Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ! ਫ਼ਸਲ ਦੀ ਖਰ਼ੀਦ ਦੇ 24 ਘੰਟੇ ‘ਚ ਅਦਾਇਗੀ ਸਮੇਤ ਕੀਤੇ ਇਹ ਵਾਅਦੇ

ਚੰਡੀਗੜ੍ਹ : ਕਿਸਾਨਾਂ ਦੇ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਹੂਲਤਾਂ ਦੇ ਰੂਪ ‘ਚ ਚਾਰ ਵਾਅਦੇ ਕੀਤੇ ਹਨ। 1. ਫ਼ਸਲ ਦੀ ਖ਼ਰੀਦ ਦੇ 24 ਘੰਟੇ ‘ਚ ਮਿਲੇਗੀ ਫ਼ਸਲ ਦੀ ਅਦਾਇਗੀ 2. ਮੰਡੀਆਂ ਨੂੰ ਚੰਗੀ ਤਰ੍ਹਾਂ ਤਿਆਰ ਰੱਖਣ ਦੇ ਹੁਕਮ 3. ਬੋਰੀਆਂ ਅਤੇ ਕੈਸ਼ ਕ੍ਰੈਡਿਟ ਲਿਮਿਟ ਦਾ ਬੰਦੋਬਸਤ ਪੂਰਾ 4. ਅਧਿਕਾਰੀਆਂ ਨੂੰ ਫ਼ਸਲ ਦੀ ਖ਼ਰੀਦ ‘ਤੇ ਨਜ਼ਰ ਰੱਖਣ ਦੇ ਹੁਕਮ।

ਇਸ ਤੋਂ ਪਹਿਲਾਂ ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਆਮਦਨ ‘ਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।

Vinkmag ad
Share Our Daily Posts

News Desk

Read Previous

ਭਾਰਤ ਸਰਕਾਰ ਦਾ ਸ਼ਲਾਘਾਯੋਗ ਕਦਮ, ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਦਾ 400ਵਾਂ ਪ੍ਰਕਾਸ਼ ਪੁਰਬ

Read Next

ਲੁਧਿਆਣਾ ‘ਚ ਕਾਰੋਬਾਰੀ ਦੇ 5 ਨੇਪਾਲੀ ਨੌਕਰਾਂ ਨੇ ਉਡਾਏ ਲੱਖਾਂ ਦੇ ਗਹਿਣੇ ਤੇ ਨਕਦੀ, ਸ਼ਿਰਡੀ ਦਰਸ਼ਨਾਂ ਲਈ ਗਿਆ ਸੀ ਪਰਿਵਾਰ