਸਾਧਕ ਅਫ਼ਸਰ ਤੋਂ ਇਲਾਵਾ ਹੋਰ ਕਰਮਚਾਰੀ ਵੀ ਉਥੇ ਰਹੇ।

Vinkmag ad
Share Our Daily Posts

News Desk

Read Previous

ਅਬੋਹਰ ‘ਚ ਪ੍ਰਧਾਨਗੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਦੋ ਧੜੇ ਭਿੜੇ, ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਗੰਭੀਰ ਜ਼ਖ਼ਮੀ

Read Next

ਲਾਸ਼ਾਂ ਦੀ ਬੇਕਦਰੀ ਦਾ ਮਾਮਲਾ ਆਇਆ ਸਾਹਮਣੇ