Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਅੰਮ੍ਰਿਤਸਰ ‘ਚ ਦਾਜ ਲਈ ਵਿਆਹੁਤਾ ਦੀ ਹੱਤਿਆ, ਤਿੰਨ ਸਾਲ ਪਹਿਲਾਂ ਕਰਤਾਰਪੁਰ ਦੀ ਜੋਤੀ ਦਾ ਬਿਆਸ ਹੋਇਆ ਸੀ ਵਿਆਹ

ਅੰਮ੍ਰਿਤਸਰ : ਬਿਆਸ ‘ਚ ਸਹੁਰਿਆਂ ਨੇ ਦਾਜ ਲਈ ਵਿਆਹੁਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੋਸ਼ ਹੈ ਕਿ ਪਤੀ ਗੁਰਪ੍ਰੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਅਕਸਰ ਹੀ ਪਤਨੀ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਪੁਲੀਸ ਨੇ ਪਤੀ ਸਮੇਤ ਚਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਥਾਣਾ ਬਿਆਸ ਦੇ ਸਬ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਰਤਾਰਪੁਰ ਦੇ ਸਰਾਏ ਖਾਸ ਦੀ ਵਸਨੀਕ ਜਸਬੀਰ ਕੌਰ ਦੀ ਸ਼ਿਕਾਇਤ ‘ਤੇ ਜਵਾਈ ਗੁਰਪ੍ਰੀਤ ਸਿੰਘ ਉਰਫ਼ ਗੁਪਤਾ, ਜੀਜਾ ਸੰਨੀ, ਸਾਲੀ ਸ਼ਾਲੂ ਅਤੇ ਸੱਸ ਜਸਵਿੰਦਰ ਕੌਰ ਨੂੰ ਉਨ੍ਹਾਂ ਦੀ ਧੀ ਜੋਤੀ ਦੀ ਦਾਜ ਲਈ ਹੱਤਿਆ ਕਰਨ ਦੇ ਦੋਸ਼ ਵਿਚ ਨਾਮਜ਼ਦ ਕੀਤਾ ਹੈ।

ਜਸਬੀਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਜੋਤੀ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਸੀ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਪਤੀ ਤੇ ਉਸ ਦੇ ਪਰਿਵਾਰਕ ਮੈਂਬਰ ਜੋਤੀ ਨੂੰ ਘੱਟ ਦਾਜ ਲੈਣ ਲਈ ਤੰਗ ਕਰਨ ਲੱਗੇ। ਅਕਸਰ ਜਦੋਂ ਜੋਤੀ ਉਸ ਨਾਲ ਫੋਨ ‘ਤੇ ਗੱਲ ਕਰਦੀ ਸੀ ਤਾਂ ਉਹ ਆਪਣੇ ਸਹੁਰਿਆਂ ਦੇ ਪ੍ਰੇਸ਼ਾਨ ਹੋਣ ਦਾ ਜ਼ਿਕਰ ਕਰਦੀ ਸੀ। ਉਸ ਨੇ ਗੁਰਪ੍ਰੀਤ ਸਿੰਘ ਨੂੰ ਉਸ ਦੀ ਲੜਕੀ ਨੂੰ ਤੰਗ ਨਾ ਕਰਨ ਲਈ ਸਮਝਾਇਆ ਸੀ।

ਜੋਤੀ ਦੇ ਗਲ਼ੇ ‘ਤੇ ਸਨ ਰੱਸੀ ਦੇ ਨਿਸ਼ਾਨ

ਜਸਬੀਰ ਕੌਰ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਉਸ ਨੇ ਜੋਤੀ ਨੂੰ ਅਲਮਾਰੀ ਦਿੱਤੀ ਸੀ। 30 ਮਾਰਚ ਨੂੰ ਉਸ ਨੂੰ ਫ਼ੋਨ ‘ਤੇ ਦੱਸਿਆ ਗਿਆ ਕਿ ਜੋਤੀ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਉਹ ਪਰਿਵਾਰ ਸਮੇਤ ਹਸਪਤਾਲ ਪਹੁੰਚੀ ਤਾਂ ਜੋਤੀ ਨੂੰ ਹੋਸ਼ ਨਹੀਂ ਸੀ। ਉਸ ਦੇ ਗਲੇ ‘ਤੇ ਰੱਸੀ ਵਰਗੇ ਨਿਸ਼ਾਨ ਸਨ। ਜੋਤੀ ਦੀ ਐਤਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਤੋਂ ਬਾਅਦ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤਾ ਇਹ ਸਖ਼ਤ ਹੁਕਮ

Read Next

ਸਕੂਲ ਜਾ ਰਹੀ ਸੀ ਬੱਚੀ, ਪਹਿਲਾਂ ਜ਼ਬਰਦਸਤੀ ਕੀਤਾ ਅਗ਼ਵਾ ‘ਤੇ ਫਿਰ ਸਤਿਲੁਜ ਦਰਿਆ ਦੇ ਕੰਢੇ ‘ਤੇ…, ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ