Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਸਕੂਲ ਜਾ ਰਹੀ ਸੀ ਬੱਚੀ, ਪਹਿਲਾਂ ਜ਼ਬਰਦਸਤੀ ਕੀਤਾ ਅਗ਼ਵਾ ‘ਤੇ ਫਿਰ ਸਤਿਲੁਜ ਦਰਿਆ ਦੇ ਕੰਢੇ ‘ਤੇ…, ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ

ਲੁਧਿਆਣਾ। ਘਰ ਤੋਂ ਸਕੂਲ ਜਾ ਰਹੀ ਨਾਬਾਲਗ ਨੂੰ ਨੌਜਵਾਨ ਨੇ ਜ਼ਬਰਦਸਤੀ ਅਗਵਾ ਕਰ ਲਿਆ। ਮੁਲਜ਼ਮਾਂ ਨੇ ਉਸ ਨੂੰ ਸਤਲੁਜ ਦਰਿਆ ਦੇ ਕੰਢੇ ਝਾੜੀਆਂ ਵਿੱਚ ਲਿਜਾ ਕੇ ਜ਼ਬਰਦਸਤੀ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਹ ਉਸ ਨੂੰ ਜਾਨੋਂ-ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਿਆ। ਹੁਣ ਥਾਣਾ ਮੇਹਰਬਾਨ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਇੱਕ ਦਿਨ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਵਾਸੀ ਸੁਖਮਨੀ ਐਨਕਲੇਵ ਵਜੋਂ ਹੋਈ ਹੈ। ਪੁਲੀਸ ਨੇ ਪਿੰਡ ਕਨੇਜਾ ਦੀ ਜਸਪਾਲ ਕਲੋਨੀ ਵਾਸੀ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

21 ਮਾਰਚ ਦੀ ਘਟਨਾ

ਆਪਣੇ ਬਿਆਨ ‘ਚ ਉਸ ਨੇ ਦੱਸਿਆ ਕਿ 21 ਮਾਰਚ ਦੀ ਸਵੇਰ ਨੂੰ ਉਸ ਦੀ 15 ਸਾਲਾ ਬੇਟੀ ਘਰ ਤੋਂ ਪੜ੍ਹਨ ਲਈ ਸਕੂਲ ਗਈ ਸੀ। ਕਨੇਜਾ ਰੋਡ ’ਤੇ ਮਿਲੇ ਮੁਲਜ਼ਮ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਪਿੰਡ ਜਮਾਲਪੁਰ ਲੇਲੀ ਦੇ ਨਾਲ ਲੱਗਦੇ ਸਤਲੁਜ ਦਰਿਆ ਡੈਮ ਕੋਲ ਲੈ ਗਏ। ਜਿੱਥੇ ਮੁਲਜ਼ਮਾਂ ਨੇ ਉਸ ਨੂੰ ਝਾੜੀਆਂ ਵਿੱਚ ਲਿਜਾ ਕੇ ਜਬਰ-ਜਨਾਹ ਕੀਤਾ। ਮੁਲਜ਼ਮ ਨੇ ਉਸ ਨੂੰ ਇਹ ਕਹਿ ਕੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਨਾਬਾਲਗ ਨੇ ਕਈ ਦਿਨਾਂ ਤੋਂ ਕਿਸੇ ਨਾਲ ਗੱਲ ਨਹੀਂ ਕੀਤੀ। ਸੋਮਵਾਰ ਨੂੰ ਉਸ ਨੇ ਆਪਣੇ ਘਰ ਜਾ ਕੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

ਸ਼ਹਿਰ ਵਿੱਚ ਅਪਰਾਧਿਕ ਘਟਨਾਵਾਂ ਵਿੱਚ ਵਾਧਾ

ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਔਰਤਾਂ ਅਤੇ ਨਾਬਾਲਗ ਲੜਕੀਆਂ ਨਾਲ ਹੋ ਰਹੀਆਂ ਵਧੀਕੀਆਂ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਨਿੱਤ ਦਿਨ ਨਾਬਾਲਗ ਲੜਕੀਆਂ ਨਾਲ ਵਾਪਰ ਰਹੀਆਂ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਾਰਨ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲੱਗ ਗਏ ਹਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਦਾਜ ਲਈ ਵਿਆਹੁਤਾ ਦੀ ਹੱਤਿਆ, ਤਿੰਨ ਸਾਲ ਪਹਿਲਾਂ ਕਰਤਾਰਪੁਰ ਦੀ ਜੋਤੀ ਦਾ ਬਿਆਸ ਹੋਇਆ ਸੀ ਵਿਆਹ

Read Next

ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, 22 ਯੂ-ਟਿਊਬ ਚੈਨਲ ਕੀਤੇ ਬਲਾਕ, ਇਨ੍ਹਾਂ ਵਿਚੋਂ 4 ਪਾਕਿਸਤਾਨੀ, ਜਾਣੋ ਵਜ੍ਹਾ